ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਖਾੜਾ ’ਚ ਲੱਗ ਰਹੀ ਗੈਸ ਫੈਕਟਰੀ ਖ਼ਿਲਾਫ਼ ਜਗਰਾਉਂ ’ਚ ਪ੍ਰਦਰਸ਼ਨ

08:22 AM May 04, 2024 IST
ਐੱਸਡੀਐੱਮ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਲੋਕ।

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 3 ਮਈ
ਇੱਥੋਂ ਨੇੜਲੇ ਪਿੰਡ ਅਖਾੜਾ ਵਿੱਚ ਲੱਗ ਰਹੀ ਗੈਸ ਫੈਕਟਰੀ ਖ਼ਿਲਾਫ਼ ਪਿੰਡ ’ਚ ਕੱਲ੍ਹ ਧਰਨਾ ਪ੍ਰਦਰਸ਼ਨ ਕਰਨ ਤੋਂ ਬਾਅਦ ਅੱਜ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਜਗਰਾਉਂ ਵਿੱਚ ਪ੍ਰਦਰਸ਼ਨ ਕੀਤਾ ਗਿਆ। ਉਪ ਮੰਡਲ ਮੈਜਿਸਟ੍ਰੇਟ ਗੁਰਬੀਰ ਸਿੰਘ ਕੋਹਲੀ ਨੂੰ ਮੰਗ-ਪੱਤਰ ਦੇਣ ਪਹੁੰਚੇ ਪਿੰਡ ਵਾਸੀਆਂ ਨੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਮਿਲ ਕੇ ਪਹਿਲਾਂ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਗੈਸ ਫੈਕਟਰੀ ਨੂੰ ਵਾਤਾਵਰਨ ਅਤੇ ਪਿੰਡ ਵਾਸੀਆਂ ਲਈ ਘਾਤਕ ਦੱਸਦੇ ਹੋਏ ਫੌਰੀ ਫੈਕਟਰੀ ਦਾ ਕੰਮ ਰੋਕਣ ਦੀ ਮੰਗ ਕੀਤੀ। ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ, ਜਮਹੂਰੀ ਕਿਸਾਨ ਸਭਾ ਦੇ ਆਗੂ ਬਲਰਾਜ ਸਿੰਘ ਕੋਟਉਮਰਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਗੁਰਤੇਜ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਥਾਂ-ਥਾਂ ਇਹ ਗੈਸ ਫੈਕਟਰੀਆਂ ਕਿਉਂ ਲੱਗ ਰਹੀਆਂ ਹਨ। ਬਹੁਗਿਣਤੀ ਥਾਵਾਂ ’ਤੇ ਇਨ੍ਹਾਂ ਦਾ ਵਿਰੋਧ ਹੋ ਰਿਹਾ ਹੈ, ਕੁਝ ਥਾਈਂ ਪੱਕੇ ਮੋਰਚੇ ਵੀ ਲੱਗੇ ਹੋਏ ਹਨ ਪਰ ਇਸ ਦੇ ਬਾਵਜੂਦ ਸਰਕਾਰ ਤੇ ਪ੍ਰਸ਼ਾਸਨ ਇਸ ਮਾਮਲੇ ਵਿੱਚ ਕੁਝ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਚਿੰਤਾਵਾਂ ਜਾਇਜ਼ ਹਨ ਪਰ ਸਰਕਾਰ ਲੋਕਾਂ ਦੀ ਗੱਲ ਸੁਣਨ ਦੀ ਥਾਂ ਫੈਕਟਰੀ ਮਾਲਕਾਂ ਦੇ ਪੱਖ ’ਚ ਖੜ੍ਹਦੀ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੀ ਹੈਰਾਨੀ ਦੀ ਗੱਲ ਐੱਸਡੀਐੱਮ ਵੱਲੋਂ ਫੈਕਟਰੀ ਮਾਲਕਾਂ ਬਾਰੇ ਕੋਈ ਜਾਣਕਾਰੀ ਨਾ ਹੋਣ ਦੀ ਗੱਲ ਕਹਿਣਾ ਹੈ। ਆਗੂਆਂ ਨੇ ਕਿਹਾ ਕਿ ਗੈਸ ਫੈਕਟਰੀ ਬਾਰੇ ਪ੍ਰਸ਼ਾਸਨ ਨੂੰ ਵੀ ਕੋਈ ਜਾਣਕਾਰੀ ਨਹੀਂ ਹੈ। ਇਸ ਤੋਂ ਸਵਾਲ ਖੜ੍ਹਾ ਹੁੰਦਾ ਹੈ ਕਿ ਕੀ ਫੈਕਟਰੀ ਮਾਲਕਾਂ ਨੇ ਫੈਕਟਰੀ ਦੀ ਉਸਾਰੀ ਸ਼ੁਰੂ ਕਰਨ ਤੋਂ ਪਹਿਲਾਂ ਕਾਨੂੰਨਾਂ ਦੀ ਪਾਲਣਾ ਕੀਤੀ ਹੈ ਜਾਂ ਨਹੀਂ। ਪਿੰਡ ਦੇ ਸਰਪੰਚ ਦੀ ਅਗਵਾਈ ਵਿੱਚ ਮੰਗ-ਪੱਤਰ ਦੇ ਕੇ ਵੀ ਫੈਕਟਰੀ ਦੀ ਉਸਾਰੀ ਤੁਰੰਤ ਰੋਕਣ ਦੀ ਮੰਗ ਕੀਤੀ ਗਈ।
ਇਸ ਸਮੇਂ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ ਕਿ ਫੈਕਟਰੀ ਅੱਗੇ ਧਰਨਾ ਜਾਰੀ ਰਹੇਗਾ। ਉਪ ਮੰਡਲ ਮੈਜਿਸਟ੍ਰੇਟ ਨੇ ਚੋਣਾਂ ਤਕ ਦਾ ਸਮਾਂ ਮੰਗਿਆ ਜਿਸ ਨੂੰ ਇਕੱਤਰਤਾ ਦੇ ਰੱਦ ਕਰ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਉਹ ਫੈਕਟਰੀਆਂ ਲੱਗਣ ਖ਼ਿਲਾਫ਼ ਨਹੀਂ ਪਰ ਲੋਕਾਂ ਦੇ ਜੀਵਨ ਅਤੇ ਵਾਤਾਵਰਨ ਨੂੰ ਖ਼ਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਸਮੇਂ ਲੁਧਿਆਣਾ ਪ੍ਰਸਾਸ਼ਨ ਨੂੰ ਮੂਕ ਦਰਸ਼ਕ ਬਣ ਕੇ ਬੈਠਣ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਭੂੰਦੜੀ, ਮੁਸ਼ਕਾਬਾਦ, ਘੁੰਗਰਾਲੀ ਰਾਜਪੂਤਾਂ, ਚਹਿਲਾਂ ਦੇ ਲੋਕ ਪਹਿਲਾਂ ਹੀ ਇਨ੍ਹਾਂ ਫੈਕਟਰੀਆਂ ਖ਼ਿਲਾਫ਼ ਜੱਦੋ-ਜਹਿਦ ਕਰ ਰਹੇ ਹਨ। ਸਰਕਾਰ ਨੇ ਜੇ ਫੌਰੀ ਕੋਈ ਕਦਮ ਨਾ ਚੁੱਕੇ ਅਤੇ ਸੜਕਾਂ ’ਤੇ ਨਿੱਕਲੇ ਲੋਕਾਂ ਦੀ ਸਾਰ ਨਾ ਲਈ ਤਾਂ ਹਾਕਮ ਧਿਰ ਨੂੰ ਲਾਜ਼ਮੀ ਤੌਰ ’ਤੇ ਲੋਕ ਸਭਾ ਚੋਣਾਂ ’ਚ ਖ਼ਮਿਆਜ਼ਾ ਭੁਗਤਣਾ ਪਵੇਗਾ।

Advertisement

Advertisement
Advertisement