ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਵਿੱਚ ਸੰਘਣੀ ਧੁੰਦ ਸਬੰਧੀ ਅਲਰਟ ਜਾਰੀ

08:43 AM Jan 21, 2024 IST
ਨਵੀਂ ਦਿੱਲੀ ਵਿੱਚ ਠੰਢ ਤੋਂ ਬਚਣ ਲਈ ਅੱਗ ਸੇਕਦੇ ਹੋਏ ਲੋਕ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਜਨਵਰੀ
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅੰਕੜਿਆਂ ਅਨੁਸਾਰ ਕੌਮੀ ਰਾਜਧਾਨੀ ਵਿੱਚ ਅੱਜ ਸਵੇਰੇ 9 ਵਜੇ ਸਮੁੱਚਾ ਹਵਾ ਗੁਣਵੱਤਾ ਸੂਚਕਾਂਕ (ਏਕਿਊਆਈ) 330 ਰਿਹਾ ਜੋ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਆਉਂਦਾ ਹੈ। ਭਾਰਤੀ ਮੌਸਮ ਵਿਭਾਗ ਨੇ ਦੱਸਿਆ ਕਿ ਘੱਟੋ-ਘੱਟ ਤਾਪਮਾਨ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਸੀਜ਼ਨ ਦੀ ਔਸਤ ਤੋਂ ਇੱਕ ਡਿਗਰੀ ਵੱਧ ਹੈ। ਆਈਐਮਡੀ ਨੇ ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸੰਘਣੀ ਧੁੰਦ ਦਾ ‘ਸੰਤਰੀ ਅਲਰਟ’ ਜਾਰੀ ਕੀਤਾ ਹੈ। ਰੇਲਵੇ ਅਧਿਕਾਰੀਆਂ ਮੁਤਾਬਕ ਧੁੰਦ ਕਾਰਨ ਦਿੱਲੀ ਆਉਣ ਜਾਂ ਇੱਥੋਂ ਜਾਣ ਵਾਲੀਆਂ ਘੱਟੋ-ਘੱਟ 11 ਰੇਲਗੱਡੀਆਂ ਦੇਰੀ ਨਾਲ ਚੱਲੀਆਂ। ਆਈਐਮਡੀ ਨੇ ਕਿਹਾ ਹੈ ਕਿ ਅੱਜ ਦਾ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਸੀ ਤੇ ਦਿਨ ਵੇਲੇ ਠੰਢੀਆਂ ਹਵਾਵਾਂ ਚੱਲੀਆਂ।
ਉਨ੍ਹਾਂ ਦੱਸਿਆ ਕਿ ਅਗਲੇ 5 ਦਿਨਾਂ ਦੌਰਾਨ ਉੱਤਰੀ ਭਾਰਤ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ਦੌਰਾਨ ਉੱਤਰੀ ਭਾਰਤ ਵਿੱਚ ਠੰਢ ਆਪਣੇ ਰੰਗ ਦਿਖਾਏਗੀ। ਆਈਐਮਡੀ ਦੇ ਤਾਜ਼ਾ ਬੁਲੇਟਿਨ ਵਿੱਚ ਕਿਹਾ ਗਿਆ ਕਿ ਅੱਜ ਹਵਾਈ ਸਫ਼ਰ ਕਰਨ ਵਾਲਿਆਂ ਨੂੰ ਔਖ ਨਹੀਂ ਹੋਈ ਕਿਉਂਕਿ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਪਿਛਲੇ ਕੁਝ ਦਿਨਾਂ ਦੇ ਮੁਕਾਬਲੇ ਧੁੰਦ ਘੱਟ ਪਈ। ਦਿੱਲੀ-ਐਨਸੀਆਰ ਵਿੱਚ ਬੱਦਲ ਛਾਏ ਰਹਿਣ ਕਾਰਨ ਸਵੇਰ ਦਾ ਤਾਪਮਾਨ ਬੀਤੇ ਦਿਨ ਦੇ ਮੁਕਾਬਲੇ ਉੱਚਾ ਦਰਜ ਕੀਤਾ ਗਿਆ। ਦੁਪਿਹਰ ਨੂੰ ਕੁੱਝ ਦੇਰ ਲਈ ਸੂਰਜ ਚਮਕਿਆ। ਜ਼ਿਕਰਯੋਗ ਹੈ ਕਿ 0 ਤੋਂ 50 ਦੇ ਵਿਚਕਾਰ ਇੱਕ ਏਕਿਊਆਈ ਨੂੰ ‘ਚੰਗਾ’, 51 ਤੋਂ 100 ਨੂੰ ‘ਤਸੱਲੀਬਖਸ਼’, 101 ਤੋਂ 200 ਦਰਮਿਆਨਾ, 201 ਤੋਂ 300 ‘ਮਾੜਾ’, 301 ਤੋਂ 400 ‘ਬਹੁਤ ਮਾੜਾ’ ਤੇ 401 ਤੋਂ 500 ‘ਗੰਭੀਰ’ ਮੰਨਿਆ ਜਾਂਦਾ ਹੈ।

Advertisement

Advertisement
Advertisement