ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਿਲਾ ਡਾਕਟਰ ਦੀ ਹੱਤਿਆ ਖ਼ਿਲਾਫ਼ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ

06:32 AM Aug 13, 2024 IST
ਅੰਮ੍ਰਿਤਸਰ ਵਿੱਚ ਸਰਕਾਰੀ ਮੈਡੀਕਲ ਕਾਲਜ ਦੇ ਰੈਜ਼ੀਡੈਂਟ ਡਾਕਟਰ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕਰਦੇ ਹੋਏ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਅਗਸਤ
ਪੱਛਮੀ ਬੰਗਾਲ ਸੂਬੇ ਦੀ ਰਾਜਧਾਨੀ ਕੋਲਕਾਤਾ ਦੇ ਜੀਆਰ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇੱਕ ਮਹਿਲਾ ਟਰੇਨੀ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਕੀਤੇ ਜਾਣ ਖਿਲਾਫ਼ ਗੁੱਸਾ ਜ਼ਾਹਿਰ ਕਰਨ ਲਈ ਅੱਜ ਇੱਥੋਂ ਦੇ ਸਰਕਾਰੀ ਮੈਡੀਕਲ ਕਾਲਜ ਦੇ ਰੈਜ਼ੀਡੈਂਟ ਡਾਕਟਰਾਂ ਨੇ ਕਾਲੇ ਰਿਬਨ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ।
ਇਸੇ ਤਰ੍ਹਾਂ ਸ਼ਾਮ ਨੂੰ ਰੈਜ਼ੀਡੈਂਟ ਡਾਕਟਰਾਂ ਨੇ ਵਿਦਿਆਰਥੀਆਂ ਨਾਲ ਮਿਲ ਕੇ ਦੂਜੇ ਸਾਲ ਦੇ ਪੀਜੀ ਵਿਦਿਆਰਥੀ ਕਮ ਰੈਜ਼ੀਡੈਂਟ ਡਾਕਟਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਮੋਮਬੱਤੀ ਮਾਰਚ ਵੀ ਕੱਢਿਆ। ਡਾਕਟਰਾਂ ਨੇ ਕਿਹਾ ਕਿ ਕੰਮ ਵਾਲੀ ਥਾਂ ’ਤੇ ਡਿਊਟੀ ਉੱਤੇ ਮੌਜੂਦ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਅਤਿ ਨਿੰਦਣਯੋਗ ਘਟਨਾ ਹੈ ਅਤੇ ਇਸ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਜੀਐੱਮਸੀ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਦੀ ਪ੍ਰਧਾਨ ਡਾ. ਸ਼ਿਵਾਂਸ਼ੀ ਨੇ ਕਿਹਾ ਕਿ ਡਾਕਟਰ ਦਿਨ-ਰਾਤ ਲੋਕਾਂ ਦੀ ਸੇਵਾ ਕਰਦੇ ਹਨ ਪਰ ਉਹ ਆਪਣੇ ਕੰਮ ਵਾਲੀ ਥਾਂ ’ਤੇ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਡੀਕਲ ਕਿੱਤੇ ਨਾਲ ਜੁੜੇ ਕਾਮਿਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
ਪੰਜਾਬ ਸਟੇਟ ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਜਸਪ੍ਰੀਤ ਸਿੰਘ ਨੇ ਰੋਸ ਪ੍ਰਦਰਸ਼ਨ ਕਰ ਰਹੇ ਰੈਜ਼ੀਡੈਂਟ ਡਾਕਟਰਾਂ ਨਾਲ ਇਕਜੁੱਟਤਾ ਜ਼ਾਹਿਰ ਕਰਦਿਆਂ ਕਿਹਾ ਕਿ ਪੀਜੀ ਵਿਦਿਆਰਥੀ ਦੇਸ਼ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੈਡੀਕਲ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਟੀਚਿੰਗ ਫੈਕਲਟੀ ਮਹਿਸੂਸ ਕਰਦੀ ਹੈ ਕਿ ਮੈਡੀਕਲ ਕਿੱਤੇ ਨਾਲ ਜੁੜੇ ਲੋਕਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆਉਣ ਦੀ ਲੋੜ ਹੈ।
ਇਸੇ ਦੌਰਾਨ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ (ਪੀਸੀਐੱਮਐੱਸ) ਐਸੋਸੀਏਸ਼ਨ ਨੇ ਵੀ ਇਕਜੁਟਤਾ ਪ੍ਰਗਟਾਈ ਹੈ ਅਤੇ ਮੰਗ ਕੀਤੀ ਹੈ ਕਿ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਅਮਲੇ ਅਤੇ ਵਿਦਿਅਰਥੀਆਂ ਦੀ ਸੁਰੱਖਿਆ ਵਧਾਈ ਜਾਵੇ। ਐਸੋਸੀਏਸ਼ਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਡਾਕਟਰਾਂ ਲਈ ਕੇਂਦਰੀ ਸੁਰੱਖਿਆ ਐਕਟ ਨੂੰ ਲਾਗੂ ਕਰਨ ਲਈ ਡਾਕਟਰੀ ਭਾਈਚਾਰੇ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।

Advertisement

Advertisement