For the best experience, open
https://m.punjabitribuneonline.com
on your mobile browser.
Advertisement

ਅਜੀਤ ਨਗਰ ਮੁਹੱਲਾ ਵਾਸੀਆਂ ਵੱਲੋਂ ਥਾਲੀਆਂ ਖੜਕਾ ਕੇ ਮੁਜ਼ਾਹਰਾ

10:52 AM Dec 10, 2023 IST
ਅਜੀਤ ਨਗਰ ਮੁਹੱਲਾ ਵਾਸੀਆਂ ਵੱਲੋਂ ਥਾਲੀਆਂ ਖੜਕਾ ਕੇ ਮੁਜ਼ਾਹਰਾ
ਅਜੀਤ ਨਗਰ ਮੁਹੱਲੇ ਦੇ ਵਸਨੀਕ ਖਾਲੀ ਥਾਲੀਆਂ ਖੜਕਾ ਕੇ ਰੋਸ ਪ੍ਰਗਟਾਉਂਦੇ ਹੋਏ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 9 ਦਸੰਬਰ
ਸ਼ਹਿਰ ਦੇ ਅਜੀਤ ਨਗਰ ਮੁਹੱਲੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਦੁਖੀ ਲੋਕਾਂ ਵੱਲੋਂ ਥਾਲੀਆਂ ਖੜਕਾ ਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ ਰੋਸ ਪ੍ਰਗਟਾਉਂਦਿਆਂ ਨਾਅਰੇਬਾਜ਼ੀ ਕੀਤੀ ਗਈ। ਮੁਹੱਲੇ ਦੇ ਲੋਕਾਂ ਦਾ ਕਹਿਣਾ ਹੈ ਕਿ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਅਨੇਕਾਂ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਮੁਹੱਲੇ ਦੇ ਵਸਨੀਕ ਰਮੇਸ਼ ਕੁਮਾਰ ਤੇ ਪੂਜਾ ਰਾਣੀ ਆਦਿ ਨੇ ਦੱਸਿਆ ਕਿ ਸੀਵਰੇਜ ਅਤੇ ਸਟਰੀਟ ਲਾਈਟਾਂ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਦਾ ਠੇਕਾ ਇੱਕ ਪ੍ਰਾਈਵੇਟ ਕੰਪਨੀ ਨੂੰ ਦਿੱਤਾ ਹੋਇਆ ਹੈ ਪਰ ਕੰਪਨੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਜਿਸ ਕਾਰਨ ਗੰਦਾ ਪਾਣੀ ਗਲੀਆਂ ਵਿੱਚ ਫੈਲ ਰਿਹਾ ਹੈ। ਅਜਿਹੀ ਹਾਲਤ ਵਿੱਚ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ ਅਤੇ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ।
ਇਸ ਮੌਕੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਉਹ ਕਈਂ ਵਾਰ ਸਬੰਧਤ ਅਧਿਕਾਰੀਆਂ ਨੂੰ ਇਸ ਸਮੱਸਿਆ ਬਾਰੇ ਸ਼ਿਕਾਇਤਾਂ ਕਰ ਚੁੱਕੇ ਹਨ, ਪਰ ਕਿਸੇ ਨੇ ਵੀ ਸਮੱਸਿਆ ਨੁੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਕਿਹਾ ਕਿ ਅੱਜ ਥਾਲੀਆਂ ਖੜਕਾ ਕੇ ਸਰਕਾਰ ਅਤੇ ਜਿ਼ਲ੍ਹਾ ਪ੍ਰਸ਼ਾਸਨ ਨੂੰ ਜਗਾਉਣ ਦਾ ਯਤਨ ਕੀਤਾ ਗਿਆ ਹੈ ਤਾਂ ਜੋ ਲੋਕਾਂ ਲਈ ਗੰਭੀਰ ਹੋਈ ਗੰਦੇ ਪਾਣੀ ਨਿਕਾਸੀ ਦੀ ਸਮੱਸਿਆ ਦਾ ਸਥਾਈ ਹੱਲ ਹੋ ਸਕੇ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਇਸ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ।

Advertisement

Advertisement
Author Image

sukhwinder singh

View all posts

Advertisement
Advertisement
×