ਮਨੁੱਖੀ ਅਧਿਕਾਰ ਦਿਵਸ ਮੌਕੇ ਸੂਬੇ ਭਰ ਵਿੱਚ ਹੋਣਗੇ ਵਿਖਾਵੇ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 25 ਨਵੰਬਰ
ਪੰਜਾਬ ਦੀਆਂ ਤਿੰਨ ਦਰਜਨ ਜਨਤਕ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਮੁੱਖ ਦਫ਼ਤਰਾਂ ਅੱਗੇ ‘ਮਨੁੱਖੀ ਅਧਿਕਾਰ ਦਿਵਸ’ ਮੌਕੇ 10 ਦਸੰਬਰ ਨੂੰ ਮਾਰਚ ਕੀਤੇ ਜਾਣਗੇ।
ਡਾਕਟਰ ਮੰਗਤ ਰਾਏ ਨੇ ਦੱਸਿਆ ਕਿ ਮੋਦੀ ਹਕੂਮਤ ਵੱਲੋਂ ਭਾਰਤੀ ਨਾਗਰਿਕਾਂ ਦੇ ਮੁੱਢਲੇ ਮਾਨਵੀ ਅਧਿਕਾਰਾਂ ਉੱਪਰ ਹਮਲੇ ਤੇਜ਼ ਕਰਨ, ਕੌਮੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਨਾਲ ਲੇਖਕਾਂ, ਬੁੱਧੀਜੀਵੀਆਂ, ਵਕੀਲਾਂ ਤੇ ਪੱਤਰਕਾਰਾਂ ਨੂੰ ਜੇਲ੍ਹਾਂ ’ਚ ਬੰਦ ਕਰਨ ਖ਼ਿਲਾਫ਼ ਇਹ ਪ੍ਰਦਰਸ਼ਨ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਇਸ ਸਰਗਰਮੀ ਦੀ ਲੜੀ ਵਜੋਂ 10 ਦਸੰਬਰ ਨੂੰ ਜਲੰਧਰ ਵਿੱਚ ਰੋਸ ਮਾਰਚ ਕਰਨ ਦੀ ਤਿਆਰੀ ਲਈ ਅੱਜ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਜਨਤਕ ਜਮਹੂਰੀ ਜੱਥੇਥੰਦੀਆਂ ਨੇ ਪੰਜਾਬੀ ਲੇਖਕ ਸਭਾ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਹਰਜਿੰਦਰ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ। ਲੇਖਕਾਂ, ਬੁੱਧੀਜੀਵੀਆਂ, ਪੱਤਰਕਾਰਾਂ, ਵਕੀਲਾਂ, ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਅਤੇ ਇੰਨਸਾਫ ਪਸੰਦ ਲੋਕਾਂ ਨੂੰ 10 ਦਸੰਬਰ ਨੂੰ 11 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਪੁੱਜਣ ਦੀ ਅਪੀਲ ਕੀਤੀ।
ਮੀਟਿੰਗ ਵਿਚ ਪੰਜਾਬ ਲੋਕ ਸਭਿਆਚਾਰਿਕ ਮੰਚ ਦੇ ਪ੍ਰਧਾਨ ਅਮੋਲਕ ਸਿੰਘ, ਦੇਸ਼ ਭਗਤ ਯਾਦਗਾਕ ਕਮੇਟੀ ਦੇ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ,ਤੀਰਥ ਬਾਸੀ ਤੇ ਪ੍ਰਣਾਮ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ ਤੇ ਮਲਕੀਤ ਸਿੰਘ ਈਦਾ ਅਤੇ ਜਸਵਿੰਦਰ ਸਿੰਘ ਭੋਗਲ ਮੰਗਤ ਰਾਏ,ਵਿੱਤ ਸਕੱਤਰ ਕਰਨੈਲ ਸਿੰਘ ,ਪਰਮਜੀਤ ਕਲਸੀ,ਸੂਬਾ ਕਮੇਟੀ ਮੈਂਬਰ ਗੁਰਮੀਤ ਸਿੰਘ ਕੋਟਲੀ ਤੇ ਪਰਮਜੀਤ ਕਡਿਆਣ ਆਦਿ ਸ਼ਾਮਲ ਹੋਏ।