For the best experience, open
https://m.punjabitribuneonline.com
on your mobile browser.
Advertisement

ਕਰ ਤੇ ਆਬਕਾਰੀ ਵਿਭਾਗ ਦੇ ਚੌਥਾ ਦਰਜਾ ਕਾਮਿਆਂ ਵੱਲੋਂ ਮੁਜ਼ਾਹਰਾ

06:52 AM Jun 21, 2024 IST
ਕਰ ਤੇ ਆਬਕਾਰੀ ਵਿਭਾਗ ਦੇ ਚੌਥਾ ਦਰਜਾ ਕਾਮਿਆਂ ਵੱਲੋਂ ਮੁਜ਼ਾਹਰਾ
ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਚੌਥਾ ਦਰਜਾ ਕਾਮੇ।
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 20 ਜੂਨ
ਕਰ ਤੇ ਆਬਕਾਰੀ ਵਿਭਾਗ ਦੇ ਚੌਥਾ ਦਰਜਾ ਮੁਲਾਜ਼ਮਾਂ ਨੇ ਅੱਜ ਮੁੱਖ ਦਫ਼ਤਰ ’ਚ ਧਰਨਾ ਮੁੜ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਅਧਿਕਾਰੀਆਂ ਵੱਲੋਂ ਕੀਤੇ ਵਾਅਦੇ ਅਨੁਸਾਰ ਮੰਗਾਂ ਨਹੀਂ ਮੰਨੀਆਂ ਗਈਆਂ।
ਚੌਥਾ ਦਰਜਾ ਕਾਮਿਆਂ ਨੇ ਇਕੱਠੇ ਹੋ ਕੇ ਵਿਭਾਗ ਦੇ ਮੁੱਖ ਦਫ਼ਤਰ ਬਾਹਰ ਮੁਜ਼ਾਹਰਾ ਕੀਤਾ ਤੇ ਨਾਅਰੇਬਾਜ਼ੀ ਕੀਤੀ। ਕਾਮਿਆਂ ਨੇ ਦੱਸਿਆ ਕਿ 4 ਅਪਰੈਲ ਨੂੰ ਕਮਿਸ਼ਨਰ ਵਰੁਣ ਰੂਜਮ ਨਾਲ ਹੋਈ ਮੀਟਿੰਗ ਵਿੱਚ ਮੰਗਾਂ ਵਿਚਾਰ ਕੇ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਮੰਨੀਆਂ ਗਈਆਂ ਮੰਗਾਂ ਲਾਗੂ ਨਹੀਂ ਹੋਈਆਂ, ਜਿਸ ਕਰਕੇ ਧਰਨਾ ਅਣਮਿੱਥੇ ਸਮੇਂ ਲਈ ਸ਼ੁਰੂ ਕਰ ਕੇ ਰੈਲੀਆਂ ਦਾ ਸਿਲਸਿਲਾ ਸ਼ੁਰੂ ਕੀਤਾ। ਆਗੂਆਂ ਕਿਹਾ ਕਿ ਵਿੱਦਿਅਕ ਯੋਗਤਾ ਰੱਖਦੇ ਚੌਥਾ ਦਰਜਾ ਕਰਮਚਾਰੀਆਂ ਨੂੰ ਕਲਰਕ ਦੀ ਅਸਾਮੀ ’ਤੇ ਪਦਉੱਨਤ ਕੀਤਾ ਜਾਵੇ, ਉੱਚ ਅਦਾਲਤਾਂ ਵਿੱਚੋਂ ਕੇਸ ਜਿੱਤ ਕੇ ਆਏ ਕੱਚੇ ਕਾਮਿਆਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ ਜਾਣ, ਵਿਭਾਗ ਵਿੱਚ ਦਰਜਾਚਾਰ ਕਰਮਚਾਰੀਆਂ ਦੀ ਰੈਗੂਲਰ ਭਰਤੀ ਕੀਤੀ ਜਾਵੇ, ਏਸੀਪੀ ਦਾ ਲਾਭ ਦਿੱਤਾ ਜਾਵੇ, ਸੇਵਾਮੁਕਤ ਮੁਲਾਜ਼ਮਾਂ ਨੂੰ ਬਣਦੇ ਲਾਭ ਸਮੇਂ ਸਿਰ ਦਿੱਤੇ ਜਾਣ ਤੇ ਚੌਕੀਦਾਰ ਭਰਤੀ ਕੀਤੇ ਜਾਣ।
ਰੈਲੀ ਦੌਰਾਨ ਯੂਨੀਅਨ ਆਗੂਆਂ ਦਰਸ਼ਨ ਸਿੰਘ ਲੁਬਾਣਾ, ਬਲਜਿੰਦਰ ਸਿੰਘ, ਜਗਮੋਹਨ ਨੋਲੱਖਾ, ਵੇਦ ਪ੍ਰਕਾਸ਼, ਮੱਖਣ ਸਿੰਘ, ਰਾਮ ਪ੍ਰਸਾਦ ਸਹੋਤਾ, ਸ਼ਿਵ ਚਰਨ, ਨਾਰੰਗ ਸਿੰਘ, ਸਵਰਣ ਸਿੰਘ ਬੰਗਾ, ਰਾਜੇਸ਼ ਗੋਲੂ, ਪ੍ਰਕਾਸ਼ ਲੁਬਾਣਾ, ਇੰਦਰਪਾਲ, ਅਰੁਣ ਕੁਮਾਰ, ਕਮਲਜੀਤ ਸਿੰਘ, ਲਖਵੀਰ ਸਿੰਘ, ਸੁਖਦੇਵ ਝੰਡੀ, ਬੰਸੀ ਲਾਲ ਤੇ ਪ੍ਰਮੋਦ ਕੁਮਾਰ ਆਦਿ ਆਗੂਆਂ ਨੇ ਕਿਹਾ ਕਿ ਪਦਉੱਨਤੀਆਂ ਦੇ ਹੁਕਮ ਜਾਰੀ ਹੋਣ ਤੇ ਮੰਗਾਂ ਲਾਗੂ ਹੋਣ ਤੱਕ ਧਰਨਾ ਤੇ ਰੈਲੀਆਂ ਮੁਲਤਵੀ ਕੀਤੀਆਂ ਗਈਆਂ ਹਨ।

Advertisement

Advertisement
Author Image

joginder kumar

View all posts

Advertisement
Advertisement
×