ਬਿੱਟੂ ਦੇ ਬਿਆਨ ਦੀ ਨਿਖੇਧੀ
08:01 AM Sep 19, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਸਤੰਬਰ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਚੱਲਦਾ ਹੈ ਭਾਜਪਾ ਵਿੱਚ ਇੱਕ ਨਹੀਂ ਬਲਕਿ ਦੋ ਕੰਗਨਾ ਰਣੌਤ ਹਨ ਜੋ ਬੇਤੁਕੇ ਬਿਆਨ ਦਿੰਦੇ ਰਹਿੰਦੇ ਹਨ। ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਉਂਗਲ ਫੜ ਕੇ ਸਿਆਸਤ ਸਿਖਾਈ ਹੈ। ਔਜਲਾ ਨੇ ਕਿਹਾ ਕਿ ਬਿੱਟੂ ਨੇ ਰਾਹੁਲ ਨੂੰ ਅਤਿਵਾਦੀ ਕਿਹਾ ਹੈ ਜਦਕਿ ਉਨ੍ਹਾਂ ਨੂੰ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਬਿੱਟੂ ਅਜਿਹੇ ਬਿਆਨ ਦੇ ਕੇ ਆਪਣੇ ਬਜ਼ੁਰਗਾਂ ਦਾ ਵੀ ਅਪਮਾਨ ਕਰ ਰਹੇ ਹਨ।
Advertisement
Advertisement