ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਮਹਿਲਾ ਮੋਰਚਾ ਵੱਲੋਂ ਆਤਿਸ਼ੀ ਦੇ ਘਰ ਅੱਗੇ ਮੁਜ਼ਾਹਰਾ

09:03 AM May 31, 2024 IST
ਦਿੱਲੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੀਆਂ ਹੋਈਆਂ ਭਾਜਪਾ ਮਹਿਲਾ ਮੋਰਚਾ ਦੀਆਂ ਕਾਰਕੁਨਾਂ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਮਈ
ਦਿੱਲੀ ਭਾਜਪਾ ਮਹਿਲਾ ਮੋਰਚਾ ਦੇ ਕਾਰਕੁਨਾਂ ਨੇ ਅੱਜ ਦਿੱਲੀ ਵਿਚ ਪਾਣੀ ਦੇ ਸੰਕਟ ਨੂੰ ਲੈ ਕੇ ਜਲ ਮੰਤਰੀ ਆਤਿਸ਼ੀ ਦੀ ਰਿਹਾਇਸ਼ ਦੇ ਬਾਹਰ ਹੱਥਾਂ ਵਿਚ ਘੜੇ ਲੈ ਕੇ ਪ੍ਰਦਰਸ਼ਨ ਕੀਤਾ ਅਤੇ ਦੋਸ਼ ਲਾਇਆ ਕਿ ਕੇਜਰੀਵਾਲ ਸਰਕਾਰ ਦੇ ਭ੍ਰਿਸ਼ਟਾਚਾਰ ਕਾਰਨ ਪੈਦਾ ਹੋਏ ਪਾਣੀ ਦੇ ਸੰਕਟ ਤੋਂ ਪੂਰੀ ਦਿੱਲੀ ਪ੍ਰੇਸ਼ਾਨ ਹੈ। ਪ੍ਰਦਰਸ਼ਨਕਾਰੀ ਔਰਤਾਂ ਨੇ ਹੱਥਾਂ ਵਿੱਚ ਖਾਲੀ ਘੜੇ ਫੜੇ ਹੋਏ ਸਨ, ਜਿਨ੍ਹਾਂ ਨੂੰ ਭੰਨਦਿਆਂ ਉਨ੍ਹਾਂ ਦਿੱਲੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਹੱਥਾਂ ਵਿੱਚ ਤਖਤੀਆਂ ਫੜਕੇ ਦਿੱਲੀ ਸਰਕਾਰ ਨੂੰ ਕੋਸਦੇ ਸਲੋਗਨ ਮੀਡੀਆ ਨੂੰ ਦਿਖਾਏ। ਮਹਿਲਾ ਮੋਰਚਾ ਆਗੂ ਰਿਚਾ ਪਾਂਡੇ ਮਿਸ਼ਰਾ ਨੇ ਕਿਹਾ ਕਿ ਅੱਜ ਦਿੱਲੀ ਦੀਆਂ ਔਰਤਾਂ ਪਾਣੀ ਦੀ ਕਿੱਲਤ ਕਾਰਨ ਸਿਰਫ਼ 52 ਡਿਗਰੀ ਸੈਲਸੀਅਸ ਤਾਪਮਾਨ ਵਿੱਚ ਵੀ ਘਰਾਂ ਤੋਂ ਬਾਹਰ ਜਾਣ ਲਈ ਮਜਬੂਰ ਹਨ, ਇਸ ਲਈ ਦਿੱਲੀ ਸਰਕਾਰ ਨੂੰ ਸੋਚਣਾ ਚਾਹੀਦਾ ਹੈ ਕਿ ਇਸ ਗਰਮੀ ਵਿੱਚ ਪਾਣੀ ਸਬੰਧੀ ਪ੍ਰਬੰਧ ਕੀਤੇ ਜਾਣ। ਇੱਕ ਪਾਸੇ ਸ੍ਰੀਮਤੀ ਆਤਿਸ਼ੀ ਸਿਆਸੀ ਸੈਰ-ਸਪਾਟੇ ਵਿੱਚ ਰੁੱਝੇ ਹੋਏ ਹਨ ਅਤੇ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਆਪਣੀ ਜ਼ਮਾਨਤ ਅਤੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਸ੍ਰੀਮਤੀ ਮਿਸ਼ਰਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨਾਲ ਮੁਫ਼ਤ ਸਾਫ਼ ਪਾਣੀ ਦਾ ਵਾਅਦਾ ਕੀਤਾ ਸੀ ਪਰ ਅੱਜ ਸਾਫ਼ ਪਾਣੀ ਦੀ ਤਾਂ ਗੱਲ ਹੀ ਛੱਡੋ, ਉਹ ਸਮੇਂ ਸਿਰ ਪਾਣੀ ਵੀ ਮੁਹੱਈਆ ਨਹੀਂ ਕਰਵਾ ਪਾ ਰਹੇ| ਉਨ੍ਹਾਂ ਕਿਹਾ ਕਿ ਆਪਣੀਆਂ ਕਮੀਆਂ ਦਾ ਦੋਸ਼ ਹਮੇਸ਼ਾ ਦੂਜਿਆਂ ’ਤੇ ਮੜ੍ਹਨ ਵਾਲੇ ਕੇਜਰੀਵਾਲ ਅਤੇ ਉਸ ਦੇ ਮੰਤਰੀ ਇਕ ਵਾਰ ਫਿਰ ਹਰਿਆਣਾ ’ਤੇ ਦੋਸ਼ ਮੜ੍ਹ ਰਹੇ ਹਨ ਪਰ ਹਰਿਆਣਾ ਸਰਕਾਰ ਸਮਝੌਤੇ ਨਾਲੋਂ ਵੱਧ ਪਾਣੀ ਦਿੱਲੀ ਨੂੰ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਸਿਰਫ ਝੂਠ ਦੀ ਦੁਕਾਨ ਚਲਾਉਣ ਵਾਲੀ ਆਤਿਸ਼ੀ ਇਕ ਵਾਰ ਫਿਰ ਪਾਣੀ ਦੇ ਸੰਕਟ ‘ਤੇ ਰਾਜਨੀਤੀ ਕਰ ਰਹੀ ਹੈ ਪਰ ਪਾਣੀ ਲਈ ਦਿੱਲੀ ਦੇ ਲੋਕਾਂ ਦਾ ਸੜਕਾਂ ’ਤੇ ਆਉਣਾ ਹੀ ਕੇਜਰੀਵਾਲ ਸਰਕਾਰ ਦੀਆਂ ਨਾਕਾਮੀਆਂ ਨੂੰ ਬੇਨਕਾਬ ਕਰਨ ਲਈ ਕਾਫੀ ਹੈ।

Advertisement

Advertisement