ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਲਈ ਪ੍ਰਦਰਸ਼ਨ

08:38 AM Nov 05, 2024 IST

ਪੱਤਰ ਪ੍ਰੇਰਕ
ਚੇਤਨਪੁਰਾ, 4 ਨਵੰਬਰ
ਕਿਰਤੀ ਕਿਸਾਨ ਯੂਨੀਅਨ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਦੇਸ਼ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਵਿਰੁੱਧ ਅੱਜ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਦੇ ਬਜ਼ਾਰ ਵਿੱਚ ਕਿਸਾਨਾਂ ਨੇ ਮੁਜ਼ਾਹਰਾ ਕੀਤਾ ਅਤੇ ਪੀੜਤਾਂ ਨੂੰ 40 ਸਾਲ ਬੀਤ ਜਾਣ ਦੇ ਬਾਵਜੂਦ ਨਿਆਂ ਨਾ ਦੇਣ ਅਤੇ ਹਿੰਦੂਤਵੀ ਫਾਸ਼ੀਵਾਦੀ ਮੁਹਿੰਮ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਸਹਿੰਸਰਾ ਨੇ ਕਿਹਾ ਕਿ ਸਿੱਖ ਨਸਲਕੁਸ਼ੀ ਦੇ 40 ਸਾਲ ਬੀਤ ਜਾਣ ਬਾਅਦ ਵੀ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵੀ ਨਰਿੰਦਰ ਮੋਦੀ ਦੀ ਕੇਂਦਰੀ ਹਕੂਮਤ ਆਪਣੀ ਫਾਸ਼ੀਵਾਦੀ ਮੁਹਿੰਮ ਤਹਿਤ ਘੱਟ ਗਿਣਤੀਆਂ, ਬੁੱਧੀਜੀਵੀਆਂ, ਲੇਖਕਾਂ ਅਤੇ ਵੱਖਰੇ ਤੇ ਵਿਰੋਧੀ ਵਿਚਾਰਾਂ ਵਾਲੇ ਕਾਰਕੁੰਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ।ਦੇਸ਼ ਧ੍ਰੋਹ ਦੇ ਮੁਕੱਦਮੇ ਸਿਰਫ ਯੋਗੀ, ਮੋਦੀ ਦੀ ਆਲੋਚਨਾ ਕਰਨ ਤੇ ਹੀ ਦਰਜ ਕੀਤੇ ਜਾ ਰਹੇ ਹਨ। ਜੇਲ੍ਹੀਂ ਡੱਕਿਆਂ ਨੂੰ ਜ਼ਮਾਨਤ ਦਾ ਅਧਿਕਾਰ ਨਹੀ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅੱਜ ਦੇ ਰੋਸ ਪ੍ਰਦਰਸ਼ਨਾਂ ਦੌਰਾਨ ਬੁਲਾਰਿਆਂ ਨੇ ਸਿੱਖ ਕਤਲੇਆਮ ਦੇ ਦੋਸ਼ੀਆ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ।

Advertisement

Advertisement