ਬਿਜਲੀ ਸਪਲਾਈ ਬੰਦ ਕਰਨ ਖ਼ਿਲਾਫ਼ ਮਜ਼ਦੂਰਾਂ ਵੱਲੋਂ ਪ੍ਰਦਰਸ਼ਨ
ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 23 ਅਗਸਤ
ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਪਿੰਡ ਘੁੱਗ ਦੀ ਦਲਿਤ ਕਾਲੋਨੀ ਵਿੱਚ ਘਰੇਲੂ ਬਿਜਲੀ ਸਪਲਾਈ ਬਹਾਲ ਨਾ ਕਰਨ ਖ਼ਿਲਾਫ਼ ਵਿਧਾਇਕ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ।
ਯੂਨੀਅਨ ਦੇ ਆਗੂ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਲੰਮੀ ਜੱਦੋ-ਜਹਿਦ ਉਪਰੰਤ ਦਲਿਤ ਪਰਿਵਾਰਾਂ ਨੂੰ ਬਿਜਲੀ ਦੀ ਸਹੂਲਤ ਮਿਲੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਇੱਥੋਂ ਦੇ ਕਾਂਗਰਸੀ ਵਿਧਾਇਕ ਦਾ ਪਰਿਵਾਰ ਪਿੰਡ ਘੁੱਗ ਵਿੱਚ ਦਲਿਤਾਂ ਨੂੰ ਰਿਹਾਇਸ਼ੀ ਪਲਾਟ ਦੇਣ ਦਾ ਵਿਰੋਧ ਕਰਦਾ ਆ ਰਿਹਾ ਸੀ, ਜਿਸ ਕਾਰਨ ਬਿਜਲੀ ਸਪਲਾਈ ਵਿੱਚ ਰੁਕਾਵਟਾਂ ਖੜ੍ਹੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਇਸ ਸਬੰਧੀ ਪੰਜਾਬ ਰਾਜ ਅਨੁਸ਼ੂਚਿਤ ਜਾਤੀ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਨਿੱਜੀ ਦਖ਼ਲ ਦੇ ਕੇ ਦਲਿਤਾਂ ਨੂੰ ਬਿਜਲੀ ਦੀ ਸਹੂਲਤ ਦਿਵਾਉਣ। ਇਸ ਸਬੰਧੀ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਕੁਝ ਲੋਕ ਦਲਿਤਾਂ ਨੂੰ ਗੁੰਮਰਾਹ ਕਰਕੇ ਸਿਆਸੀ ਰੋਟੀਆਂ ਸੇਕ ਰਹੇ ਹਨ। ਵਿਧਾੲਕ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਬੇਵਜ੍ਹਾ ਹੀ ਨਾਮ ਜੋੜਿਆ ਜਾ ਰਿਹਾ ਹੈ। ਪਾਵਰਕੌਮ ਦੇ ਐਕਸੀਅਨ ਨੇ ਕਿਹਾ ਕਿ ਕਲੋਨੀ ਵਾਸੀਆਂ ਵੱਲੋਂ ਬਿਜਲੀ ਦੇ ਮੀਟਰ ਅਪਲਾਈ ਕਰਨ ਮਗਰੋਂ ਮੀਟਰ ਲਾ ਕੇ ਸਪਲਾਈ ਜਾਰੀ ਕੀਤੀ ਜਾਵੇਗੀ।