ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਥ ਕਾਂਗਰਸ ਵੱਲੋਂ ਈਡੀ ਦੇ ਦਫ਼ਤਰ ਨੇੜੇ ਪ੍ਰਦਰਸ਼ਨ

08:51 AM Nov 16, 2023 IST
ਨਵੀਂ ਦਿੱਲੀ ਵਿੱਚ ਈਡੀ ਦੇ ਦਫ਼ਤਰ ਨੇੜੇ ਪ੍ਰਦਰਸ਼ਨ ਕਰਦੇ ਕਾਂਗਰਸੀ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈਂਦੀ ਹੋਈ ਪੁਲੀਸ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 15 ਨਵੰਬਰ
ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਪੁੱਤਰ ਦੀ ਕਥਿਤ ਪੈਸਿਆਂ ਦੇ ਲੈਣ-ਦੇਣ ਦੀ ਵਾਇਰਲ ਵੀਡੀਓ ਨੂੰ ਲੈ ਕੇ ਭਾਰਤੀ ਯੂਥ ਕਾਂਗਰਸ ਨੇ ਅੱਜ ਈਡੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਭਾਰਤੀ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀਵੀ ਨੇ ਕਿਹਾ ਕਿ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਪੁੱਤਰ ਦੇਵਿੰਦਰ ਸਿੰਘ ਤੋਮਰ ਦੇ ਮਾਮਲੇ ਵਿੱਚ ਹੁਣ ਈਡੀ ਕਿਸ ਗੱਲ ਦੀ ਉਡੀਕ ਕਰ ਰਹੀ ਹੈ ? ਨਰਿੰਦਰ ਸਿੰਘ ਤੋਮਰ ਦੇ ਪੁੱਤਰ ਦੀ ਵੀਡੀਓ ਅੱਜ ਸਭ ਦੇ ਸਾਹਮਣੇ ਆਈ ਹੈ, ਜਿਸ ਵਿੱਚ ਉਹ ਕਰੋੜਾਂ ਰੁਪਏ ਦੀ ਗੱਲ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੱਧ ਪ੍ਰਦੇਸ਼ ਦੇ ਸਾਰੇ ਭਾਜਪਾ ਆਗੂ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ ਪਰ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੀ ਜਾਂਚ ਨਹੀਂ ਕਰਵਾਉਂਦੇ, ਕਿਉਂ ? ਕੌਮੀ ਪ੍ਰਧਾਨ ਨੇ ਇਹ ਵੀ ਕਿਹਾ ਕਿ 2014 ਤੋਂ ਹੁਣ ਤੱਕ ਈਡੀ ਦੁਆਰਾ ਕੀਤੀਆਂ ਗਈਆਂ ਸਾਰੀਆਂ ਕਾਰਵਾਈਆਂ ਵਿੱਚੋਂ 95 ਫ਼ੀਸਦ ਕਾਰਵਾਈਆਂ ਵਿਰੋਧੀ ਨੇਤਾਵਾਂ ਦੇ ਖ਼ਿਲਾਫ਼ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ਵਿੱਚ ਮੀਡੀਆ ਹਾਊਸਾਂ ਅਤੇ ਸਰਕਾਰ ਨੂੰ ਸਵਾਲ ਪੁੱਛਣ ਵਾਲੇ ਪੱਤਰਕਾਰਾਂ ’ਤੇ ਕਈ ਵੱਡੇ ਛਾਪੇ ਮਾਰੇ ਗਏ ਪਰ ਨਰਿੰਦਰ ਸਿੰਘ ਤੋਮਰ ਦਾ ਪੁੱਤਰ ਹਜ਼ਾਰਾਂ ਕਰੋੜਾਂ ਦਾ ਸੌਦਾ ਕਰ ਰਿਹਾ ਹੈ ਅਤੇ ਈਡੀ, ਸੀਬੀਆਈ ਅਤੇ ਆਈਟੀ ਚੁੱਪ ਹਨ। ਉਨ੍ਹਾਂ ਕਿਹਾ,‘‘ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ, ਨਾ ਮੈਂ ਖਾਵਾਂਗਾ, ਨਾ ਖਾਣ ਦਿਆਂਗਾ ਪਰ ਮੋਦੀ ਸਰਕਾਰ ਵਿੱਚ ਰਿਸ਼ਵਤਖੋਰੀ ਅਤੇ ਕਮਿਸ਼ਨ ਲਗਾਤਾਰ ਵੱਧ ਰਿਹਾ ਹੈ। ਨਰਿੰਦਰ ਸਿੰਘ ਤੋਮਰ ਦਾ ਪੁੱਤਰ ਵਿਚੋਲਿਆਂ ਨਾਲ ਕਰੋੜਾਂ ਰੁਪਏ ਦੇ ਲੈਣ-ਦੇਣ ਦੀ ਗੱਲ ਕਰ ਰਿਹਾ ਹੈ ਅਤੇ ਈਡੀ, ਸੀਬੀਆਈ, ਆਈਟੀ ਤਮਾਸ਼ਾ ਦੇਖ ਰਹੇ ਹਨ। ਇਹ ਸਭ ਤੋਂ ਵੱਡਾ ਸੌਦਾ ਹੈ। ਇਹ ਮੱਧ ਪ੍ਰਦੇਸ਼ ਦੇ ਲੋਕਾਂ ਦਾ ਪੈਸਾ ਹੈ, ਕਿਸਾਨਾਂ ਅਤੇ ਮਜ਼ਦੂਰਾਂ ਦਾ ਪੈਸਾ ਹੈ, ਰਾਜ ਦੇ ਨੌਜਵਾਨਾਂ ਅਤੇ ਔਰਤਾਂ ਦਾ ਪੈਸਾ ਹੈ।’’
ਉਨ੍ਹਾਂ ਮੰਗ ਕੀਤੀ ਕਿ ਚੋਣ ਕਮਿਸ਼ਨ ਇਸ ਵੀਡੀਓ ਦਾ ਖੁਦ ਨੋਟਿਸ ਲੈ ਕੇ ਕਾਰਵਾਈ ਕਰੇ। ਇਸ ਮਾਮਲੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਤੋਂ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਨਰਿੰਦਰ ਸਿੰਘ ਤੋਮਰ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਤੇ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਜਾਵੇ।

Advertisement

Advertisement