ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇੰਡੀਆ ਗੱਠਜੋੜ ਦੀਆਂ ਪਾਰਟੀਆਂ ਵੱਲੋਂ ਕੇਜਰੀਵਾਲ ਦੇ ਹੱਕ ’ਚ ਮੁਜ਼ਾਹਰਾ

07:18 AM Mar 30, 2024 IST
ਇੰਡੀਆ ਗੱਠਜੋੜ ਦੇ ਆਗੂ ਮੁੰਬਈ ’ਚ ਰੋਸ ਮੁਜ਼ਾਹਰਾ ਕਰਦੇ ਹੋਏ। -ਫੋਟੋ: ਪੀਟੀਆਈ

ਮੁੰਬਈ, 29 ਮਾਰਚ
ਇੰਡੀਆ ਗੱਠਜੋੜ ਦੀਆਂ ਪਾਰਟੀਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਇੱਥੇ ਰੋਸ ਮੁਜ਼ਾਹਰਾ ਕੀਤਾ ਅਤੇ ਈਡੀ ਦੀ ਕਾਰਵਾਈ ਨੂੰ ਪੂਰੀ ਤਰ੍ਹਾਂ ਗ਼ੈਰਕਾਨੂੰਨੀ ਤੇ ਪੱਖਪਾਤੀ ਕਰਾਰ ਦਿੱਤਾ।
ਮੁਜ਼ਾਹਰਾਕਾਰੀਆਂ ਨੇ ਦੱਖਣੀ ਮੁੰਬਈ ਦੇ ਆਜ਼ਾਦ ਮੈਦਾਨ ’ਚ ਸੱਤਿਆਗ੍ਰਹਿ ਕੀਤਾ ਅਤੇ ਲੋਕਾਂ ਨੂੰ ਆਮ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਦਾ ਸੱਦਾ ਦਿੱਤਾ। ਭਾਜਪਾ ਵਿਰੋਧੀ ਗੱਠਜੋੜ ਨੇ ਮੋਦੀ ਸਰਕਾਰ ਖ਼ਿਲਾਫ਼ ਆਪਣਾ ਸਾਂਝਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਅੱਜ ਦੇ ਰੋਸ ਮੁਜ਼ਾਹਰੇ ਵਿੱਚ ਮੁੰਬਈ ਕਾਂਗਰਸ ਦੀ ਪ੍ਰਧਾਨ ਵਰਸ਼ਾ ਗਾਇਕਵਾੜ, ਕਾਂਗਰਸ ਦੇ ਐੱਮਐੱਲਸੀ ਭਾਈ ਜਗਤਾਪ, ‘ਆਪ’ ਮੁੰਬਈ ਦੀ ਮੁਖੀ ਪ੍ਰੀਤੀ ਸ਼ਰਮਾ ਮੈਨਨ, ਐੱਨਸੀਪੀ (ਐੱਸਪੀ) ਆਗੂ ਰਾਖੀ ਜਾਧਵ, ਐੱਨਸੀਪੀ (ਐੱਸਪੀ) ਆਗੂ ਵਿੱਦਿਆ ਚਵਾਨ, ਸੀਪੀਆਈ (ਐੱਮ) ਆਗੂ ਸ਼ੈਲੇਂਦਰ ਕਾਂਬਲੇ, ਕਿਸਾਨ ਤੇ ਵਰਕਰਜ਼ ਪਾਰਟੀ ਦੇ ਸਾਮਿਆ ਕਰੋਡੇ ਅਤੇ ਹੋਰ ਪਾਰਟੀਆਂ ਦੇ ਆਗੂ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਮੰਤਰੀਆਂ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ’ਚ ਬੰਦ ਕਰ ਦਿੱਤਾ ਗਿਆ ਜਿਸ ਕਾਰਨ ਦਿੱਲੀ ਵਿੱਚ ਸਿੱਖਿਆ ਤੇ ਸਿਹਤ ਨਾਲ ਸਬੰਧਤ ਕੰਮ ਪ੍ਰਭਾਵਿਤ ਹੋ ਰਹੇ ਹਨ ਅਤੇ ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਅੰਦਰ ਸੁੱਟਣ ਦੀ ਤਿਆਰੀ ਕੀਤੀ ਜਾ ਰਹੀ ਹੈ। -ਪੀਟੀਆਈ

Advertisement

ਪੁਰੀ ਨੇ ਸੁਨੀਤਾ ਕੇਜਰੀਵਾਲ ਦੀ ਤੁਲਨਾ ਰਾਬੜੀ ਦੇਵੀ ਨਾਲ ਕੀਤੀ

ਨਵੀਂ ਦਿਲੀ (ਮਨਧੀਰ ਸਿੰਘ ਦਿਓਲ): ਭਾਜਪਾ ਦੇ ਸੀਨੀਅਰ ਨੇਤਾ ਹਰਦੀਪ ਸਿੰਘ ਪੁਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਤੁਲਨਾ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਲਾਲੂ ਪ੍ਰਸਾਦ ਯਾਦਵ ਦੀ ਪਤਨੀ ਰਾਬੜੀ ਦੇਵੀ ਨਾਲ ਕੀਤੀ ਹੈ। ਹਰਦੀਪ ਪੁਰੀ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਤੇ ਬਾਂਸੁਰੀ ਸਵਰਾਜ ਸਮੇਤ ਹੋਰ ਨੇਤਾਵਾਂ ਨਾਲ ਦਿੱਲੀ ਭਾਜਪਾ ਦੇ ਚੋਣ ਦਫ਼ਤਰ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪੁਰੀ ਨੇ ਕਿਹਾ, ‘ਜਿਸ ਮੈਡਮ ਦਾ ਤੁਸੀਂ ਨਾਮ ਲੈ ਰਹੇ ਹੋ, ਉਹ ਸ਼ਾਇਦ ਬਿਹਾਰ ਵਿੱਚ ਰਾਬੜੀ ਦੇਵੀ ਵਾਂਗ ਅਹੁਦਾ ਸੰਭਾਲਣ ਦੀ ਤਿਆਰੀ ਕਰ ਰਹੀ ਹੈ।’

Advertisement
Advertisement