ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤਾਂ ਵੱਲੋਂ ਪ੍ਰਦਰਸ਼ਨ

07:30 AM May 31, 2024 IST
featuredImage featuredImage

ਪੱਤਰ ਪ੍ਰੇਰਕ
ਜਲੰਧਰ, 30 ਮਈ
ਸਾਬਕਾ ਕੌਂਸਲਰ ਜਸਲੀਨ ਸੇਠੀ ਤੇ ਹੋਰ ਵੱਡੀ ਗਿਣਤੀ ਔਰਤਾਂ ਵੱਲੋਂ ਕੈਬਨਿਟ ਮੰਤਰੀ ਬਲਕਾਰ ਸਿੰਘ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਾਇਰਲ ਹੋਈ ਕਥਿਤ ਅਸ਼ਲੀਲ ਵੀਡੀਓ ਦੇ ਵਿਰੋਧ ’ਚ ਕੰਪਨੀ ਬਾਗ ਦੇ ਬਾਹਰ ਵੱਡੀ ਗਿਣਤੀ ਔਰਤਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮਹਿਲਾਵਾਂ ਨੇ ਕਿਹਾ ਕਿ ‘ਆਪ’ ਦੇ ਕਈ ਵਿਧਾਇਕਾਂ ਤੇ ਪਹਿਲਾਂ ਹੀ ਗੰਭੀਰ ਦੋਸ਼ ਲੱਗ ਚੁੱਕੇ ਹਨ ਪਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਜੇ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੋਂ ਕਾਰਵਾਈ ਦੀ ਕੋਈ ਆਸ ਨਹੀਂ ਹੈ। ਸ੍ਰੀਮਤੀ ਸੇਠੀ ਨੇ ਕਿਹਾ ਕਿ ਕੌਮੀ ਮਹਿਲਾ ਕਮਿਸ਼ਨ ਨੇ ਤਾਂ ਨੋਟਿਸ ਲੈ ਕੇ ਪੰਜਾਬ ਦੇ ਡੀਜੀਪੀ ਨੂੰ ਲਿਖਿਆ ਹੈ। ਇਸ ਦੌਰਾਨ ਮਹਿਲਾਵਾਂ ਨੇ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਤੇ ਐਫਆਈਆਰ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ।

Advertisement

Advertisement