ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਹਮਨਾਮ’ ਉਮੀਦਵਾਰਾਂ ਨਾਲ ਸਬੰਧਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ

07:07 AM May 04, 2024 IST

ਨਵੀਂ ਦਿੱਲੀ, 3 ਮਈ
ਸੁਪਰੀਮ ਕੋਰਟ ਨੇ ਉਸ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਜਿਨ੍ਹਾਂ ’ਚ ਚੋਣ ਲੜਨ ਵਾਲੇ ‘ਹਮਨਾਮ’ ਉਮੀਦਵਾਰਾਂ ਦੇ ਮੁੱਦੇ ਹੱਲ ਕਰਨ ਦੇ ਮਕਸਦ ਨਾਲ ਇਕ ਅਸਰਦਾਰ ਪ੍ਰਬੰਧ ਲਈ ਫੌਰੀ ਕਦਮ ਚੁੱਕਣ ਵਾਸਤੇ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਸੀ। ਜਸਟਿਸ ਬੀ ਆਰ ਗਵਈ ਦੀ ਅਗਵਾਈ ਹੇਠਲੇ ਬੈਂਚ ਨੇ ਅਰਜ਼ੀ ’ਤੇ ਵਿਚਾਰ ਕਰਨ ਦੀ ਇੱਛਾ ਨਹੀਂ ਦਿਖਾਈ ਜਿਸ ਮਗਰੋਂ ਪਟੀਸ਼ਨਰ ਦੇ ਵਕੀਲ ਨੇ ਅਰਜ਼ੀ ਵਾਪਸ ਲੈਣ ਦੀ ਇਜਾਜ਼ਤ ਮੰਗੀ। ਬੈਂਚ ਨੇ ਅਰਜ਼ੀ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ। ਬੈਂਚ ਨੇ ਅਰਜ਼ੀਕਾਰ ਸਾਬੂ ਸਟੀਫਨ ਵੱਲੋਂ ਪੇਸ਼ ਹੋਏ ਵਕੀਲ ਵੀ ਕੇ ਬੀਜੂ ਨੂੰ ਸਵਾਲ ਕੀਤਾ,‘‘ਜੇਕਰ ਕੋਈ ਰਾਹੁਲ ਗਾਂਧੀ ਵਜੋਂ ਪੈਦਾ ਹੋਇਆ ਹੈ ਜਾਂ ਕੋਈ ਲਾਲੂ ਪ੍ਰਸਾਦ ਯਾਦਵ ਵਜੋਂ ਤਾਂ ਉਨ੍ਹਾਂ ਨੂੰ ਚੋਣ ਲੜਨ ਤੋਂ ਕਿਵੇਂ ਰੋਕਿਆ ਜਾ ਸਕਦਾ ਹੈ? ਕੀ ਇਸ ਨਾਲ ਉਨ੍ਹਾਂ ਦੇ ਹੱਕਾਂ ’ਤੇ ਅਸਰ ਨਹੀਂ ਪਵੇਗਾ?’’ -ਪੀਟੀਆਈ

Advertisement

Advertisement
Advertisement