ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੌਕ ’ਚ ਲਾਸ਼ ਰੱਖ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਮੁਜ਼ਾਹਰਾ

10:53 AM Nov 06, 2024 IST

ਪੱਤਰ ਪ੍ਰੇਰਕ
ਪਾਤੜਾਂ, 5 ਨਵੰਬਰ
ਦੀਵਾਲੀ ਦੀ ਰਾਤ ਗਲੀ ਵਿੱਚ ਬੁਲੇਟ ਮੋਟਰਸਾਈਕਲ ਦੇ ਪਟਾਕੇ ਪਵਾਉਣ ਨੂੰ ਲੈ ਕੇ ਹੋਈ ਲੜਾਈ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ ਮਗਰੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੀੜਤ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਧਰਨਾ ਲਾਇਆ। ਉਨ੍ਹਾਂ ਸ਼ਹੀਦ ਭਗਤ ਸਿੰਘ ਚੌਕ ਵਿੱਚ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਮ੍ਰਿਤਕ ਬਜੀਰ ਰਾਮ ਦੇ ਵਾਸੀ ਮਹੇਸ਼ ਨਗਰ ਪਾਤੜਾਂ ਦੇ ਪੁੱਤਰ ਸਨੀ ਕੁਮਾਰ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਉਸ ਦੇ ਘਰ ਦੇ ਸਾਹਮਣੇ ਗਲੀ ਵਿੱਚ ਮੁਹੱਲੇ ਦਾ ਰਹਿਣ ਵਾਲਾ ਇੱਕ ਵਿਅਕਤੀ ਬੁਲੇਟ ਮੋਟਰਸਾਈਕਲ ਦੇ ਪਟਾਕੇ ਪਵਾ ਰਿਹਾ ਸੀ, ਇਸ ਦੌਰਾਨ ਉਸ ਦਾ ਪਿਤਾ ਅਤੇ ਭਰਾ ਪਵਨ ਕੁਮਾਰ ਜਦੋਂ ਉਸ ਲੜਕੇ ਨੂੰ ਸਮਝਾਉਣ ਲਈ ਗਏ ਤਾਂ ਉਹ ਗਾਲੀ ਗਲੋਚ ਕਰਨ ਲੱਗ ਪਿਆ। ਇਸੇ ਦੌਰਾਨ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਬਾਹਰ ਆਏ ਤਾਂ ਕਈ ਵਿਅਕਤੀਆਂ ਨੇ ਉਨ੍ਹਾਂ ’ਤੇ ਲੋਹੇ ਦੀਆਂ ਰਾਡਾਂ, ਕਿਰਪਾਨਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਹੋਏ ਉਸਦੇ ਪਿਤਾ ਤੇ ਭਰਾ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਉਸ ਦੇ ਪਿਤਾ ਨੂੰ ਦੋ ਨਵੰਬਰ ਨੂੰ ਹਸਪਤਾਲ ਤੋਂ ਛੁੱਟੀ ਹੋਣ ’ਤੇ ਜਦੋਂ ਉਹ ਘਰੇ ਆਏ ਤਾਂ ਅਗਲੇ ਹੀ ਦਿਨ ਉਸ ਦੀ ਹਾਲਤ ਵਿਗੜ ਗਈ। ਤਿੰਨ ਨਵੰਬਰ ਨੂੰ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਜਦੋਂ ਕਿ ਉਸ ਦਾ ਭਰਾ ਪਵਨ ਕੁਮਾਰ ਹਾਲੇ ਵੀ ਹਸਪਤਾਲ ਵਿੱਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਹਮਲੇ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।
ਥਾਣਾ ਮੁਖੀ ਪਾਤੜਾਂ ਯਸਪਾਲ ਸ਼ਰਮਾ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਅਧਾਰ ’ਤੇ ਅੱਠ ਵਿਅਕਤੀਆਂ ਮੋਨੂ, ਨੀਰਜ਼, ਗੁਰਪ੍ਰੀਤ ਕੌਰ, ਜਸਵੀਰ ਕੌਰ, ਗੁਰਵੀਰ ਸਿੰਘ ਵਾਸੀ ਮਹੇਸ਼ ਨਗਰ ਪਾਤੜਾਂ, ਰੋਮੀ ਅਤੇ ਕਰਨ ਵਾਸੀ ਧਾਨਕ ਬਸਤੀ ਪਾਤੜਾਂ, ਅਤੇ ਮਨਜੀਤ ਸਿੰਘ ਵਾਸੀ ਸੁੰਦਰ ਬਸਤੀ ਪਾਤੜਾਂ ਸਮੇਤ ਪੰਜ ਛੇ ਨਾ-ਮਾਲੁਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Advertisement

Advertisement