ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਮੁਜ਼ਾਹਰੇ
07:35 AM Oct 02, 2024 IST
ਜੋਗਿੰਦਰ ਸਿੰਘ ਮਾਨ
ਮਾਨਸਾ, 1 ਅਕਤੂਬਰ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੇ ਅੱਜ ਆਪਣੀ ਨੌਕਰੀ ਬਚਾਉਣ ਲਈ ਤੇ ਸੇਵਾਮੁਕਤੀ ਤੱਕ ਨੌਕਰੀ ਸੁਰੱਖਿਅਤ ਕਰਨ ਦੀ ਮੰਗ ਨੂੰ ਲੈ ਕੇ ਇੱਕ ਦਿਨ ਸਮੂਹਿਕ ਛੁੱਟੀ ਲੈ ਕੇ ਰੋਸ ਧਰਨਾ ਦਿੱਤਾ। ਕਾਲਜ ਵਿਦਿਆਰਥੀਆਂ ਵੱਲੋਂ ਇਸ ਧਰਨੇ ਦੀ ਹਮਾਇਤ ਕਰਦਿਆਂ ਸਮੂਲੀਅਤ ਕੀਤੀ ਗਈ। ਫਰੰਟ ਦੇ ਆਗੂ ਡਾ. ਰਾਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਇਹ ਜਾਇਜ਼ ਮੰਗ ਜਲਦ ਪੂਰੀ ਨਾ ਕੀਤੀ ਤਾਂ ਉਹ ਸੰਘਰਸ਼ ਤੇਜ਼ ਕਰਨਗੇ।
ਅਜੀਤਵਾਲ (ਗੁਰਪ੍ਰੀਤ ਦੌਧਰ): ਇਸੇ ਦੌਰਾਨ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੇ ਅੱਜ ਆਪਣੀ ਨੌਕਰੀ ਬਚਾਉਣ ਲਈ ਤੇ ਸੇਵਾਮੁਕਤੀ ਤੱਕ ਨੌਕਰੀ ਸੁਰੱਖਿਅਤ ਕਰਨ ਦੀ ਮੰਗ ਨੂੰ ਲੈ ਕੇ ਪਿੰਡ ਢੁੱਡੀਕੇ ਦੇ ਸਰਕਾਰੀ ਕਾਲਜ ਵਿੱਚ ਧਰਨਾ ਦਿੱਤਾ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਸਰਕਾਰ ਨੂੰ ਗੈਸਟ ਫੈਕਲਟੀ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ।
Advertisement
Advertisement