ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ

06:39 AM Jan 16, 2025 IST
ਜ਼ੀਰਕਪੁਰ ’ਚ ਸੰਘਣੀ ਧੁੰਦ ਦੌਰਾਨ ਦਿੱਲੀ-ਚੰਡੀਗੜ੍ਹ ਸੜਕ ’ਤੇ ਬੱਤੀਆਂ ਜਗਾ ਕੇ ਲੰਘਦੇ ਹੋਏ ਵਾਹਨ। -ਫੋਟੋ: ਰਵੀ ਕੁਮਾਰ

ਆਤਿਸ਼ ਗੁਪਤਾ
ਚੰਡੀਗੜ੍ਹ, 15 ਜਨਵਰੀ
ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਨੇ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਸੰਘਣੀ ਧੁੰਦ ਕਾਰਨ ਜਿਥੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ ਉਥੇ ਹੀ ਸੀਤ ਲਹਿਰ ਨੇ ਕੰਬਣੀ ਛੇੜੀ ਹੋਈ ਹੈ। ਅੱਜ ਪੰਜਾਬ ਦਾ ਮੋਗਾ ਅਤੇ ਹਰਿਆਣਾ ਦਾ ਹਿਸਾਰ ਸ਼ਹਿਰ ਸਭ ਤੋਂ ਵੱਧ ਠੰਢਾ ਰਿਹਾ। ਮੋਗਾ ਵਿੱਚ ਘੱਟ ਤੋਂ ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਅਤੇ ਹਿਸਾਰ ਵਿੱਚ ਘੱਟ ਤੋਂ ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਨੇ ਅਗਲੇ ਤਿੰਨ ਦਿਨ ਦੋਵਾਂ ਸੂਬਿਆਂ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ 16 ਤੇ 17 ਜਨਵਰੀ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ।
ਅੱਜ ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਸੰਘਣੀ ਧੁੰਦ ਕਾਰਨ ਦੂਰ ਤੱਕ ਦਿਸਣ ਹੱਦ ਨਾਮਾਤਰ ਸੀ। ਸਵੇਰੇ ਪਟਿਆਲਾ ਤੇ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਧੁੰਦ ਸੀ ਜਿੱਥੇ ਦੂਰ ਤੱਕ ਦਿਸਣ ਹੱਦ 50 ਤੋਂ 100 ਮੀਟਰ ਹੀ ਦਰਜ ਕੀਤੀ ਗਈ। ਇਸ ਤੋਂ ਇਲਾਵਾ ਲੁਧਿਆਣਾ ਵਿੱਚ ਦਿਸਣ ਹੱਦ 500 ਮੀਟਰ ਰਹੀ। ਪਟਿਆਲਾ ’ਚ ਸ਼ਾਮ 6 ਵਜੇ ਹੀ ਮੁੜ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ।
ਇਸੇ ਤਰ੍ਹਾਂ ਹਰਿਆਣਾ ਦੇ ਕਰਨਾਲ ਤੇ ਅੰਬਾਲਾ ਵਿੱਚ ਸੰਘਣੀ ਧੁੰਦ ਕਾਰਨ ਦੂਰ ਤੱਕ ਦਿਸਣ ਹੱਦ 30 ਤੋਂ 40 ਮੀਟਰ ਰਹੀ, ਜਦੋਂ ਕਿ ਹਿਸਾਰ ਵਿੱਚ 100 ਤੋਂ 200 ਮੀਟਰ ਦਰਜ ਕੀਤੀ ਗਈ। ਸੰਘਣੀ ਧੁੰਦ ਕਾਰਨ ਕਈ ਥਾਵਾਂ ’ਤੇ ਹਾਦਸਿਆਂ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਹਾਲਾਂਕਿ ਇਸ ਦੌਰਾਨ ਕਿਸੇ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

Advertisement

ਮੋਗਾ ’ਚ ਘੱਟ ਤੋਂ ਘੱਟ 2.2 ਡਿਗਰੀ ਸੈਲਸੀਅਸ ਤਾਪਮਾਨ ਦਰਜ

ਪੰਜਾਬ ਵਿੱਚ ਮੋਗਾ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 6.9 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 2.8 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 5.6 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 5.8 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 7.6 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 4.2 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 3 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 4.4 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 6.9 ਡਿਗਰੀ ਸੈਲਸੀਅਸ, ਬਰਨਾਲਾ ਵਿੱਚ 3.4 ਡਿਗਰੀ ਸੈਲਸੀਅਸ, ਫ਼ਤਹਿਗੜ੍ਹ ਸਾਹਿਬ ਵਿੱਚ 4.8 ਡਿਗਰੀ ਸੈਲਸੀਅਸ, ਫਾਜ਼ਿਲਕਾ ਵਿੱਚ 3.3 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 8.5 ਡਿਗਰੀ ਸੈਲਸੀਅਸ, ਰੂਪਨਗਰ ਵਿੱਚ 6.5 ਡਿਗਰੀ ਸੈਲਸੀਅਸ ਤੇ ਸੰਗਰੂਰ ਵਿੱਚ 3.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਹਿਸਾਰ ਦਾ ਤਾਪਮਾਨ 3.5 ਡਿਗਰੀ ਸੈਲਸੀਅਸ ਰਿਹਾ

ਹਰਿਆਣਾ ਦਾ ਹਿਸਾਰ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ। ਜਿੱਥੇ ਘੱਟ ਤੋਂ ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਬਾਲਾ ਵਿੱਚ 7 ਡਿਗਰੀ ਸੈਲਸੀਅਸ, ਕਰਨਾਲ ਵਿੱਚ 5.2 ਡਿਗਰੀ ਸੈਲਸੀਅਸ, ਮਹਿੰਦਰਗੜ੍ਹ ਵਿੱਚ 4 ਡਿਗਰੀ ਸੈਲਸੀਅਸ, ਰੋਹਤਕ ਵਿੱਚ 7.7 ਡਿਗਰੀ ਸੈਲਸੀਅਸ, ਸਿਰਸਾ ਵਿੱਚ 6.8 ਡਿਗਰੀ ਸੈਲਸੀਅਸ, ਫਰੀਦਾਬਾਦ ਵਿੱਚ 8.8 ਡਿਗਰੀ ਸੈਲਸੀਅਸ, ਗੁਰੂਗ੍ਰਾਮ ਵਿੱਚ 6.6 ਡਿਗਰੀ ਸੈਲਸੀਅਸ, ਜੀਂਦ ਵਿੱਚ 3.7 ਡਿਗਰੀ ਸੈਲਸੀਅਸ, ਕਰਨਾਲ ਵਿੱਚ 6.8 ਡਿਗਰੀ ਸੈਲਸੀਅਸ, ਕੁਰੂਕਸ਼ੇਤਰ ਵਿੱਚ 7.6 ਡਿਗਰੀ ਸੈਲਸੀਅਸ, ਪਲਵਲ ਵਿੱਚ 8.8 ਡਿਗਰੀ ਸੈਲਸੀਅਸ, ਪਾਣੀਪਤ ਵਿੱਚ 5.7 ਡਿਗਰੀ ਸੈਲਸੀਅਸ, ਸੋਨੀਪਤ ਵਿੱਚ 5.4 ਡਿਗਰੀ ਸੈਲਸੀਅਸ ਅਤੇ ਯਮੁਨਾਨਗਰ ਵਿੱਚ 7.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Advertisement

Advertisement