ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਵੱਲੋਂ ਰਾਜਧਾਨੀ ਵਿੱਚ 52 ਥਾਵਾਂ ’ਤੇ ਮੁਜ਼ਾਹਰੇ

10:19 AM Jun 18, 2024 IST
ਧਰਨੇ ਨੂੰ ਸੰਬੋਧਨ ਕਰਦੀ ਹੋਈ ਭਾਜਪਾ ਦੀ ਸੰਸਦ ਮੈਂਬਰ ਬਾਂਸੁਰੀ ਸਵਰਾਜ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਜੂਨ
ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਦੀ ਅਗਵਾਈ ਹੇਠ ਦਿੱਲੀ ਦੀਆਂ 52 ਪ੍ਰਮੁੱਖ ਥਾਵਾਂ ’ਤੇ ਅੱਜ ਪਾਣੀ ਦੇ ਸੰਕਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਸ੍ਰੀ ਸੱਚਦੇਵਾ ਨੇ ਕਿਹਾ ਕਿ ਦਿੱਲੀ ਵਿੱਚ ਪਾਣੀ ਦੀਆਂ ਪਾਈਪਾਂ ਲਗਾਤਾਰ ਲੀਕ ਹੋਣ ਅਤੇ ਪਾਣੀ ਦੀ ਚੋਰੀ ਕਾਰਨ ਦਿੱਲੀ ਵਾਸੀਆਂ ਨੂੰ ਅਤਿ ਦੀ ਗਰਮੀ ਵਿੱਚ ਪੀਣ ਵਾਲਾ ਸਾਫ਼ ਪਾਣੀ ਨਹੀਂ ਮਿਲ ਰਿਹਾ। ਪਾਣੀ ਦੇਣ ਦੀ ਬਜਾਏ ਦਿੱਲੀ ਸਰਕਾਰ ਦੀ ਜਲ ਮੰਤਰੀ ਆਤਿਸ਼ੀ ਭਾਜਪਾ ’ਤੇ ਪਾਣੀ ਲੀਕ ਹੋਣ ਦਾ ਦੋਸ਼ ਲਗਾ ਕੇ ਮਨਘੜਤ ਕਹਾਣੀਆਂ ਘੜ ਰਹੀ ਹੈ। ਇਸ ਮੌਕੇ ਕੇਜਰੀਵਾਲ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਗੀਤਾ ਕਲੋਨੀ ਕ੍ਰਿਸ਼ਨਾ ਨਗਰ ਵਿਧਾਨ ਸਭਾ ਵਿੱਚ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ, ਜਲ ਬੋਰਡ ਦਫਤਰ ਮੁਖਰਜੀ ਨਗਰ ਵਿੱਚ ਸੰਸਦ ਮੈਂਬਰ ਮਨੋਜ ਤਿਵਾੜੀ, ਖਾਨਪੁਰ ਅੰਬੇਦਕਰ ਨਗਰ ਵਿੱਚ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ, ਪੁਰਾਣੀ ਪੁਲੀਸ ਚੌਕੀ ਕਰੋੜੀ ਬਾਗ ਵਿੱਚ ਸੰਸਦ ਮੈਂਬਰ ਯੋਗਿੰਦਰ ਚੰਦੋਲੀਆ, ਸੰਸਦ ਮੈਂਬਰ ਬੰਸੁਰੀ ਸਵਰਾਜ ਨੇ ਮੋਤੀਨਗਰ ਵਿਖੇ ਅਤੇ ਸੰਸਦ ਮੈਂਬਰ ਪ੍ਰਵੀਨ ਖੰਡੇਲਵਾਲ ਨੇ ਸੰਗਮ ਪਾਰਕ, ਲਾਲ ਬਾਗ ਵਿਖੇ, ਸੀਨੀਅਰ ਆਗੂ ਪਵਨ ਸ਼ਰਮਾ ਨੇ ਉੱਤਮ ਨਗਰ ਵਿਖੇ ਲਗਾਏ ਧਰਨਿਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਆਗੂਆਂ ਨੇ ਕੇਜਰੀਵਾਲ ਸਰਕਾਰ ਵਿਰੁੱਧ ਭੜਾਸ ਕੱਢੀ। ਕ੍ਰਿਸ਼ਨਾ ਨਗਰ ਵਿੱਚ ਲਗਾਏ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਸ੍ਰੀ ਸਚਦੇਵਾ ਨੇ ਕਿਹਾ ਕਿ ਅਸੀਂ ਸਿਰਫ਼ ਕਿਹਾ ਹੀ ਨਹੀਂ ਸਗੋਂ ਸਾਬਤ ਵੀ ਕਰ ਦਿੱਤਾ ਹੈ ਕਿ ਜੇ ਅੱਜ ਦਿੱਲੀ ਵਾਸੀਆਂ ਨੂੰ ਪਾਣੀ ਨਹੀਂ ਮਿਲ ਰਿਹਾ ਤਾਂ ਇਸ ਲਈ ਸਿਰਫ਼ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਸਰਕਾਰ ਹੀ ਜ਼ਿੰਮੇਵਾਰ ਹੈ। ਪਾਣੀ ਦੀ ਚੋਰੀ ਅਤੇ ਟੈਂਕਰ ਮਾਫੀਆ ਨੂੰ ਪਨਾਹ ਦੇ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਾਣੀ ਨੂੰ ਵਪਾਰ ਬਣਾ ਲਿਆ ਹੈ। ਦਿੱਲੀ ਜਲ ਬੋਰਡ ਦੇ ਦਫਤਰ ਮੁਖਰਜੀ ਨਗਰ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਮਨੋਜ ਤਿਵਾੜੀ ਨੇ ਕਿਹਾ ਕਿ ਅੱਜ ਦਿੱਲੀ ਸਰਕਾਰ ਦੇ ਸਾਰੇ ਵਿਭਾਗਾਂ ਭ੍ਰਿਸ਼ਟਾਚਾਰ ਵਿੱਚ ਹੋ ਰਿਹਾ ਹੈ ਅਤੇ ਜਲ ਬੋਰਡ ਇਨ੍ਹਾਂ ਦੇ ਭ੍ਰਿਸ਼ਟਾਚਾਰ ਦਾ ਮੁੱਖ ਅੱਡਾ ਬਣ ਗਿਆ ਹੈ। ਖਾਨਪੁਰ ਵਿੱਚ ਲਗਾਏ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਰਾਮਵੀਰ ਸਿੰਘ ਬਿਧੂੜੀ ਨੇ ਕਿਹਾ ਕਿ ਸਾਡਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਦਿੱਲੀ ਵਾਸੀਆਂ ਨੂੰ ਮੂਲ ਸਹੂਲਤਾਂ ਨਹੀਂ ਮਿਲਦੀਆਂ। ਕਰੋਲ ਬਾਗ ਵਿੱਚ ਧਰਨੇ ਦੌਰਾਨ ਯੋਗੇਂਦਰ ਚੰਦੋਲੀਆ ਨੇ ਕਿਹਾ ਕਿ ਭਾਜਪਾ ਦਿੱਲੀ ਦੇ ਜਲ ਮੰਤਰੀ ਸ਼੍ਰੀਮਤੀ ਆਤਿਸ਼ੀ ਨੂੰ ਪੁੱਛਣਾ ਚਾਹੁੰਦੀ ਹੈ ਕਿ ਆਖ਼ਰ ਦਿੱਲੀ ਵਿੱਚ ਉਸ ਦੇ ਤਿੰਨ ਰਾਜ ਸਭਾ ਮੈਂਬਰ, 61 ਵਿਧਾਇਕ ਅਤੇ ਇਕ ਨਿਗਮ ਕੌਂਸਲਰ ਹਨ। ਇਸ ਦੇ ਬਾਵਜੂਦ ਦਿੱਲੀ ਵਾਸੀਆਂ ਨੂੰ ਪੀਣ ਲਈ ਪਾਣੀ ਨਹੀਂ ਮਿਲ ਰਿਹਾ। ਮੋਤੀਨਗਰ ਵਿੱਚ ਕਰਵਾਏ ਗਏ ਧਰਨੇ ਵਿੱਚ ਬੰਸੁਰੀ ਸਵਰਾਜ ਨੇ ਕਿਹਾ ਕਿ ਜੇ ਇਰਾਦਾ ਹੋਵੇ ਤਾਂ ਨੀਤੀ ਵੀ ਬਦਲ ਜਾਂਦੀ ਹੈ ਪਰ ਕੇਜਰੀਵਾਲ ਸਰਕਾਰ ਦਾ ਕੋਈ ਇਰਾਦਾ ਨਹੀਂ ਹੈ, ਜਿਸ ਕਾਰਨ ਅੱਜ ਦਿੱਲੀ ਦੇ ਲੋਕ ਪਾਣੀ ਨੂੰ ਤਰਸ ਰਹੇ ਹਨ।

Advertisement

Advertisement