For the best experience, open
https://m.punjabitribuneonline.com
on your mobile browser.
Advertisement

ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਪ੍ਰਦਰਸ਼ਨ

07:18 AM Jun 22, 2024 IST
ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਪ੍ਰਦਰਸ਼ਨ
ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਲੋਕ।
Advertisement

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 21 ਜੂਨ
ਆਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਨੂੰ ਲੈ ਕੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਦੀ ਅਗਵਾਈ ਵਿੱਚ ਸਥਾਨਕ ਵਸਨੀਕਾਂ ਵੱਲੋਂ ਬਖਸ਼ੀਵਾਲਾ ਰੋਡ ਉਪਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਆਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ਦੀ ਗਿਣਤੀ ਦਿਨੋਂ ਦਿਨ ਵਧ ਰਹੀ ਹੈ, ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਆਵਾਰਾ ਪਸ਼ੂਆਂ ਦੀ ਲਪੇਟ ਵਿੱਚ ਆ ਕੇ ਫਿਰ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਪਰ ਪ੍ਰਸ਼ਾਸਨ ਵੱਲੋਂ ਆਵਾਰਾ ਪਸ਼ੂਆਂ ਦੀ ਸੰਭਾਲ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਇੱਕਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਰਤ ਨਿਰਮਾਣ ਮਿਸਤਰੀ ਮਜਦੂਰ ਯੂਨੀਅਨ (ਸੀਟੂ) ਦੇ ਜ਼ਿਲ੍ਹਾ ਕਨਵੀਨਰ ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਕਿ ਬੀਤੇ ਦਿਨੀਂ ਸੁਨਾਮ-ਜਾਖਲ ਰੋਡ ਉਪਰ ਸਥਾਨਕ ਮਾਇਆ ਗਾਰਡਨ ਦੇ ਨੇੜੇ ਪਿੰਡ ਰਾਮਗੜ੍ਹ ਜਵੰਧੇ ਦਾ ਵਾਸੀ ਖੁਸ਼ਪ੍ਰੀਤ ਸਿੰਘ (25) ਪੁੱਤਰ ਮਲਕੀਤ ਸਿੰਘ ਮੋਟਰਸਾਈਕਲ ਸਵਾਰ ਦੀ ਆਵਾਰਾ ਪਸ਼ੂ ਨਾਲ ਟਕਰਾੳਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਇਹ ਤਾਂ ਉਹ ਘਟਨਾ ਹੈ ਜਿਸ ਦਾ ਪਤਾ ਲੱਗ ਗਿਆ ਪਰੰਤੂ ਅਜਿਹੀਆਂ ਪਤਾ ਨਹੀਂ ਕਿੰਨੇ ਹਾਦਸੇ ਹਨ ਜੋ ਆਵਾਰਾ ਪਸ਼ੂਆਂ ਕਾਰਨ ਵਾਪਰਦੇ ਹਨ ਅਤੇ ਜਿਨ੍ਹਾਂ ਦਾ ਪਤਾ ਹੀ ਨਹੀਂ ਲਗਦਾ। ਬੁਲਾਰੇ ਨੇ ਮੰਗ ਕੀਤੀ ਕਿ ਮ੍ਰਿਤਕ ਖੁਸ਼ਪ੍ਰੀਤ ਸਿੰਘ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਕਾਮਰੇਡ ਕੌਸ਼ਿਕ ਨੇ ਕਿਹਾ ਕਿ ਪਹਿਲਾਂ ਵੀ ਆਵਾਰਾ ਪਸ਼ੂਆਂ ਦੀ ਸਮੱਸਿਆ ਬਾਰੇ ਮੀਡੀਆ ਰਾਹੀ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਪ੍ਰੰਤੂ ਇਸ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਕੀਤਾ ਗਿਆ। ਕਾਮਰੇਡ ਵਰਿੰਦਰ ਕੌਸ਼ਿਕ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ। ਇਸ ਮੌਕੇ ਸਮਸ਼ੇਰ ਸਿੰਘ, ਦਰਸ਼ਨ ਸਿੰਘ, ਸੰਨੀ ਅਗਰਵਾਲ, ਜੋਨੀ ਕੁਮਾਰ, ਰਛਪਾਲ ਕੁਮਾਰ ਸੰਦੀਪ ਕੁਮਾਰ ਤੇ ਗੀਬਾ ਕੁਮਾਰ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×