ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਜਥੇਬੰਦੀ ਵੱਲੋਂ ਥਾਣੇ ਅੱਗੇ ਮੁਜ਼ਾਹਰਾ

07:30 AM Apr 19, 2024 IST
ਤਰਨ ਤਾਰਨ ਦੇ ਥਾਣਾ ਸਦਰ ਸਾਹਮਣੇ ਧਾਰਨ ਦੇ ਰਹੇ ਕਿਸਾਨ। -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 18 ਅਪਰੈਲ
ਇਲਾਕੇ ਦੇ ਪਿੰਡ ਰੁੜੇਆਸਲ ਦੇ ਕਿਸਾਨ ਵੱਲੋਂ ਇਕ ਸਾਲ ਪਹਿਲਾਂ ਕੀਤੀ ਖ਼ੁਦਕੁਸ਼ੀ ਦਾ ਮਾਮਲਾ ਪੁਲੀਸ ਲਈ ਸਮੱਸਿਆ ਬਣ ਗਿਆ ਹੈ। ਇਸ ਸਬੰਧੀ ਤਰਨ ਤਾਰਨ ਦੇ ਥਾਣਾ ਸਦਰ ਦੀ ਪੁਲੀਸ ਨੇ ਪਿੰਡ ਦੀ ਇਕ ਔਰਤ ਸਣੇ ਕੁੱਲ ਸੱਤ ਜਣਿਆਂ ਖ਼ਿਲਾਫ਼ ਸਾਲ ਪਹਿਲਾਂ ਕੇਸ ਦਰਜ ਕਰ ਲਿਆ ਸੀ ਪਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਸੀ ਕੀਤਾ ਗਿਆ। ਪੀੜਤ ਧਿਰ ਵੱਲੋਂ ਅਦਾਲਤ ਦੀ ਸ਼ਰਨ ਵਿਚ ਜਾਣ ’ਤੇ ਅਦਾਲਤ ਦੇ ਹੁਕਮਾਂ ’ਤੇ ਜਿਵੇਂ ਹੀ ਪੁਲੀਸ ਨੇ ਮੁਲਜ਼ਮਾਂ ਜਸਬੀਰ ਕੌਰ, ਗੁਰਮੇਜ ਸਿੰਘ, ਹਰਕੀਰਤ ਸਿੰਘ, ਸਤਨਾਮ ਸਿੰਘ, ਹਰਬੰਸ ਸਿੰਘ, ਸੁਰਜੀਤ ਸਿੰਘ, ਰਾਜਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਨੂੰ ਅੱਜ ਤੜਕਸਾਰ ਗ੍ਰਿਫ਼ਤਾਰ ਕਰ ਲਿਆ ਤਾਂ ਕਿਸਾਨ ਜਥੇਬੰਦੀ ਨੇ ਥਾਣੇ ਸਾਹਮਣੇ ਧਰਨਾ ਸ਼ੁਰੂ ਕਰ ਦਿੱਤਾ| ਗੋਇੰਦਵਾਲ ਸਾਹਿਬ ਦੇ ਡੀਐੱਸਪੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਅਦਾਲਤ ਦੇ ਪੇਸ਼ ਕੀਤਾ ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ ਦੋ ਹਫ਼ਤਿਆਂ ਲਈ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਹੈ| ਪੁਲੀਸ ਦੀ ਇਸ ਕਾਰਵਾਈ ਖ਼ਿਲਾਫ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਥਾਣੇ ਸਾਹਮਣੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਦੀ ਅਗਵਾਈ ਵਿਚ ਧਰਨਾ ਦਿੱਤਾ ਤੇ ਥਾਣੇ ਦੇ ਗੇਟ ਨੂੰ ਜਿੰਦਰੇ ਲਾ ਦਿੱਤੇ| ਜਥੇਬੰਦੀ ਦੇ ਆਗੂਆਂ ਨੇ ਇਸ ਸਬੰਧੀ ਦਰਜ ਕੇਸ ਨੂੰ ਪੁਲੀਸ ਦੀ ਗ਼ਲਤ ਕਰਾਵਾਈ ਕਿਹਾ ਹੈ| ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ|

Advertisement

Advertisement
Advertisement