ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲਵਿੰਦਰ ਸਿੰਘ ਮਾਲੀ ਦੀ ਰਿਹਾਈ ਲਈ ਪ੍ਰਦਰਸ਼ਨ ਭਲਕੇ

10:58 AM Oct 27, 2024 IST

ਪੱਤਰ ਪ੍ਰੇਰਕ
ਭਵਾਨੀਗੜ੍ਹ, 26 ਅਕਤੂਬਰ
ਸਾਬਕਾ ਵਿਦਿਆਰਥੀ ਆਗੂ ਅਤੇ ਚਿੰਤਕ ਮਾਲਵਿੰਦਰ ਸਿੰਘ ਮਾਲੀ ਦੀ ਰਿਹਾਈ ਲਈ 28 ਅਕਤੂਬਰ ਨੂੰ ਕਿਸਾਨਾਂ, ਮਜ਼ਦੂਰਾਂ, ਬੁਧੀਜੀਵੀਆਂ ਅਤੇ ਜਮਹੂਰੀ ਸੰਗਠਨਾਂ ਵੱਲੋਂ ਸੰਗਰੂਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਮਹੂਰੀ ਅਧਿਕਾਰ ਸਭਾ ਦੇ ਆਗੂ ਜਗਜੀਤ ਸਿੰਘ ਭੁਟਾਲ ਅਤੇ ਫਲਜੀਤ ਸਿੰਘ ਸਕਰੌਦੀ ਨੇ ਕਿਹਾ ਕਿ ਸਿਆਸੀ ਆਲੋਚਕ ਤੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਭਗਵੰਤ ਮਾਨ ਸਰਕਾਰ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਝੂਠੇ ਕੇਸ ਵਿੱਚ 16 ਸਤੰਬਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਇਨਸਾਫ਼ਪਸੰਦ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਨੂੰ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਕਿ ਇਹ ਰੋਸ਼ ਪ੍ਰਦਰਸ਼ਨ 28 ਅਕਤੂਬਰ ਨੂੰ ਕਾ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਤੋਂ ਸਵੇਰੇ 10 ਵਜੇ ਸ਼ੁਰੂ ਕੀਤਾ ਜਾਵੇਗਾ।

Advertisement

Advertisement