ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਫ਼ਾਈ ਸੇਵਕਾਂ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਪ੍ਰਦਰਸ਼ਨ

06:31 AM Jul 02, 2024 IST
ਕੌਂਸਲ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਸਫ਼ਾਈ ਕਰਮਚਾਰੀ।

ਸਰਬਜੀਤ ਸਿੰਘ ਭੱਟੀ
ਲਾਲੜੂ, 1 ਜੁਲਾਈ
ਨਗਰ ਕੌਂਸਲ ਲਾਲੜੂ ਵਿੱਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਸਫ਼ਾਈ ਸੇਵਕਾਂ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਅੱਜ ਕੌਂਸਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ।
ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ, ਚੇਅਰਮੈਨ ਸੁਖਵਿੰਦਰ ਸਿੰਘ ਸਣੇ ਅਨੇਕਾਂ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਆਪਣੀ ਮੰਗਾਂ ਸਬੰਧੀ ਨਗਰ ਕੌਂਸਲ ਤੇ ਕਾਰਜਸਾਧਕ ਅਫ਼ਸਰ ਨੂੰ ਮੰਗ ਪੱਤਰ ਦਿੱਤਾ ਹੈ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਕੌਂਸਲ ਦੇ ਠੇਕੇਦਾਰ ਵੱਲੋਂ ਉਨ੍ਹਾਂ ਦਾ 14 ਮਹੀਨੇ ਦਾ ਈਪੀਐਫ ਵਿਭਾਗ ਕੋਲ ਜਮ੍ਹਾਂ ਨਹੀਂ ਕਰਵਾਇਆ ਗਿਆ ਕਿਰਤੀਆਂ ਦਾ ਬਣਦਾ ਬੋਨਸ ਅਤੇ ਗਰੈਚੂਇਟੀ ਨਹੀਂ ਦਿੱਤੀ ਗਈ ਅਤੇ ਨਗਰ ਕੌਂਸਲ ਦੇ ਠੇਕੇਦਾਰ ਅਧੀਨ ਕੰਮ ਕਰਦੇ ਕਿਰਤੀਆਂ ਨੂੰ ਨਿਯੁਕਤੀ ਪੱਤਰ ਤੇ ਤਜਰਬਾ ਸਰਟੀਫਿਕੇਟ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਠੇਕੇਦਾਰੀ ਸਿਸਟਮ ਵਿੱਚ ਕੰਮ ਕਰਦੇ 17 ਕਿਰਤੀਆਂ ਦੇ ਛੇ ਦਿਨਾਂ ਦੇ ਪੈਸੇ ਨਹੀਂ ਦਿੱਤੇ ਗਏ, ਉਨ੍ਹਾਂ ਦੱਸਿਆ ਕਿ ਉਹ ਇਕ ਜੁਲਾਈ ਤੋਂ ਹੜਤਾਲ ’ਤੇ ਜਾ ਰਹੇ ਹਨ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿੱਚ ਪ੍ਰਦਰਸ਼ਨ ਵੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੇ ਕਿਸੇ ਕਿਰਤੀ ਨਾਲ ਕੋਈ ਮੰਦਭਾਗੀ ਘਟਨਾ ਵਾਪਰਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਦੀ ਹੋਵੇਗੀ।

Advertisement

Advertisement
Advertisement