ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸੀਆਂ ਵੱਲੋਂ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਖ਼ਿਲਾਫ਼ ਮੁਜ਼ਾਹਰੇ

11:13 AM Sep 18, 2024 IST
ਜੰਡਿਆਲਾ ਗੁਰੂ ’ਚ ਰੋਸ ਮੁਜ਼ਾਹਰੇ ਦੌਰਾਨ ਸੰਬੋਧਨ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ।

ਆਤਿਸ਼ ਗੁਪਤਾ
ਚੰਡੀਗੜ੍ਹ, 17 ਸਤੰਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵਿਰੁੱਧ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਵਿੱਚ ਵਧ ਰਹੀਆਂ ਲੁੱਟਾਂ-ਖੋਹਾਂ ਤੇ ਕਤਲ ਦੀਆਂ ਵਾਰਦਾਤਾਂ ਦੇ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਉਭਾਰਿਆ ਅਤੇ ਸੂਬੇ ਭਰ ਵਿੱਚ ਪੁਲੀਸ ਅਧਿਕਾਰੀਆਂ ਨੂੰ ਅਜਿਹੀ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਮੰਗ ਪੱਤਰ ਸੌਂਪੇ ਗਏ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁਹਾਲੀ ਵਿੱਚ ਕੀਤੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਹੋਰਨਾਂ ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਵੀ ਵੱਖ-ਵੱਖ ਥਾਈਂ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ ਗਈ। ਸ੍ਰੀ ਵੜਿੰਗ ਨੇ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਹਿੰਸਕ ਅਪਰਾਧਾਂ ਅਤੇ ਕਾਨੂੰਨ ਵਿਵਸਥਾ ਦੇ ਢਹਿ ਜਾਣ ਦੀਆਂ ਰੋਜ਼ਾਨਾ ਰਿਪੋਰਟਾਂ ’ਤੇ ਡੂੰਘੀ ਚਿੰਤਾ ਪ੍ਰਗਟਾਈ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ਤੇ ਮੁੱਖ ਮੰਤਰੀ-ਕਮ-ਗ੍ਰਹਿ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਵਧ ਰਹੇ ਗੈਂਗਵਾਦ, ਬੰਦੂਕ, ਅਪਰਾਧ, ਜਬਰੀ ਵਸੂਲੀ ਦੀਆਂ ਕਾਲਾਂ ਅਤੇ ਹੋਰ ਛੋਟੇ-ਮੋਟੇ ਅਪਰਾਧਾਂ ਨੇ ਪੰਜਾਬ ਭਾਈਚਾਰੇ ਵਿੱਚ ਡਰ ਤੇ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੰਜਾਬ ਦੇ ਹਰ ਪਿੰਡ ਅਤੇ ਕਸਬੇ ਦੇ ਲੋਕ, ਖਾਸ ਕਰਕੇ ਔਰਤਾਂ, ਲੁੱਟਾਂ-ਖੋਹਾਂ ਅਤੇ ਡਕੈਤੀਆਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਹਨ। ਸ੍ਰੀ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਹੈ।

Advertisement

ਪੰਜਾਬ ’ਚ ਕਾਨੂੰਨ ਵਿਵਸਥਾ ਦਾ ਮਾੜਾ ਹਾਲ: ਰਾਜਾ ਵੜਿੰਗ

ਜੰਡਿਆਲਾ ਗੁਰੂ (ਸਿਮਰਤਪਾਲ ਬੇਦੀ): ਇਥੇ ਡੀਐੱਸਪੀ ਦਫਤਰ ਦੇ ਬਾਹਰ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣੇ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਸਾਲ ਦੇ ਵੱਧ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ’ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਚੁੱਕਾ ਹੈ। ਪੰਜਾਬ ਵਿੱਚ ਨਿੱਤ ਲੁੱਟ-ਖੋਹ ਅਤੇ ਕਤਲ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਅਤੇ ਪੰਜਾਬ ਵਾਸੀ ਆਪਣੇ ਆਪ ਨੂੰ ਬਿਲਕੁਲ ਵੀ ਸੁਰੱਖਿਤ ਮਹਿਸੂਸ ਨਹੀਂ ਕਰ ਰਹੇ।

ਭਾਜਪਾ ’ਚ ਇਕ ਨਹੀਂ, ਦੋ ਕੰਗਨਾ ਰਣੌਤ: ਔਜਲਾ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ, ‘‘ਭਾਰਤੀ ਜਨਤਾ ਪਾਰਟੀ ਵਿੱਚ ਇੱਕ ਨਹੀਂ ਬਲਕਿ ਦੋ ਕੰਗਨਾ ਰਣੌਤ ਹਨ, ਜੋ ਬੇਤੁਕੇ ਬਿਆਨ ਦਿੰਦੇ ਰਹਿੰਦੇ ਹਨ।’’ ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਰਵਨੀਤ ਸਿੰਘ ਬਿੱਟੂ ਨੂੰ ਉਂਗਲ ਫੜ ਕੇ ਸਿਆਸਤ ਸਿਖਾਈ ਹੈ। ਇਸ ਵਾਸਤੇ ਇਹ ਬਿਆਨ ਅਤਿ ਨਿੰਦਣਯੋਗ ਹੈ।

Advertisement

Advertisement