ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀਆਂ ਕੋਠੀਆਂ ਅੱਗੇ ਮੁਲਾਜ਼ਮਾਂ ਵੱਲੋਂ ਮੁਜ਼ਾਹਰੇ

10:24 AM Apr 26, 2024 IST
ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਦੇ ਹੋਏ ਪੰਜਾਬ ਭਰ ਤੋਂ ਪੁੱਜੇ ਖੇਤੀਬਾੜੀ ਵਿਕਾਸ ਬੈਂਕਾਂ ਦੇ ਮੁਲਾਜ਼ਮ।

ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਅਪਰੈਲ
ਪੰਜਾਬ ਭਰ ਤੋਂ ਪੁੱਜੇ ਖੇਤੀਬਾੜੀ ਵਿਕਾਸ ਬੈਂਕਾਂ ਦੇ ਮੁਲਾਜ਼ਮਾਂ ਵੱਲੋਂ ਅੱਜ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਹਿਲਾਂ ਲੈਂਡ ਮਾਰਗੇਜ਼ ਬੈਂਕਸ ਕਰਮਚਾਰੀ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਬੈਂਕ ਮੁਲਾਜ਼ਮਾਂ ਵੱਲੋਂ ਪਹਿਲਾਂ ਵਿੱਤ ਮੰਤਰੀ ਅਤੇ ਫ਼ਿਰ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਅਤੇ ਮੰਗਾਂ ਸਬੰਧੀ ਪੱਤਰ ਡਿਊਟੀ ਮੈਜਿਸਟ੍ਰੇਟ ਨੂੰ ਸੌਂਪਿਆ। ਪ੍ਰਦਰਸ਼ਨਕਾਰੀ ਮੁਲਾਜ਼ਮ ਛੇਵਾਂ ਪੇਅ -ਕਮਿਸ਼ਨ ਲਾਗੂ ਨਾ ਕਰਨ, ਮੁਲਾਜ਼ਮਾਂ ਦੀਆਂ ਤਰੱਕੀਆਂ ਨਾ ਕਰਨ ਅਤੇ ਬੈਂਕ ਦੇ ਕਰਜ਼ਾ ਵੰਡ ਪ੍ਰੋਗਰਾਮ ਜਾਰੀ ਨਾ ਕਰਨ ਤੋਂ ਖਫ਼ਾ ਹਨ। ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਖੇਤੀਬਾੜੀ ਵਿਕਾਸ ਬੈਂਕ ਦੇ ਮੁਲਾਜ਼ਮ 15 ਅਪਰੈਲ ਤੋਂ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ’ਤੇ ਹਨ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖੇਤੀਬਾੜੀ ਵਿਕਾਸ ਬੈਂਕਾਂ ਦੇ ਮੁਲਾਜ਼ਮ ਇਥੇ ਧੂਰੀ ਰੋਡ ਸਥਿਤ ਓਵਰਬ੍ਰਿਜ ਹੇਠਾਂ ਇਕੱਠੇ ਹੋਏ ਜਿਥੇ ਰੋਸ ਰੈਲੀ ਕੀਤੀ ਗਈ। ਮਗਰੋਂ ਰੋਸ ਮਾਰਚ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਨੇੜੇ ਪੁੱਜੇ ਜਿੱਥੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਗਰੋਂ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕਰਦਿਆਂ ਜਿਉਂ ਹੀ ਉਹ ਰਿਹਾਇਸ਼ੀ ਕਲੋਨੀ ਦੇ ਗੇਟ ’ਤੇ ਪੁੱਜੇ ਤਾਂ ਪੁਲੀਸ ਵੱਲੋਂ ਰੋਕ ਲਿਆ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਿੱਲ, ਜਨਰਲ ਸਕੱਤਰ ਧਰਮਿੰਦਰ ਸਿੰਘ ਸੰਧੂ, ਮੀਤ ਪ੍ਰਧਾਨ ਮਨਦੀਪ ਕੌਰ ਅਤੇ ਵਿੱਤ ਸਕੱਤਰ ਵਿਸ਼ਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਮੰਗਾਂ ਨੂੰ ਪੂਰਾ ਨਾ ਕਰਨ ’ਤੇ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਵੱਲੋਂ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਸਿਰਫ਼ ਪ੍ਰਵਾਨਗੀ ਹੀ ਦੇਣੀ ਹੈ ਜਦੋਂ ਕਿ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ ’ਤੇ ਪੰਜਾਬ ਦੇ ਖਜ਼ਾਨੇ ਉਪਰ ਕੋਈ ਬੋਝ ਨਹੀਂ ਪੈਣਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਵਿਚ ‘ਆਪ’ ਦੇ ਉਮੀਦਵਾਰਾਂ ਖ਼ਿਲਾਫ਼ ਉਨ੍ਹਾਂ ਦੇ ਹਲਕਿਆਂ ’ਚ ਪੁੱਜ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

Advertisement

Advertisement
Advertisement