ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨਾਂ ਵੱਲੋਂ ਨੀਟ ਯੂਜੀ ਨੂੰ ਲੈ ਕੇ ਪ੍ਰਦਰਸ਼ਨ

07:54 AM Jul 19, 2024 IST
ਨੀਟ ਪੇਪਰ ਲੀਕ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਅਹਾਤੇ ਵਿੱਚ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ। -ਫੋਟੋ: ਮਾਨਸ ਰੰਜਨ ਭੂਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਜੁਲਾਈ
ਸੁਪਰੀਮ ਕੋਰਟ ਵਿੱਚ ਨੀਟ ਯੂਜੀ ਬਾਰੇ ਸੁਣਵਾਈ ਦੇ ਮੱਦੇਨਜ਼ਰ ਇੰਡੀਅਨ ਯੂਥ ਕਾਂਗਰਸ ਵੱਲੋਂ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਇਸ ਅਹਿਮ ਇਮਤਿਹਾਨ ਨੂੰ ਦੁਬਾਰਾ ਲਿਆ ਜਾਵੇ। ਇੰਡੀਅਨ ਯੂਥ ਕਾਂਗਰਸ ਦੇ ਸੂਬਾ ਆਗੂ ਵਿਨੋਦ ਪਾਂਡੇ ਨੇ ਦੱਸਿਆ ਕਿ ਯੂਥ ਕਾਂਗਰਸ ਦੇ ਕਾਰਕੁਨਾਂ ਵੱਲੋਂ ਬਾਹਰੀ ਰਿੰਗ ਰੋਡ ਉਪਰ ਪ੍ਰਦਰਸ਼ਨ ਕੀਤਾ ਗਿਆ। ਇਸੇ ਦੌਰਾਨ ਵਿਦਿਆਰਥੀਆਂ ਵੱਲੋਂ ਸੁਪਰੀਮ ਕੋਰਟ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸੁਪਰੀਮ ਕੋਰਟ ਤੋਂ ਨਿਆਂ ਦੀ ਉਮੀਦ ਪ੍ਰਗਟਾਈ। ਵਿਨੋਦ ਪਾਂਡੇ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਦੁੱਖ ਪ੍ਰਗਟਾਇਆ ਕਿ ਸਰਕਾਰ ਦੀ ਅਣਗਹਿਲੀ ਕਾਰਨ ਇਮਤਿਹਾਨਾਂ ਵਿੱਚ ਖਾਮੀਆਂ ਰਹਿ ਜਾਂਦੀਆਂ ਹਨ ਜੋ ਨੌਜਵਾਨਾਂ ਦੇ ਸੁਪਨੇ ਮਲੀਆਮੇਟ ਕਰਦੇ ਹਨ। ਇੰਡੀਅਨ ਯੂਥ ਕਾਂਗਰਸ ਤੋਂ ਇਲਾਵਾ ਹੋਰ ਜਥੇਬੰਦੀਆਂ ਦੇ ਕਾਰਕੁਨ ਵੀ ਸੁਪਰੀਮ ਕੋਰਟ ਨੇੜੇ ਇੱਕਠੇ ਹੋਏ ਤੇ ਕੇਂਦਰ ਸਰਕਾਰ ਦਾ ਧਿਆਨ ਵੱਡੀਆਂ ਵਕਾਰੀ ਪ੍ਰੀਖਿਆਵਾਂ ਨੂੰ ਸਹੀ ਤਰੀਕੇ ਨਾਲ ਕਰਵਾਉਣ ਵੱਲ ਦਿਵਾਇਆ ਗਿਆ। ਦਿੱਲੀ ਯੂਨੀਵਰਸਿਟੀ, ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਤੇ ਹੋਰ ਸਿੱਖਿਆ ਸੰਸਥਾਵਾਂ ਵਿੱਚ ਪੜ੍ਹਦੇ ਨੌਜਵਾਨਾਂ ਵੱਲੋਂ ਨੀਟ ਯੂਜੀ ਦੇ ਬਹਾਨੇ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਵੱਲੋਂ ਬੀਤੇ ਦਿਨਾਂ ਤੋਂ ਪ੍ਰਦਰਸ਼ਨਾਂ ਦਾ ਦੌਰ ਵੀ ਜਾਰੀ ਹੈ। ਜ਼ਿਕਰਯੋਗ ਹੈ ਕਿ ਅੱਜ ਸੁਪਰੀਮ ਕੋਰਟ ਵਿੱਚ ਨੀਟੀ ਯੂਜੀ ਬਾਰੇ ਸੁਣਵਾਈ ਹੋਈ। ਇਸ ਸੁਣਵਾਈ ਦੇ ਮੱਦੇਨਜ਼ਰ ਕਈ ਸੰਗਠਨਾਂ ਨੇ ਸੁਪਰੀਮ ਕੋਰਟ ਦੇ ਬਾਹਰ ਗੈਲਰੀ ਵਿੱਚ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਇਸ ਦੌਰਾਨ ਮੰਗ ਕੀਤੀ ਕਿ ਇਹ ਪ੍ਰੀਖਿਆ ਦੁਬਾਰਾ ਲਈ ਜਾਵੇ।

Advertisement

Advertisement
Advertisement