ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ ਖ਼ਿਲਾਫ਼ ਆਸਾਮ ’ਚ ਵੱਖ ਵੱਖ ਥਾਈਂ ਪ੍ਰਦਰਸ਼ਨ

07:15 AM Aug 26, 2024 IST

ਗੁਹਾਟੀ, 25 ਅਗਸਤ
ਇਥੇ ਜ਼ਿਲ੍ਹਾ ਨਾਗਾਓਂ ਵਿੱਚ 14 ਸਾਲਾ ਲੜਕੀ ਨਾਲ ਕਥਿਤ ਸਮੂਹਿਕ ਜਬਰ-ਜਨਾਹ ਦੇ ਵਿਰੋਧ ’ਚ ਆਸਾਮ ਦੇ ਵੱਖ-ਵੱਖ ਹਿੱਸਿਆਂ ’ਚ ਐਤਵਾਰ ਨੂੰ ਲੋਕ ਸੜਕਾਂ ’ਤੇ ਉਤਰ ਆਏ। ਰੋਸ ਪ੍ਰਦਰਸ਼ਨਾਂ ਦੌਰਾਨ ਲੋਕਾਂ ਨੇ ਘਟਨਾ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਕੀਤੀ। ਜਾਣਕਾਰੀ ਅਨੁਸਾਰ ਧੀਂਗ ’ਚ ਵੀਰਵਾਰ ਸ਼ਾਮ ਨੂੰ ਸਾਈਕਲ ’ਤੇ ਟਿਊਸ਼ਨ ਤੋਂ ਘਰ ਪਰਤ ਰਹੀ ਲੜਕੀ ਨੂੰ ਤਿੰਨ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਘੇਰ ਲਿਆ ਅਤੇ ਉਸ ਨਾਲ ਕਥਿਤ ਤੌਰ ’ਤੇ ਜਬਰ-ਜਨਾਹ ਕੀਤਾ। ਘਟਨਾ ਦੇ ਵਿਰੋਧ ’ਚ ਧੀਂਗ ਵਿਖੇ ਦੋ ਦਿਨ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ ਜੋ ਅੱਜ ਮੁੜ ਖੁੱਲ੍ਹ ਗਏ, ਪ੍ਰੰਤੂ ਅੱਜ ਵੱਡੀ ਗਿਣਤੀ ਲੋਕਾਂ ਨੇ ਰੋਸ ਮਾਰਚ ਕੱਢੇ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਕੀਤੀ। ਪੁਲੀਸ ਨੇ ਦੱਸਿਆ ਕਿ ਮੁੱਖ ਦੋਸ਼ੀ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਪਰ ਉਹ ਪੁਲੀਸ ਦੀ ਹਿਰਾਸਤ ਤੋਂ ਫ਼ਰਾਰ ਹੋ ਗਿਆ ਸੀ। -ਪੀਟੀਆਈ

Advertisement

Advertisement