ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੁਜ਼ਗਾਰ ਅਤੇ ਪੁਨਰਵਾਸ ਮੁਆਵਜ਼ੇ ਲਈ ਪ੍ਰਦਰਸ਼ਨ

05:27 AM Jun 05, 2025 IST
featuredImage featuredImage
ਮੁੱਖ ਇੰਜਨੀਅਰ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਪੀੜਤ ਪਰਿਵਾਰ।
ਪੱਤਰ ਪ੍ਰੇਰਕ
Advertisement

ਪਠਾਨਕੋਟ, 4 ਜੂਨ

ਬੈਰਾਜ ਡੈਮ ਆਊਸਟੀ ਸੰਘਰਸ਼ ਕਮੇਟੀ ਵੱਲੋਂ ਆਪਣੇ ਰੁਜ਼ਗਾਰ ਅਤੇ ਪੁਨਰਵਾਸ ਮੁਆਵਜ਼ੇ ਲਈ ਡੈਮ ਪ੍ਰਸ਼ਾਸਨ ਦੇ ਚੀਫ ਇੰਜਨੀਅਰ ਦਫ਼ਤਰ ਮੂਹਰੇ ਪ੍ਰਧਾਨ ਬਲਕਾਰ ਸਿੰਘ ਪਠਾਨੀਆ ਅਤੇ ਥੀਨ ਡੈਮ ਵਰਕਰਜ਼ ਯੂਨੀਅਨ ਸੀਟੀਯੂ ਦੇ ਪ੍ਰਧਾਨ ਜਸਵੰਤ ਸਿੰਘ ਸੰਧੂ ਦੀ ਅਗਵਾਈ ਵਿੱਚ ਚੱਲ ਰਹੀ ਭੁੱਖ ਹੜਤਾਲ ਅੱਜ 64ਵੇਂ ਦਿਨ ਵੀ ਜਾਰੀ ਰਹੀ। ਅੱਜ ਭੁੱਖ ਹੜਤਾਲ ’ਤੇ ਬੈਠਣ ਵਾਲੇ ਪੰਜ ਮੈਂਬਰਾਂ ਵਿੱਚ ਪ੍ਰੀਤਮ ਸਿੰਘ, ਪਵਨ ਕੁਮਾਰ, ਵਿਕਰਮ ਸਿੰਘ, ਲੇਖ ਰਾਜ ਅਤੇ ਸੁਖਦੇਵ ਸਿੰਘ ਸ਼ਾਮਲ ਸਨ। ਹੜਤਾਲੀ ਕੈਂਪ ਵਿੱਚ ਹੋਰ ਵੀ ਪ੍ਰਭਾਵਿਤ ਪਰਿਵਾਰਾਂ ਨੇ ਸ਼ਾਮਲ ਹੋ ਕੇ ਡੈਮ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ।

Advertisement

ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ ਪਠਾਨੀਆ ਅਤੇ ਥੀਨ ਡੈਮ ਵਰਕਰਜ਼ ਯੂਨੀਅਨ ਸੀਟੀਯੂ ਦੇ ਪ੍ਰਧਾਨ ਜਸਵੰਤ ਸਿੰਘ ਸੰਧੂ ਨੇ ਕਿਹਾ ਕਿ ਉਸਾਰੀ ਅਧੀਨ ਸ਼ਾਹਪੁਰਕੰਢੀ ਡੈਮ ਦੀ ਝੀਲ ਲਈ ਐਕੁਆਇਰ ਕੀਤੀ ਗਈ ਭੂਮੀ ਨਾਲ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਡੈਮ ਦੀ ਰਲੀਫ ਅਤੇ ਪੁਨਰਵਾਸ ਪਾਲਸੀ ਅਨੁਸਾਰ ਕੋਈ ਨੌਕਰੀ ਨਹੀਂ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦੋਸ਼ ਲਗਾਇਆ ਗਿਆ ਕਿ ਡੈਮ ਪ੍ਰਸ਼ਾਸਨ ਨੇ ਰਲੀਫ ਅਤੇ ਪੁਨਰਵਾਸ ਪਾਲਸੀ ਨੂੰ ਆਪਣੇ ਮੁਤਾਬਕ ਲਾਗੂ ਕਰਕੇ ਉਨ੍ਹਾਂ ਨਾਲ ਧੱਕਾ ਕੀਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਆਊਸਟੀ ਪਰਿਵਾਰਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।

Advertisement