ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਬ ਭਾਰਤ ਨੌਜਵਾਨ ਸਭਾ ਵੱਲੋਂ ਰੁਜ਼ਗਾਰ ਪ੍ਰਾਪਤੀ ਲਈ ਪ੍ਰਦਰਸ਼ਨ

09:05 AM Jul 16, 2023 IST
ਡੀਸੀ ਦਫ਼ਤਰ ਫ਼ਾਜ਼ਿਲਕਾ ਸਾਹਮਣੇ ਪ੍ਰਦਰਸ਼ਨ ਕਰਦੇ ਹੋਏ ‘ਬਨੇਗਾ’ ਵਾਲੰਟੀਅਰ।

ਪਰਮਜੀਤ ਸਿੰਘ
ਫਾਜ਼ਿਲਕਾ, 15 ਜੁਲਾਈ
ਇੱਥੇ ਡੀਸੀ ਦਫ਼ਤਰ ਫਾਜ਼ਿਲਕਾ ਵਿੱਚ ਵਲਡ ਫੈੱਡਰੇਸ਼ਨ ਆਫ ਡੈਮੌਕ੍ਰੈਟਿਕ ਯੂਥ ਦੇ ਏਸ਼ੀਆ ਵਿਆਪੀ ਸੱਦੇ ’ਤੇ ਸਰਬ ਭਾਰਤ ਨੌਜਵਾਨ ਸਭਾ ਜ਼ਿਲ੍ਹਾ ਫਾਜ਼ਿਲਕਾ ਵਲੋਂ ਰੁਜ਼ਗਾਰ ਪ੍ਰਾਪਤੀ ਲਈ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ, ਜ਼ਿਲ੍ਹਾ ਪ੍ਰਧਾਨ ਹਰਭਜਨ ਛੱਪੜੀਵਾਲਾ, ਜ਼ਿਲ੍ਹਾ ਸਕੱਤਰ ਸ਼ੁਬੇਗ ਝੰਗੜਭੈਣੀ, ਖਰੈਤ ਬੱਘੇਕੇ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਮਨ ਧਰਮੂਵਾਲਾ ਨੇ ਕੀਤੀ। ਪ੍ਰਦਰਸ਼ਨ ਵਿੱਚ ਨੌਜਵਾਨਾਂ ਨੇ ‘ਬਨੇਗਾ’ ਵਾਲੀਆਂ ਟੀ ਸ਼ਰਟਾਂ ਪਹਨਿ ਕੇ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ ਨੇ ਕਿਹਾ ਕਿ ਸਰਮਾਏਦਾਰੀ ਨੇ ਆਪਣੀ ਮੁਨਾਫ਼ੇ ਦੀ ਭੁੱਖ ਪੂਰਤੀ ਲਈ ਦੁਨੀਆਂ ਦੇ ਕਾਇਦੇ ਕਾਨੂੰਨ ਛਿੱਕੇ ਤੇ ਟੰਗ ਕੇ ਹਮੇਸ਼ਾਂ ਹੀ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਹਨ। ਇਸ ਦੇ ਨਤੀਜੇ ਵਜੋਂ ਅੱਜ ਪੂਰੀ ਦੁਨੀਆਂ ਆਰਥਿਕ ਤੰਗੀਆਂ ਵਿੱਚੋ ਲੰਘ ਰਹੀ ਹੈ। ਇਸ ਗੱਲ ਦਾ ਗੰਭੀਰ ਨੋਟਿਸ ਲੈਂਦਿਆਂ ਦੁਨੀਆਂ ਭਰ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਮੰਗਾਂ ਲਈ ਲੜਦੀ ਸੰਸਥਾ ਵਲਡ ਫੈੱਡਰੇਸ਼ਨ ਆਫ ਡੈਮੋਕ੍ਰੈਟਿਕ ਯੂਥ ਨੇ ਪਿਛਲੇ ਦਨਿੀਂ ਨੇਪਾਲ ਵਿਚ ਹੋਈ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਸੀ ਅੱਜ ਦੇ ਦਨਿ ਏਸ਼ੀਆ ਵਿੱਚ ਬੇਰੁਜ਼ਗਾਰੀ ਦੇ ਖਾਤਮੇ ਅਤੇ ਰੁਜ਼ਗਾਰ ਦੀ ਗਾਰੰਟੀ ਲਈ ਪ੍ਰਦਰਸ਼ਨ ਕੀਤਾ ਜਾਵੇਗਾ। ਵਫ਼ਡੀ ਦਾ ਮੈਂਬਰ ਹੋਣ ਨਾਤੇ ਸਰਬ ਭਾਰਤ ਨੌਜਵਾਨ ਸਭਾ ਭਾਰਤ ਵਿਚ ਵੀ ਇਹ ਪ੍ਰਦਰਸ਼ਨ ਕਰ ਰਹੀ ਹੈ। ਆਗੂਆਂ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਦੇਸ਼ ਦੀ ਬੇਰੁਜ਼ਗਾਰ ਜਵਾਨੀ ਨੂੰ ਰੁਜ਼ਗਾਰ ਦੇਣ ਲਈ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਪਾਰਲੀਮੈਂਟ ਵਿਚ ਪਾਸ ਕਰ ਕੇ ਸਭ ਨੂੰ ਰੁਜ਼ਗਾਰ ਦੇਣਾ ਚਾਹੀਦਾ ਹੈ।

Advertisement

Advertisement
Tags :
ਨੌਜਵਾਨਪ੍ਰਦਰਸ਼ਨਪ੍ਰਾਪਤੀਭਾਰਤ:ਰੁਜ਼ਗਾਰਵੱਲੋਂ
Advertisement