ਪਾਤੜਾਂ ’ਚੋਂ ਡੇਂਗੂ ਦਾ ਲਾਰਵਾ ਮਿਲਿਆ
08:44 AM Nov 24, 2024 IST
Advertisement
ਗੁਰਨਾਮ ਸਿੰਘ ਚੌਹਾਨ
ਪਾਤੜਾਂ, 23 ਨਵੰਬਰ
ਸਿਹਤ ਵਿਭਾਗ ਅਤੇ ਨਗਰ ਕੌਸਲ ਵੱਲੋਂ ਘਰਾਂ ਵਿੱਚ ਜਾ ਕੇ ਕੀਤੀ ਜਾ ਰਹੀ ਜਾਂਚ ਦੌਰਾਨ ਡੇਂਗੂ ਦਾ ਲਾਰਵਾ ਮਿਲਿਆ ਹੈ। ਸ਼ਹਿਰ ਵਾਸੀਆਂ ਨੇ ਸਰਕਾਰੀ ਹਸਪਤਾਲ ਵਿੱਚ ਡੇਂਗੂ ਦੇ ਇਲਾਜ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਪਾਤੜਾਂ ਦੀ ਅਮਰੀਕ ਕਲੋਨੀ ਦੇ ਰਹਿਣ ਵਾਲੇ ਵਿਜੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਅੰਸ਼ ਸਿੰਗਲਾ (14) ਦੀ ਕੁੱਝ ਦਿਨ ਪਹਿਲਾਂ ਡੇਂਗੂ ਨਾਲ ਮੌਤ ਹੋ ਗਈ ਸੀ। ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਰਣਵੀਰ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਗਲੀਆਂ ਵਿੱਚ ਫੌਗਿੰਗ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੇ ਸੁਪਰਵਾਈਜ਼ਰ ਕਪਿਲ ਕੁਮਾਰ ਨੇ ਦੱਸਿਆ ਕਿ 600 ਘਰਾਂ ਦੀ ਜਾਂਚ ਕੀਤੇ ਜਾਣ ’ਤੇ ਦੋ ਦਰਜਨ ਘਰਾਂ ਵਿੱਚੋਂ ਲਾਰਵਾ ਮਿਲਿਆ ਹੈ, ਜਿਸ ਨੂੰ ਨਸ਼ਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਤਿੰਨ ਮਰੀਜ਼ ਡੇਂਗੂ ਤੋਂ ਪੀੜਤ ਪਾਏ ਗਏ ਹਨ ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋਈ ਹੈ।
Advertisement
Advertisement
Advertisement