ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਵੱਲੋਂ ਦੇਸ਼ ਭਰ ’ਚ ਪ੍ਰਦਰਸ਼ਨ

06:59 AM Jun 22, 2024 IST

ਚੰਡੀਗੜ੍ਹ, 21 ਜੂਨ
ਨੀਟ-ਯੂਜੀ 2024 ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ’ਤੇ ਭਾਜਪਾ ਨੂੰ ਘੇਰਦਿਆਂ ਕਾਂਗਰਸ ਨੇ ਅੱਜ ਚੰਡੀਗੜ੍ਹ, ਹਰਿਆਣਾ, ਦਿੱਲੀ ਸਮੇਤ ਪੂਰੇ ਦੇਸ਼ ’ਚ ਪ੍ਰਦਰਸ਼ਨ ਕੀਤੇ। ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ। ਗੋਆ ਅਤੇ ਛੱਤੀਸਗੜ੍ਹ ਕਾਂਗਰਸ ਦੇ ਆਗੂਆਂ ਨੇ ਪ੍ਰਦਰਸ਼ਨ ਕਰਦਿਆਂ ਨੀਟ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ। ਕਾਂਗਰਸ ਦੀ ਤ੍ਰਿਪੁਰਾ ਇਕਾਈ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਮੰਗਿਆ। ਉਨ੍ਹਾਂ ਪੇਪਰ ਲੀਕ ਲਈ ਪ੍ਰਧਾਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਸ ਦਾ ਪੁਤਲਾ ਸਾੜਿਆ। ਦਿੱਲੀ ’ਚ ਭਾਜਪਾ ਦੇ ਦਫ਼ਤਰ ਨੇੜੇ ਕਾਂਗਰਸ ਨੇ ਪ੍ਰਦਰਸ਼ਨ ਕੀਤਾ। ਯੂਪੀ ਕਾਂਗਰਸ ਵਰਕਰਾਂ ਨੇ ਲਖਨਊ ’ਚ ਸੂਬਾ ਪ੍ਰਧਾਨ ਅਜੈ ਰਾਏ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ। -ਪੀਟੀਆਈ

Advertisement

Advertisement
Advertisement