ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਯੁਕਤ ਕਿਸਾਨ ਮੋਰਚੇ ਵੱਲੋਂ ਗੁਰੂਹਰਸਹਾਏ ’ਚ ਮੁਜ਼ਾਹਰਾ

09:57 AM May 29, 2024 IST
ਗੁਰੂਹਰਸਹਾਏ ਦੇ ਬਾਜ਼ਾਰਾਂ ਵਿੱਚ ਮੁਜ਼ਾਹਰਾ ਕਰਦੇ ਹੋਏ ਜਥੇਬੰਦੀਆਂ ਦੇ ਕਾਰਕੁਨ।

ਅਸ਼ੋਕ ਸੀਕਰੀ
ਗੁਰੂਹਰਸਹਾਏ, 28 ਮਈ
ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਵੱਲੋਂ ਕਿਸਾਨਾਂ ਨਾਲ ਕੀਤੀ ਗਈ ਵਾਅਦਾਖ਼ਿਲਾਫ਼ੀ ਦੇ ਰੋਸ ਵਜੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕਿਸਾਨਾਂ ਦੇ 2018-19 ਤੋਂ 70 ਲੱਖ ਰੁਪਏ ਦੇ ਕਰੀਬ ਦੀ ਬਾਸਮਤੀ ਇਸ ਸਿਆਸੀ ਪਰਿਵਾਰ ਦੀ ਮਿੱਲ ਨੂੰ ਵੇਚੀ ਸੀ। ਪਿਛਲੇ ਸਾਲ ਤੋਂ ਕਿਰਤੀ ਕਿਸਾਨ ਯੂਨੀਅਨ ਵੱਲੋਂ ਵਿੱਢੇ ਸੰਘਰਸ਼ ਦੌਰਾਨ ਪੈਸੇ ਦੇਣ ਲਈ ਮੰਨ ਗਏ ਸਨ ਪਰ ਪੈਸੇ ਨਹੀਂ ਦਿੱਤੇ ਗਏ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਜ਼ਿਲ੍ਹਾ ਸਕੱਤਰ ਮਨਦੀਪ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਸਿੰਘ, ਰਾਜ ਕੌਰ, ਬੀਕੇਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਦੇਵ ਢੋਟ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਤਾਪ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਨਾ ਹੋਣ ਦੇ ਬਾਵਜੂਦ ਇਸ ਆਗੂ ਵੱਲੋਂ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਇਸ ਮੌਕੇ ਮੁਜ਼ਾਹਰੇ ਦੀ ਹਮਾਇਤ ਕਰਦੇ ਹੋਏ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਮਮਤਾ ਲਾਧੂਕਾ, ਡੈਮੋਕ੍ਰੈਟਿਕ ਟੀਚਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕੌੜਿਆਂਵਾਲੀ, ਨੌਜਵਾਨ ਭਾਰਤ ਸਭਾ ਦੇ ਸੂਬਾ ਵਿੱਤ ਸਕੱਤਰ ਨੌਨਿਹਾਲ ਸਿੰਘ ਦੀਪਸਿੰਘ ਵਾਲਾ, ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਕੁਲਦੀਪ ਮੋਠਾ ਵਾਲਾ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੀ ਲੋਕਾਂ ਨਾਲ ਠੱਗੀਆਂ ਮਾਰਨ ਦੀ ਆਦਤ ਪੁਰਾਣੀ ਹੈ। ਉਨ੍ਹਾਂ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਦਾ ਸਮਰਥਨ ਕਰਦੇ ਹਨ। ਆਗੂਆਂ ਨੇ ਚਿਤਵਨੀ ਦਿੱਤੀ ਕਿ ਜੇ ਜਲਦੀ ਬਕਾਇਆ ਨਾ ਦਿੱਤਾ ਗਿਆ ਤਾਂ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Advertisement

Advertisement