For the best experience, open
https://m.punjabitribuneonline.com
on your mobile browser.
Advertisement

ਖੱਬੀਆਂ ਪਾਰਟੀਆਂ ਵੱਲੋਂ ਲੋਕ ਮਸਲਿਆਂ ਦੇ ਹੱਲ ਲਈ ਪ੍ਰਦਰਸ਼ਨ

10:19 AM Sep 16, 2024 IST
ਖੱਬੀਆਂ ਪਾਰਟੀਆਂ ਵੱਲੋਂ ਲੋਕ ਮਸਲਿਆਂ ਦੇ ਹੱਲ ਲਈ ਪ੍ਰਦਰਸ਼ਨ
ਵਿਧਾਇਕ ਗੁਰਪ੍ਰੀਤ ਗੋਗੀ ਦੇ ਘਰ ਅੱਗੇ ਇਕੱਤਰ ਹੋਏ ਵਰਕਰ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ
ਲੁਧਿਆਣਾ, 15 ਸਤੰਬਰ
ਖੱਬੀਆਂ ਪਾਰਟੀਆਂ ਦੇ ਸਾਂਝੇ ਮੰਚ ਵੱਲੋਂ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ), ਭਾਰਤੀ ਕਮਿਊਨਿਸਟ ਪਾਰਟੀ ਐੱਮਐੱਲ (ਲਿਬਰੇਸ਼ਨ) ਅਤੇ ਮਾਰਕਸਿਸਟ ਕਮਿਊਨਿਸਟ ਪਾਰਟੀ (ਯੂਨਾਈਟਿੰਡ) ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਆਪਣੀਆਂ ਹੱਕੀ ਮੰਗਾਂ ਦੇ ਹੱਲ ਲਈ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਮੰਗ ਪੱਤਰ ਦਿੱਤਾ। ਭਾਈ ਬਾਲਾ ਚੌਕ ’ਚ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਕੋਲ ਪਰਮਜੀਤ ਸਿੰਘ, ਜਗਦੀਸ਼ ਚੰਦ, ਬਲਰਾਜ ਸਿੰਘ ਕੋਟਉਮਰਾ, ਲਛਮਣ ਸਿੰਘ ਕੂੰਮਕਲਾਂ ਅਤੇ ਅਮਰਜੀਤ ਸਹਿਜਾਦ ਦੀ ਅਗਵਾਈ ਹੇਠ ਇਕੱਠੇ ਹੋਏ ਵਰਕਰਾਂ ਨੇ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਰਾਜਨੀਤਿਕ ਤੌਰ ’ਤੇ ਸੁਚੇਤ ਹੋਣ ਦੀ ਵੱਧ ਲੋੜ ਹੈ ਕਿਉਂਕਿ ਦੇਸ਼ ਦੀਆਂ ਸਾਰੀਆਂ ਨੀਤੀਆਂ ਨੂੰ ਰਾਜਨੀਤਿਕ ਲੋਕ ਤੈਅ ਕਰਦੇ ਹਨ ਜਿਸ ਨਾਲ ਦੇਸ਼ ਅੰਦਰ ਰੁਜ਼ਗਾਰ, ਵਿੱਦਿਆ, ਸਿਹਤ ਅਤੇ ਲੋਕਾ ਨੂੰ ਰੋਜ਼ਮਰਾਂ ਦੀਆ ਲੋੜਾਂ ਦੀ ਪੂਰਤੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਰਐਮਪੀਆਈ ਦੂਜੀਆਂ ਖੱਬੀਆਂ ਪਾਰਟੀਆਂ ਨਾਲ ਮਿਲ ਕੇ ਭਾਜਪਾ ਤੇ ਫ਼ਿਰਕੂ ਪਾਰਟੀਆਂ ਵਿਰੁੱਧ ਲੰਬਾ ਅੰਦੋਲਨ ਸ਼ੁਰੂ ਕਰੇਗੀ। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਚਕੋਹੀ ਅਤੇ ਸੂਬਾਈ ਆਗੂ ਹਰਨੇਕ ਸਿੰਘ ਗੁੱਜਰਵਾਲ ਨੇ ਵੀ ਸੰਬੋਧਨ ਕੀਤਾ।
ਰੈਲੀ ਉਪਰੰਤ ਘੁਮਾਰ ਮੰਡੀ ’ਚ ਸਥਿਤ ਹਲਕਾ ਵਿਧਾਇਕ ਗੁਰਪ੍ਰੀਤ ਗੋਗੀ ਦੇ ਘਰ ਤੱਕ ਮਾਰਚ ਕਰਕੇ ਵਿਧਾਇਕ ਦੀ ਗੈਰ-ਮੌਜੂਦਗੀ ਵਿੱਚ ਉਸਦੇ ਪ੍ਰਤੀਨਿਧ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

Advertisement

Advertisement
Advertisement
Author Image

Advertisement