For the best experience, open
https://m.punjabitribuneonline.com
on your mobile browser.
Advertisement

ਫ਼ਸਲਾਂ ਦੇ ਮੁਆਵਜ਼ੇ ਲਈ ਅਮਨ ਅਰੋੜਾ ਦੀ ਕੋਠੀ ਅੱਗੇ ਮੁਜ਼ਾਹਰਾ

07:36 AM May 21, 2024 IST
ਫ਼ਸਲਾਂ ਦੇ ਮੁਆਵਜ਼ੇ ਲਈ ਅਮਨ ਅਰੋੜਾ ਦੀ ਕੋਠੀ ਅੱਗੇ ਮੁਜ਼ਾਹਰਾ
ਅਮਨ ਅਰੋੜਾ ਦੀ ਕੋਠੀ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 20 ਮਈ
ਇੱਥੋਂ ਨੇੜਲੇ ਪਿੰਡ ਬਖਸ਼ੀਵਾਲਾ ਦੇ ਕਿਸਾਨਾਂ ਵੱਲੋਂ ਗੜਿਆਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਕੁੱਲ ਹਿੰਦ ਕਿਸਾਨ ਸਭਾ ਅਗਵਾਈ ਹੇਠ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਥਾਨਕ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ ਅਤੇ ਕਾਮਰੇਡ ਵਰਿੰਦਰ ਕੌਸ਼ਿਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਮਹੀਨੇ ਬੇਮੌਸਮੀ ਬਰਸਾਤ ਦੇ ਨਾਲ ਪਏ ਗੜਿਆਂ ਕਾਰਨ ਪਿੰਡ ਬਖਸ਼ੀਵਾਲਾ ਵਿੱਚ ਕਰੀਬ ਅੱਠ ਸੌ ਏਕੜ ਰਕਬੇ ’ਚ ਕਣਕ ਦੀ ਫਸਲ ਬਰਬਾਦ ਹੋ ਗਈ ਸੀ। ਪੰਜਾਬ ਸਰਕਾਰ ਵਲੋਂ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਐਲਾਨ ਤੋਂ ਬਾਅਦ ਭਾਵੇਂ ਵਿਸ਼ੇਸ਼ਗਿਰਦਾਵਰੀ ਦੇ ਨਾਲ ਹੀ ਖੇਤੀਬਾੜੀ ਵਿਭਾਗ ਵਲੋਂ ਵੀ ਆਪਣੀ ਰਿਪੋਰਟ ਸਰਕਾਰ ਨੂੰ ਭੇਜੀ ਗਈ ਸੀ ਪਰ ਅਜੇ ਤੱਕ ਕਿਸੇ ਵੀ ਕਿਸਾਨ ਨੂੰ ਪੰਜਾਬ ਸਰਕਾਰ ਜਾਂ ਪ੍ਰਸ਼ਾਸਨ ਵਲੋਂ ਉਸ ਦੀ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪੀੜਤ ਕਿਸਾਨ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਐੱਸਡੀਐੱਮ ਸੁਨਾਮ ਊਧਮ ਸਿੰਘ ਵਾਲਾ ਨੂੰ ਵੀ ਮਿਲ ਚੁੱਕੇ ਹਨ ਪਰ ਲਾਰਿਆਂ ਤੋਂ ਬਿਨਾਂ ਉਨ੍ਹਾਂ ਦੇ ਪੱਲੇ ਕੁਝ ਨਹੀਂ ਪਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਗੜਿਆਂ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਤੁਰੰਤ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਉਂਦੇ ਦਿਨਾਂ ’ਚ ਇਸ ਮਸਲੇ ’ਤੇ ਕੋਈ ਗੌਰ ਨਾ ਕੀਤੀ ਤਾਂ ਉਹ ਕੈਬਨਿਟ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਤੋਂ ਗੁਰੇਜ਼ ਨਹੀਂ ਕਰਨਗੇ। ਇਸ ਮੌਕੇ ਜਗਦੀਪ ਸਿੰਘ, ਜਗਤਾਰ ਸਿੰਘ, ਹਰਵਿੰਦਰ ਸਿੰਘ, ਤੇ ਲੱਖੀ ਸਿੰਘ ਆਦਿ ਮੌਜੂਦ ਸਨ।

Advertisement

Advertisement
Author Image

Advertisement
Advertisement
×