ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਵਿੱਚ ਡੇਂਗੂ ਦਾ ਕਹਿਰ, 34 ਨਵੇਂ ਮਾਮਲੇ ਸਾਹਮਣੇ ਆਏ

11:12 AM Oct 19, 2024 IST
ਮੁਹਾਲੀ ਫੇਜ਼-6 ਵਿੱਚ ਡੇਂਗੂ ਲਾਰਵੇ ਦੀ ਜਾਂਚ ਕਰਦੀ ਹੋਈ ਸਿਹਤ ਵਿਭਾਗ ਦੀ ਟੀਮ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 18 ਅਕਤੂਬਰ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪੇਚਸ਼ ਤੋਂ ਬਾਅਦ ਹੁਣ ਡੇਂਗੂ ਦਾ ਕਹਿਰ ਵਧ ਰਿਹਾ ਹੈ। ਅੱਜ 34 ਹੋਰ ਨਵੇਂ ਕੇਸ ਸਾਹਮਦੇ ਆਏ ਹਨ। ਹੁਣ ਡੇਂਗੂ ਪੀੜਤਾਂ ਦੀ ਗਿਣਤੀ ਵਧ ਕੇ 745 ਹੋ ਗਈ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ 3940 ਘਰਾਂ ਦਾ ਸਰਵੇ ਕੀਤਾ ਗਿਆ ਅਤੇ 61 ਘਰਾਂ ’ਚੋਂ ਡੇਂਗੂ ਦਾ ਲਾਰਵਾ ਮਿਲਿਆ। ਇੰਜ ਹੀ ਵੱਖ-ਵੱਖ ਥਾਵਾਂ ’ਤੇ 17,221 ਕੰਟੇਨਰਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ’ਚੋਂ 70 ਕੰਟੇਨਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਸਪੈਸ਼ਲ ਵਾਰਡ ਬਣਾਇਆ ਗਿਆ ਹੈ ਅਤੇ ਡੇਂਗੂ ਪੀੜਤਾਂ ਨੂੰ ਦਾਖ਼ਲ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਡੇਂਗੂ, ਚਿਕਨਗੁਣੀਆਂ ਅਤੇ ਮਲੇਰੀਆ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਧਰ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿਹਤ ਵਿਭਾਗ ਵੱਲੋਂ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੈਗਾ ਡਰਾਈਵ ਚਲਾਈ ਗਈ। ਇਸ ਦੌਰਾਨ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮੁਹਾਲੀ ਦੇ ਫੇਜ਼-6 ਵਿੱਚ ਡੇਂਗੂ ਲਾਰਵੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਅਤੇ ਡੇਂਗੂ ਵਿਰੁੱਧ ਲੜਾਈ ਵਿੱਚ ਮਾਪਿਆਂ ਨੂੰ ਯੋਗਦਾਨ ਪਾਉਣ ਦੀ ਅਪੀਲ ਕੀਤੀ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਦਲਜੀਤ ਸਿੰਘ ਪ੍ਰਦੇਸ਼ੀ, ਸਿਵਲ ਸਰਜਨ ਡਾ. ਰੇਨੂ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ, ਸਹਾਇਕ ਡਾਇਰੈਕਟਰ ਡਾ. ਜਸਲੀਨ ਵਿਰਕ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ, ਡਾ. ਅੰਮ੍ਰਿਤਪਾਲ ਵੜਿੰਗ, ਸਟੇਟ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Advertisement

Advertisement