For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ-ਮਜ਼ਦੂਰਾਂ ਵੱਲੋਂ ਸਾਇਲੋ ਅੱਗੇ ਮੁਜ਼ਾਹਰਾ

09:08 AM Apr 12, 2024 IST
ਕਿਸਾਨਾਂ ਮਜ਼ਦੂਰਾਂ ਵੱਲੋਂ ਸਾਇਲੋ ਅੱਗੇ ਮੁਜ਼ਾਹਰਾ
ਸਾਇਲੋ ਅੱਗੇ ਰੋਸ ਮੁਜ਼ਾਹਰਾ ਕਰਦੇ ਹੋਏ ਕਿਸਾਨ-ਮਜ਼ਦੂਰ।
Advertisement

ਜਗਤਾਰ ਸਿੰਘ ਛਿੱਤ
ਜੈਂਤੀਪੁਰ, 11 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨ ਆਗੂ ਹਰਚਰਨ ਸਿੰਘ ਮੱਧੀਪੁਰ, ਡਾ. ਪਰਮਿੰਦਰ ਸਿੰਘ ਪੰਡੋਰੀ ਅਤੇ ਬਾਬਾ ਜਗਜੀਵਨ ਸਿੰਘ ਤਲਵੰਡੀ ਦੀ ਅਗਵਾਈ ਹੇਠ ਸਾਇਲੋ ਕੱਥੂਨੰਗਲ ਦੇ ਗੇਟ ਅੱਗੇ ਧਰਨਾ ਦੇ ਕੇ ਮੰਗ ਕੀਤੀ ਗਈ ਕਿ ਸਾਇਲੋਜ਼ ਨੂੰ ਜ਼ਬਤ ਕਰ ਕੇ ਸਰਕਾਰੀ ਕੰਟਰੋਲ ਵਿੱਚ ਲੈਣ ਮਗਰੋਂ ਸਰਕਾਰੀ ਅੰਨ ਭੰਡਾਰਨ ਲਈ ਵਰਤਿਆ ਜਾਵੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ 9 ਸਾਇਲੋਜ਼ ਨੂੰ ਕਣਕ ਖਰੀਦਣ, ਵੇਚਣ, ਭੰਡਾਰਨ ਅਤੇ ਪ੍ਰੋਸੈਸਿੰਗ ਕਰਨ ਦੀ ਮਨਜ਼ੂਰੀ ਦੇਣ ਦੇ ਫੈਸਲੇ ਤੋਂ ਭਾਵੇਂ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਸਰਕਾਰ ਪਿੱਛੇ ਹਟ ਗਈ ਹੈ, ਪਰ ਇਸ ਫੈਸਲੇ ਨੇ ਕੇਂਦਰ ਤੇ ਸੂਬਾ ਸਰਕਾਰਾਂ ਦੀ ਕਿਸਾਨ, ਮਜ਼ਦੂਰ ਅਤੇ ਆਮ ਲੋਕ ਵਿਰੋਧੀ ਨੀਤੀ ਨੂੰ ਮੁੜ ਜੱਗ ਜ਼ਾਹਰ ਕਰ ਦਿੱਤਾ ਹੈ।
ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਸੂਬੇ ਅੰਦਰ ਕਾਰਪੋਰੇਟ ਵਪਾਰੀਆਂ ਨੂੰ ਨਵੇਂ ਸਾਇਲੋ ਬਣਾਉਣ ਦੀਆਂ ਸਾਰੀਆਂ ਮਨਜ਼ੂਰੀਆਂ ਰੱਦ ਕੀਤੀਆਂ ਜਾਣ, ਏਪੀਐੱਮਸੀ ਐਕਟ ਵਿੱਚ ਕਾਰਪੋਰੇਟ ਵਪਾਰੀਆਂ ਪੱਖੀ ਅਤੇ ਕਿਸਾਨ ਵਿਰੋਧੀ ਸੋਧਾਂ ਕਰਨ ਦੀ ਨੀਤੀ ਰੱਦ ਕੀਤੀ ਜਾਵੇ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਸਾਮਰਾਜੀ ਮੁਲਕਾਂ ਤੇ ਸੰਸਥਾਵਾਂ ਨਾਲ ਕੀਤੀਆਂ ਸੰਧੀਆਂ ਰੱਦ ਕੀਤੀਆਂ ਜਾਣ। ਇਸ ਮੌਕੇ ਉਨ੍ਹਾਂ ਸਭ ਵਰਗਾਂ ਦੇ ਮਿਹਨਤਕਸ਼ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਨ੍ਹਾਂ ਮੁੱਦਿਆਂ ਦੀ ਹਮਾਇਤ ਕਰਨ।

Advertisement

Advertisement
Advertisement
Author Image

Advertisement