ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੈਟਨਰੀ ਫਾਰਮਾਸਿਸਟਾਂ ਵੱਲੋਂ ਡਿਪਟੀ ਡਾਇਰੈਕਟਰ ਦੇ ਦਫਤਰ ਅੱਗੇ ਧਰਨਾ

07:03 AM May 10, 2024 IST
ਸਰਕਾਰ ਖਿਲਾਫ਼ ਰੋਸ ਦਾ ਪ੍ਰਗਟਾਵਾ ਕਰਦੇ ਹੋਏ ਵੈਟਰਨਰੀ ਫਾਰਮਾਸਿਸਟ| -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 9 ਮਈ
ਵੈਟਰਨਰੀ ਵਿਭਾਗ ’ਚ ਠੇਕਾ ਆਧਾਰ ’ਤੇ ਕੰਮ ਕਰਦੇ ਫਾਰਮਾਸਿਸਟਾਂ ਨੇ ਅਜੇ ਆਪਣੇ ਕੰਮ ਠੱਪ ਕਰਕੇ ਵੈਟਰਨਰੀ ਫਾਰਮਾਸਿਸਟ ਐਸੋਸੀਏਸ਼ਨ ਪੰਜਾਬ ਦੇ ਝੰਡੇ ਹੇਠ ਇਥੇ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਦਫਤਰ ਸਾਹਮਣੇ ਧਰਨਾ ਦਿੱਤਾ ਅਤੇ ਸਰਕਾਰ ਨੂੰ ਮੰਗਾਂ ਮੰਨਣ ਦੀ ਅਪੀਲ ਕੀਤੀ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਨੇ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਮੰਗਾਂ ’ਤੇ ਵਿਚਾਰ ਤੱਕ ਵੀ ਨਾ ਕੀਤੇ ਜਾਣ ਕਾਰਨ ਉਨ੍ਹਾਂ ਦੇ ਮਨਾਂ ’ਚ ਸਰਕਾਰ ਖਿਲਾਫ਼ ਰੋਸ ਹੈ| ਉਨ੍ਹਾਂ ਕਿਹਾ ਕਿ ਸਰਕਾਰ ਦੀ ਚਾਲ ਤਹਿਤ ਉਨ੍ਹਾਂ ’ਤੇ ਕੰਮ ਦਾ ਬੋਝ ਦਿਨ-ਬ-ਦਿਨ ਵਧਾਇਆ ਜਾ ਰਿਹਾ ਹੈ ਅਤੇ ਵਾਰ-ਵਾਰ ਤਨਖਾਹ ’ਚ ਵਾਧੇ ਦਾ ਝੂਠਾ ਲਾਰਾ ਲਾਇਆ ਜਾਦਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੈਡੀਕਲ ਸਹੂਲਤ ਨਹੀਂ ਦਿੱਤੀ ਜਾ ਰਹੀ ਅਤੇ ਉਨ੍ਹਾਂ ਦੀਆਂ ਜ਼ਰੂਰੀ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।

Advertisement

Advertisement
Advertisement