ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਵਰੇਜ ਸਮੱਸਿਆ ਤੋਂ ਪ੍ਰੇਸ਼ਾਨ ਵਾਰਡ ਵਾਸੀਆਂ ਵੱਲੋਂ ਪ੍ਰਦਰਸ਼ਨ

06:21 PM Oct 14, 2024 IST

ਪੱਤਰ ਪ੍ਰੇਰਕ

Advertisement

ਰਾਮਾਂ ਮੰਡੀ, 14 ਅਕਤੂਬਰ
ਇੱਥੇ ਸੀਵਰੇਜ ਦੇ ਪਾਣੀ ਤੋਂ ਲੋਕ ਪਿਛਲੇ ਲੰਬੇ ਸਮੇਂ ਤੋਂ ਪ੍ਰੇਸ਼ਾਨ ਹਨ। ਵਾਰਡ ਨੰਬਰ 2 ਦੇ ਗਲੀ ਨੰਬਰ 18 ਵਿਚ ਖੜ੍ਹੇ ਗੰਦੇ ਪਾਣੀ ਦੀ ਸਮੱਸਿਆ ਤੋਂ ਦੁਖੀ ਵਾਰਡ ਦੇ ਲੋਕਾਂ ਨੇ ਨਗਰ ਕੌਂਸਲ ਦਫ਼ਤਰ ਵਿੱਚ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ ਵਾਰਡ ਵਿਚ ਆਮ ਆਦਮੀ ਪਾਰਟੀ ਦੇ ਬਾਈਕਾਟ ਦਾ ਬੈਨਰ ਲਗਾ ਕੇ ਧਰਨਾ ਦਿੱਤਾ। ਇਸ ਦੌਰਾਨ ਲੋਕਾਂ ਨੇ ਨਗਰ ਕੌਂਸਲ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਪ੍ਰਦਰਸ਼ਨ ਵੀ ਕੀਤਾ। ਇਸ ਦੌਰਾਨ ਵਾਰਡ ਦੇ ਲੋਕਾਂ ਨੇ ਕਿਹਾ ਕਿ ਸੀਵਰੇਜ ਦੇ ਗੰਦੇ ਪਾਣੀ ਕਾਰਨ ਉਨ੍ਹਾਂ ਨੂੰ ਘਰਾਂ ਵਿੱਚ ਰਹਿਣਾ ਵੀ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਨਗਰ ਕੌਂਸਲ ਦਫ਼ਤਰ ਜਾਂਦੇ ਹਨ ਤਾਂ ਉਥੇ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਉਨ੍ਹਾਂ ਦੀ ਗੱਲ ਨਹੀਂ ਸੁਣਦੇ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੇ ਵਾਰਡ ਵਿਚ ‘ਆਪ’ ਦਾ ਕੋਈ ਵੀ ਲੀਡਰ ਅੱਜ ਤੋਂ ਬਾਅਦ ਵੋਟਾਂ ਮੰਗਣ ਨਾ ਆਵੇ। ਮੌਜੂਦਾ ਐਮਸੀ ਨੇ ਕਿਹਾ ਕਿ ਇਥੋਂ ਦੀਆਂ ਕਈ ਗਲੀਆਂ ਵਿਚ ਸੀਵਰੇਜ ਦੀ ਸਮੱਸਿਆ ਬਣੀ ਹੋਈ ਹੈ। ਮੌਜਦਾ ਕੌਸਲਰ ਸੁਨੀਤਾ ਬਾਂਸਲ ਨੇ ਕਿਹਾ ਕਿ ਜਦੋਂ ਕੌਂਸਲਰਾਂ ਦੀ ਹੀ ਕੋਈ ਸੁਣਵਾਈ ਨਹੀਂ ਹੋ ਰਹੀ ਤਾਂ ਆਮ ਲੋਕ ਸਰਕਾਰ ਤੋਂ ਕਿਵੇਂ ਉਮੀਦ ਕਰ ਸਕਦੇ ਹਨ।

Advertisement
Advertisement