ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਰੇਆਮ ਨਸ਼ਾ ਵੇਚਣ ਖ਼ਿਲਾਫ਼ ਪੁਲੀਸ ਚੌਕੀ ਅੱਗੇ ਮੁਜ਼ਾਹਰਾ

10:41 AM Sep 01, 2024 IST
ਕਾਲਾਂਵਾਲੀ ਦੀ ਪੁਲੀਸ ਚੌਕੀ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਲੋਕ।

ਭੁਪਿੰਦਰ ਪੰਨੀਵਾਲੀਆ
ਕਾਲਾਂਵਾਲੀ, 31 ਅਗਸਤ
ਸ਼ਹਿਰ ਦੇ ਵਾਰਡ ਨੰਬਰ ਦੋ, ਤਿੰਨ ਅਤੇ ਚਾਰ ਵਿੱਚ ਬੀਤੀ ਰਾਤ ਖੁੱਲ੍ਹੇਆਮ ਨਸ਼ੇ ਦੀ ਵਿਕਰੀ ਹੋਣ ਖ਼ਿਲਾਫ਼ ਇਲਾਕੇ ਦੇ ਲੋਕਾਂ ਨੇ ਖੂਹਵਾਲਾ ਬਾਜ਼ਾਰ ਵਿੱਚ ਸਥਿਤ ਪੁਲੀਸ ਚੌਕੀ ਅੱਗੇ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਨਸ਼ਾ ਵੇਚਣ ਵਾਲਿਆਂ ਦੇ ਨਾਂ ਵੀ ਦੱਸੇ। ਸਾਬਕਾ ਕੌਂਸਲਰ ਨੁਮਾਇੰਦਿਆਂ ਮੁਕੇਸ਼ ਕੁਮਾਰ, ਰਾਜੇਸ਼ ਕੁਮਾਰ, ਸਾਗਰ, ਬਹਾਦਰ ਸਿੰਘ, ਅਜੈ ਕੁਮਾਰ, ਕਾਲੂ ਰਾਮ ਤੇ ਰਾਜੂ ਕੁਮਾਰ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਨਸ਼ਾ ਅਤੇ ਚਿੱਟਾ ਨਸ਼ਾ ਸ਼ਰੇਆਮ ਵੇਚਿਆ ਜਾ ਰਿਹਾ ਹੈ। ਇਸ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਪੁਲੀਸ ਨੂੰ ਨਸ਼ਾ ਵੇਚਣ ਵਾਲਿਆਂ ਦੇ ਨਾਂ ਦੱਸ ਦਿੱਤੇ ਹਨ ਪਰ ਪੁਲੀਸ ਵੱਲੋਂ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੁਲੀਸ ਦੀ ਮਿਲੀਭੁਗਤ ਹੈ ਅਤੇ ਅਣਗਹਿਲੀ ਕਾਰਨ ਉਨ੍ਹਾਂ ਦੇ ਇਲਾਕੇ ’ਚ ਖੁੱਲ੍ਹੇਆਮ ਨਸ਼ਾ ਵਿੱਕ ਰਿਹਾ ਹੈ, ਨਸ਼ੇ ਕਾਰਨ ਔਰਤਾਂ ਦਾ ਘਰਾਂ ’ਚੋਂ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਇੰਨਾ ਹੀ ਨਹੀਂ ਨਸ਼ੇ ਕਾਰਨ ਚੋਰੀ ਦੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਨੇ ਇਸ ਸਬੰਧੀ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਇਲਾਕਾ ਵਾਸੀ ਇਕਜੁੱਟ ਹੋ ਕੇ ਕੋਈ ਵੱਡਾ ਸੰਘਰਸ਼ ਛੇੜਣਗੇ। ਇਸ ਸਬੰਧੀ ਅੱਜ ਮੰਡੀ ਦੇ ਲੋਕਾਂ ਦੀ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਕੋਈ ਵੀ ਫੈਸਲਾ ਲਿਆ ਜਾਵੇਗਾ।

Advertisement

Advertisement