ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੇਂਡੂ ਮਜ਼ਦੂਰਾਂ ਵੱਲੋਂ ਮਨਰੇਗਾ ਵਰਕਰਾਂ ਦੇ ਹੱਕ ਵਿੱਚ ਮੁਜ਼ਾਹਰਾ

06:21 AM Jul 03, 2024 IST
ਮਨਰੇਗਾ ਵਰਕਰਾਂ ਦੇ ਹੱਕ ਵਿੱਚ ਪ੍ਰਦਰਸ਼ਨ ਕਰਦੇ ਹੋਏ ਮਜ਼ਦੂਰ ਯੂਨੀਅਨ ਦੇ ਕਾਰਕੁਨ।

ਪੱਤਰ ਪ੍ਰੇਰਕ
ਜਲੰਧਰ, 2 ਜੁਲਾਈ
ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਜਿਨ੍ਹਾਂ ਪਿੰਡਾਂ ’ਚੋਂ ਆਮ ਆਦਮੀ ਪਾਰਟੀ ਨੂੰ ਆਸ ਮੁਤਾਬਿਕ ਵੋਟਾਂ ਨਹੀਂ ਪਈਆਂ ਉਨ੍ਹਾਂ ਪਿੰਡਾਂ ਚੋਂ ਮਨਰੇਗਾ ਦਾ ਕੰਮ ਕਰਾਉਣ ਵਾਲੀਆਂ ਵਰਕਰਾਂ ਨੂੰ ਬੀਡੀਪੀਓ ਬਲਾਕ ਦੇ ਜ਼ੁਬਾਨੀ ਹੁਕਮਾਂ ਤਹਿਤ ਹਟਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਮੇਟਾਂ ਅਤੇ ਮਨਰੇਗਾ ਵਰਕਰਾਂ ਦੇ ਹੱਕ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਦੇ ਵੱਖ ਵੱਖ ਬਲਾਕਾਂ ਤੋਂ ਆਈਆਂ ਵਰਕਰਾਂ ਨੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਇਕੱਠੇ ਹੋ ਕੇ ਰੈਲੀ ਕਰਨ ਤੋਂ ਬਾਅਦ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਵੱਲੋਂ ਮੰਗ ਪੱਤਰ ਲੈਣ ਪਹੁੰਚੇ ਤਹਿਸੀਲਦਾਰ ਨੇ ਵਿਸ਼ਵਾਸ ਦਿਵਾਇਆ ਕਿ ਦੋ ਤਿੰਨ ਦਿਨਾਂ ਵਿੱਚ ਹੀ ਯੂਨੀਅਨ ਨਾਲ ਗੱਲਬਾਤ ਕਰਕੇ ਹਟਾਏ ਗਏ ਮੇਟਾਂ ਅਤੇ ਮਨਰੇਗਾ ਵਰਕਰਾਂ ਦੇ ਮਸਲੇ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਕੀਤੀ ਗਈ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਕਸ਼ਮੀਰ ਮੰਡਿਆਲਾ ਅਤੇ ਵਿਜੇ ਬਾਠ ਨੇ ਕਿਹਾ ਕਿ ਜਲੰਧਰ ਸਮੇਤ ਸਾਰੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਮਨਰੇਗਾ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ ਜਿਨ੍ਹਾਂ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟਾਂ ਘੱਟ ਪਈਆਂ ਹਨ ਉਸ ਦਾ ਠੀਕਰਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਵਿਧਾਇਕ ਮਨਰੇਗਾ ਵਰਕਰਾਂ ਸਿਰ ਭੰਨ ਰਹੇ ਹਨ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਤੋਂ ਇਲਾਵਾ, ਸਾਬਕਾ ਸਰਪੰਚ ਇਕਬਾਲ ਸਿੰਘ, ਬਖਸ਼ੋ ਰਾਣੀ, ਮਮਤਾ, ਦਲਜੀਤ ਕੌਰ ਤੇ ਕਮਲਜੀਤ ਕੁਮਾਰ ਆਦਿ ਨੇ ਸੰਬੋਧਨ ਕੀਤਾ।

Advertisement

Advertisement
Advertisement