ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥਣ ਦੀ ਮੌਤ ਦੇ ਮਾਮਲੇ ਵਿੱਚ ਯੂਨੀਵਰਸਿਟੀ ’ਚ ਪ੍ਰਦਰਸ਼ਨ ਅੱਜ

08:26 AM Sep 18, 2023 IST
featuredImage featuredImage
ਪੁਲੀਸ ਅਧਿਕਾਰੀਆਂ ਅਤੇ ਯੂਨੀਵਰਸਿਟੀ ਦੇ ਸੁਰੱਖਿਆ ਇੰਚਾਰਜ ਨਾਲ ਗੱਲਬਾਤ ਕਰਦੇ ਹੋਏ ਵਾਈਸ ਚਾਂਸਲਰ ਪ੍ਰੋ. ਅਰਵਿੰਦ। -ਫੋਟੋ: ਰਾਜੇਸ਼ ਸੱਚਰ

ਸਰਬਜੀਤ ਸਿੰਘ ਭੰਗੂ
ਪਟਿਆਲਾ, 17 ਸਤੰਬਰ
ਇੱਥੇ ਪਿਛਲੇ ਦਿਨੀਂ ਇੱਕ ਵਿਦਿਆਰਥਣ ਦੀ ਬਿਮਾਰੀ ਕਾਰਨ ਹੋਈ ਮੌਤ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਚੱਲਦਿਆਂ ਵਿਦਿਆਰਥੀਆਂ ਵੱਲੋਂ ਸੋਮਵਾਰ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਤਹਿਤ ਪ੍ਰਸ਼ਾਸਨ ਵੀ ਅਕਾਦਮਿਕ ਮਾਹੌਲ ਬਣਾਈ ਰੱਖਣ ਲਈ ਸਰਗਰਮ ਹੋ ਗਿਆ ਹੈ। ਯੂਨੀਵਰਸਿਟੀ ਦੇ ਪ੍ਰਬੰਧਨ ਮਾਮਲਿਆਂ ਵਾਲੇ ਸਾਰੇ ਦਫ਼ਤਰ ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰੱਖੇ ਗਏ। ਇਸ ਸਬੰਧੀ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਮੌਕੇ ਡੀਐੱਸਪੀ ਜਸਵਿੰਦਰ ਟਿਵਾਣਾ ਤੇ ਹੋਰ ਅਧਿਕਾਰੀ ਮੌਜੂਦ ਸਨ। ਵੀਸੀ ਨੂੰ ਮਿਲੇ ਪੂਟਾ ਦੇ ਵਫ਼ਦ ਨੇ ਵੀ ਅਧਿਆਪਕ ’ਤੇ ਹਮਲੇ ਦੀ ਘਟਨਾ ’ਤੇ ਚਿੰਤਾ ਜਤਾਉਂਦਿਆਂ ਅਕਾਦਮਿਕ ਮਾਹੌਲ ਬਰਕਰਾਰ ਰੱਖਣ ਲਈ ਸਹਿਯੋਗ ਦਾ ਭਰੋਸਾ ਦਿੱਤਾ।
ਇਸੇ ਦੌਰਾਨ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਲਿਖਤੀ ਸ਼ਿਕਾਇਤਾਂ ਦੀ ਜਾਂਚ ਐਡੀਸ਼ਨਲ ਸੈਸ਼ਨ ਜੱਜ (ਰਿਟਾਇਰਡ) ਜਸਵਿੰਦਰ ਸਿੰਘ ਤੋਂ ਕਰਵਾਈ ਜਾ ਰਹੀ ਹੈ, ਜਿਨ੍ਹਾਂ ਦੀ ਰਿਪੋਰਟ ਦੇ ਆਧਾਰ ’ਤੇ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇੱਥੇ ਵਿਸ਼ੇਸ਼ ਸ਼ਿਕਾਇਤ ਨਿਵਾਰਣ ਸੈੱਲ, ਅੰਦਰੂਨੀ ਸ਼ਿਕਾਇਤ ਕਮੇਟੀ ਤੇ ਸੈਕਸੁਅਲ ਹਰਾਸਮੈਂਟ ਵਿਰੋਧੀ ਸੈੱਲ ਵੀ ਮੌਜੂਦ ਹੈ। ਇਨ੍ਹਾਂ ਸੈੱਲਾਂ ਵਿਚ ਮੌਜੂਦਾ ਘਟਨਾਕ੍ਰਮ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਪੈਂਡਿੰਗ ਨਹੀਂ ਹੈ।
ਵਾਈਸ ਚਾਂਸਲਰ ਨੇ ਦੱਸਿਆ ਕਿ ਕਿਸੇ ਵਿਦਿਆਰਥੀ ਨੂੰ ਆਪਣਾ ਇਲਾਜ ਕਰਵਾਉਣ ਜਾਂ ਕਿਸੇ ਵੀ ਹੋਰ ਕੰਮ ਲਈ ਬਾਹਰ ਜਾਣ ਲਈ ਛੁੱਟੀ ਦੀ ਲੋੜ ਨਹੀਂ ਹੁੰਦੀ। ਵਿਦਿਆਰਥੀ ਹੋਸਟਲ ਦੇ ਰਜਿਸਟਰ ਵਿਚ ਲਿਖ ਕੇ ਜਦੋਂ ਮਰਜ਼ੀ ਅਤੇ ਜਿੱਥੇ ਮਰਜ਼ੀ ਜਾ ਸਕਦਾ ਹੈ।

Advertisement

ਇਮਤਿਹਾਨ ਲਈ ਲੋੜੀਂਦੀਆਂ ਹਾਜ਼ਰੀਆਂ ਜ਼ਰੂਰੀ

ਵਾਈਸ ਚਾਂਸਲਰ ਨੇ ਇਹ ਵੀ ਦੱਸਿਆ ਕਿ ਇਮਤਿਹਾਨ ਵਿੱਚ ਬੈਠਣ ਲਈ 75 ਫ਼ੀਸਦੀ ਹਾਜ਼ਰੀਆਂ ਜ਼ਰੂਰੀ ਹਨ। ਸਿਹਤ ਜਾਂ ਹੋਰ ਢੁੱਕਵੇਂ ਨਿੱਜੀ ਕਾਰਨਾਂ ਕਰ ਕੇ 20 ਫ਼ੀਸਦੀ ਹਾਜ਼ਰੀਆਂ ਤੋਂ ਛੋਟ ਮਿਲਣ ’ਤੇ 55 ਫ਼ੀਸਦੀ ਹਾਜ਼ਰੀਆਂ ਨਾਲ ਹੀ ਇਮਤਿਹਾਨ ਵਿੱਚ ਬੈਠਿਆ ਜਾ ਸਕਦਾ ਹੈ। ਇਸ ਵਿਸ਼ੇਸ਼ ਛੋਟ ਦਾ ਕੁਝ ਫ਼ੀਸਦੀ ਹਿੱਸਾ ਸਬੰਧਿਤ ਵਿਭਾਗ, ਡੀਨ ਅਕਾਦਮਿਕ ਮਾਮਲੇ ਅਤੇ ਵਾਈਸ ਚਾਂਸਲਰ ਦੀ ਸਿਫ਼ਾਰਸ਼ ’ਤੇ ਆਧਾਰਿਤ ਹੁੰਦਾ ਹੈ।

Advertisement
Advertisement