ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਵੱਲੋਂ ਮਿਨੀ ਸਕੱਤਰੇਤ ਅੱਗੇ ਮੁਜ਼ਾਹਰਾ

10:52 AM Aug 11, 2024 IST
ਡੀਈਓ ਨੂੰ ਮੰਗ ਪੱਤਰ ਦਿੰਦੇ ਹੋਏ ਅਧਿਆਪਕ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 10 ਅਗਸਤ
ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਵੱਲੋਂ ਅਧਿਆਪਕਾਂ ਦੀਆਂ ਮੰਗਾਂ ਦੇ ਹੱਕ ’ਚ ਇੱਥੇ ਮਿਨੀ ਸਕੱਤਰੇਤ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦੇ ਨਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਨੂੰ ਮੰਗ ਪੱਤਰ ਦਿੱਤੇ ਗਏ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਜਨਰਲ ਸਕੱਤਰ ਜਸਵੀਰ ਤਲਵਾੜਾ ਨੇ ਕਿਹਾ ਕਿ ਸਿੱਖਿਆ ਨੀਤੀ 2020 ਤਹਿਤ ਸਕੂਲਾਂ ਦਾ ਆਕਾਰ ਘਟਾਇਆ ਜਾ ਰਿਹਾ ਹੈ ਜਿਸ ਨੂੰ ਕਿਸੇ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰ ਰਹੀ ਹੈ ਤੇ ਦੂਜੇ ਪਾਸੇ ਕੇਂਦਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਨੂੰ ਲਾਗੂ ਕਰ ਰਹੀ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਇਸ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਬੇਰੁਜ਼ਗਾਰ ਅਧਿਆਪਕਾਂ ਲਈ ਰੁਜ਼ਗਾਰ ਦੇ ਮੌਕੇ ਬੰਦ ਹੋ ਜਾਣਗੇ।
ਯੂਨੀਅਨ ਦੇ ਮੁੱਖ ਬੁਲਾਰੇ ਪ੍ਰਿਤਪਾਲ ਸਿੰਘ ਚੌਟਾਲਾ, ਲੈਕਚਰਾਰ ਅਮਰ ਸਿੰਘ, ਸੰਜੀਵ ਧੂਤ, ਵਿਕਾਸ ਸ਼ਰਮਾ, ਪ੍ਰਿੰਸ ਗੜ੍ਹਦੀਵਾਲਾ, ਸੁਨੀਲ ਕੁਮਾਰ, ਰਾਜ ਕੁਮਾਰ ਤੇ ਸ਼ਾਮ ਸੁੰਦਰ ਕਪੂਰ ਨੇ ਕਿਹਾ ਕਿ ਅਧਿਆਪਕਾਂ ਦੀਆਂ ਹੋਰ ਬਹੁਤ ਸਾਰੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸਾਰੇ ਕਾਡਰਾਂ ਦੀਆਂ ਤਰੱਕੀਆਂ ਨਾ ਹੋਣ ਕਾਰਨ ਬਹੁਤ ਸਾਰੇ ਅਧਿਆਪਕ ਤਰੱਕੀਆਂ ਦੀ ਉਡੀਕ ’ਚ ਸੇਵਾ ਮੁਕਤੀ ਦੇ ਨੇੜੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਮੁਲਾਜ਼ਮਾਂ ਦੀ ਪ੍ਰਮੁੱਖ ਮੰਗ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਮੰਗ ਕੀਤੀ ਕਿ ਵਾਪਸ ਲਈਆਂ ਗਰਾਂਟਾਂ ਮੁੜ ਸਕੂਲਾਂ ਨੂੰ ਦਿੱਤੀਆਂ ਜਾਣ, 2011 ’ਚ ਲਾਗੂ ਕੀਤੀ ਉਚੇਰੀ ਗਰੇਡ ਪੇਅ ਲਾਗੂ ਕੀਤੀ ਜਾਵੇ, ਸੋਧ ਦੇ ਨਾਂਅ ’ਤੇ ਬੰਦ ਕੀਤੇ ਪੇਂਡੂ ਭੱਤੇ ਬਹਾਲ ਕੀਤੇ ਜਾਣ ਤੇ ਸਾਲ 2020 ਤੋਂ ਬਾਅਦ ਨਵੀਂਆਂ ਨਿਯੁਕਤੀਆਂ ’ਤੇ ਕੇਂਦਰੀ ਸਕੇਲ ਰੱਦ ਕਰ ਕੇ ਪੰਜਾਬ ਦੇ ਪੂਰੇ ਸਕੇਲ ਲਾਗੂ ਕੀਤੇ ਜਾਣ ਅਤੇ ਹੋਰ ਮੰਗਾਂ ਦੀ ਪੂਰਤੀ ਕੀਤੀ ਜਾਵੇ। ਇਸ ਮੌਕੇ ਨਰੇਸ਼ ਮਿੱਢਾ, ਚਮਨ ਲਾਲ, ਉਮੇਸ਼ ਕੁਮਾਰ, ਰਾਜੇਸ਼ ਅਰੋੜਾ, ਦਵਿੰਦਰ ਕੌਸ਼ਲ, ਤਜਿੰਦਰ ਸਿੰਘ, ਸਰਬਜੀਤ ਸਿੰਘ, ਨਰਿੰਦਰ ਮੰਗਲ, ਲੈਕਚਰਾਰ ਗੁਰਚਰਨ ਸਿੰਘ ਤੇ ਅਸ਼ੋਕ ਕੁਮਾਰ ਮੌਜੂਦ ਸਨ।

Advertisement

Advertisement