For the best experience, open
https://m.punjabitribuneonline.com
on your mobile browser.
Advertisement

ਮਜ਼ਦੂਰ ਮੁਕਤੀ ਮੋਰਚਾ ਵੱਲੋਂ ਲਹਿਰਾਗਾਗਾ ਥਾਣੇ ਅੱਗੇ ਪ੍ਰਦਰਸ਼ਨ

07:25 AM May 02, 2024 IST
ਮਜ਼ਦੂਰ ਮੁਕਤੀ ਮੋਰਚਾ ਵੱਲੋਂ ਲਹਿਰਾਗਾਗਾ ਥਾਣੇ ਅੱਗੇ ਪ੍ਰਦਰਸ਼ਨ
ਥਾਣੇ ਅੱਗੇ ਧਰਨਾ ਦਿੰਦੇ ਹੋਏ ਮਜ਼ਦੂਰ ਮੁਕਤੀ ਮੋਰਚਾ ਦੇ ਵਰਕਰ।
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ, 1 ਮਈ
ਇੱਥੇ ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਬਲਾਕ ਲਹਿਰਾਗਾਗਾ ਦੀ ਕਮੇਟੀ ਦੇ ਸੱਦੇ ’ਤੇ ਚਿੱਟ ਫੰਡ ਕੰਪਨੀਆਂ ਦੇ ਮਾਲਕ ਦੀ ਗ੍ਰਿਫ਼ਤਾਰੀ ਲਈ ਤਿੰਨ ਘੰਟੇ ਸਦਰ ਥਾਣਾ ਲਹਿਰਾਗਾਗਾ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਤੋਂ ਪਹਿਲਾਂ ਜੀਪੀਐੱਫ ਧਰਮਸ਼ਾਲਾ ਵਿੱਚ ਇਕੱਠੇ ਹੋ ਕੇ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ ਗਿਆ ਅਤੇ ਸ਼ਹੀਦਾਂ ਦੀ ਯਾਦ ਵਿੱਚ ਨਾਅਰੇ ਲਗਾਏ ਗਏ।
ਕਾਫ਼ਲੇ ਦੇ ਰੂਪ ਵਿੱਚ ਸ਼ਹਿਰ ’ਚ ਮਾਰਚ ਕੀਤਾ ਗਿਆ। ਮਜ਼ਦੂੁਰਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਅਤੇ ਪੰਜਾਬ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਥਾਣਾ ਲਹਿਰਾਗਾਗਾ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਅਤੇ ਜ਼ਿਲ੍ਹਾ ਪ੍ਰਧਾਨ ਬਿੱਟੂ ਸਿੰਘ ਖੋਖਰ ਨੇ ਕਿਹਾ ਕਿ ਭੋਲੇ-ਭਾਲੇ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਚਿੱਟ ਫੰਡ ਕੰਪਨੀਆਂ ਬਣਾ ਕੇ ਲੁੱਟ-ਖਸੁੱਟ ਕਰਨ ਵਾਲਿਆਂ ਖ਼ਿਲਾਫ਼ ਤਿੰਨ ਮਹੀਨੇ ਕੇਸ ਦਰਜ ਹੋਣ ਦੇ ਬਾਵਜੂਦ ਅਜੇ ਤੱਕ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੀੜਤ ਸ਼ਮਸ਼ੇਰ ਸਿੰਘ ਵਾਸੀ ਲਹਿਰਾਗਾਗਾ ਵੱਲੋਂ ਦਰਖਾਸਤ ਦੇ ਕੇ ਮੁਲਜ਼ਮ ਸੁਖਵਿੰਦਰ ਸਿੰਘ ਪੁੱਤਰ ਤੇਜਾ ਸਿੰਘ, ਜਗਸੀਰ ਸਿੰਘ ਪੁੱਤਰ ਗੁਰਚੰਦ ਸਿੰਘ ਵਾਸੀ ਭੁਟਾਲ ਕਲਾਂ, ਗੁਰਮੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਲਹਿਲ ਕਲਾਂ ਖ਼ਿਲਾਫ਼ ਥਾਣਾ ਲਹਿਰਾਗਾਗਾ ਵਿੱਚ ਦਿੱਤੀ ਗਈ ਸ਼ਿਕਾਇਤ ਨੂੰ ਤਿੰਨ ਮਹੀਨੇ ਹੋਣ ਦੇ ਬਾਵਜੂਦ ਵੀ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਆਗੂਆਂ ਨੇ ਐੱਸਐੱਸਪੀ ਅਤੇ ਡੀਸੀ ਸੰਗਰੂਰ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਭੋਲੇ-ਭਾਲੇ ਲੋਕਾਂ ਦੀ ਲੁੱਟ ਕਰਨ ਲਈ ਚਿੱਟ ਫੰਡ ਕੰਪਨੀਆਂ ਬਣਾ ਕੇ ਲੁੱਟ ਦੀ ਰਕਮ ਨਾਲ ਬਣਾਈ ਜਾਇਦਾਦ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਧਰਨੇ ਦੇ ਤਿੰਨ ਘੰਟੇ ਬਾਅਦ ਥਾਣਾ ਮੁਖੀ ਇੰਸਪੈਕਟਰ ਰਣਬੀਰ ਸਿੰਘ ਨੇ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ, ਜਿਸ ਮਗਰੋਂ ਧਰਨਾਕਾਰੀਆਂ ਨੇ ਇਸ ਭਰੋਸੇ ’ਤੇ ਧਰਨਾ ਚੁੱਕ ਲਿਆ।
ਇਸ ਮੌਕੇ ਪੀੜਤ ਸ਼ਮਸ਼ੇਰ ਸਿੰਘ, ਫਕੀਰ ਚੰਦ ਚੋਟੀਆਂ, ਮਹਿੰਦਰ ਸਿੰਘ ਬਾਗੀ, ਘਮੰਡ ਸਿੰਘ ਖਾਲਸਾ, ਕਿੱਕਰ ਸਿੰਘ ਅਤੇ ਨਿਰਮਲ ਸਿੰਘ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×