ਪੱਤਰ ਪ੍ਰੇਰਕਪਠਾਨਕੋਟ, 4 ਜੂਨਬੈਰਾਜ ਡੈਮ ਆਊਸਟੀ ਸੰਘਰਸ਼ ਕਮੇਟੀ ਵੱਲੋਂ ਆਪਣੇ ਰੁਜ਼ਗਾਰ ਅਤੇ ਪੁਨਰਵਾਸ ਮੁਆਵਜ਼ੇ ਲਈ ਡੈਮ ਪ੍ਰਸ਼ਾਸਨ ਦੇ ਚੀਫ ਇੰਜਨੀਅਰ ਦਫ਼ਤਰ ਮੂਹਰੇ ਪ੍ਰਧਾਨ ਬਲਕਾਰ ਸਿੰਘ ਪਠਾਨੀਆ ਅਤੇ ਥੀਨ ਡੈਮ ਵਰਕਰਜ਼ ਯੂਨੀਅਨ ਸੀਟੀਯੂ ਦੇ ਪ੍ਰਧਾਨ ਜਸਵੰਤ ਸਿੰਘ ਸੰਧੂ ਦੀ ਅਗਵਾਈ ਵਿੱਚ ਚੱਲ ਰਹੀ ਭੁੱਖ ਹੜਤਾਲ ਅੱਜ 64ਵੇਂ ਦਿਨ ਵੀ ਜਾਰੀ ਰਹੀ। ਅੱਜ ਭੁੱਖ ਹੜਤਾਲ ’ਤੇ ਬੈਠਣ ਵਾਲੇ ਪੰਜ ਮੈਂਬਰਾਂ ਵਿੱਚ ਪ੍ਰੀਤਮ ਸਿੰਘ, ਪਵਨ ਕੁਮਾਰ, ਵਿਕਰਮ ਸਿੰਘ, ਲੇਖ ਰਾਜ ਅਤੇ ਸੁਖਦੇਵ ਸਿੰਘ ਸ਼ਾਮਲ ਸਨ। ਹੜਤਾਲੀ ਕੈਂਪ ਵਿੱਚ ਹੋਰ ਵੀ ਪ੍ਰਭਾਵਿਤ ਪਰਿਵਾਰਾਂ ਨੇ ਸ਼ਾਮਲ ਹੋ ਕੇ ਡੈਮ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ।ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ ਪਠਾਨੀਆ ਅਤੇ ਥੀਨ ਡੈਮ ਵਰਕਰਜ਼ ਯੂਨੀਅਨ ਸੀਟੀਯੂ ਦੇ ਪ੍ਰਧਾਨ ਜਸਵੰਤ ਸਿੰਘ ਸੰਧੂ ਨੇ ਕਿਹਾ ਕਿ ਉਸਾਰੀ ਅਧੀਨ ਸ਼ਾਹਪੁਰਕੰਢੀ ਡੈਮ ਦੀ ਝੀਲ ਲਈ ਐਕੁਆਇਰ ਕੀਤੀ ਗਈ ਭੂਮੀ ਨਾਲ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਡੈਮ ਦੀ ਰਲੀਫ ਅਤੇ ਪੁਨਰਵਾਸ ਪਾਲਸੀ ਅਨੁਸਾਰ ਕੋਈ ਨੌਕਰੀ ਨਹੀਂ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦੋਸ਼ ਲਗਾਇਆ ਗਿਆ ਕਿ ਡੈਮ ਪ੍ਰਸ਼ਾਸਨ ਨੇ ਰਲੀਫ ਅਤੇ ਪੁਨਰਵਾਸ ਪਾਲਸੀ ਨੂੰ ਆਪਣੇ ਮੁਤਾਬਕ ਲਾਗੂ ਕਰਕੇ ਉਨ੍ਹਾਂ ਨਾਲ ਧੱਕਾ ਕੀਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਆਊਸਟੀ ਪਰਿਵਾਰਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।