ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮੀ ਰਾਜਧਾਨੀ ਵਿੱਚ ਸੰਘਣੀ ਧੁੰਦ ਛਾਈ

08:46 AM Jan 28, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਜਨਵਰੀ
ਕੌਮੀ ਰਾਜਧਾਨੀ ਵਿੱਚ ਸੰਘਣੀ ਧੁੰਦ ਪੈਣ ਕਾਰਨ ਜਿਥੇ ਲੋਕਾਂ ਨੂੰ ਕੰਬਣੀ ਛਿੜੀ ਹੋਈ ਹੈ, ਉਥੇ ਹੀ ਸੜਕੀ ਤੇ ਰੇਲ ਆਵਾਜਾਈ ਵੀ ਬੇਹੱਦ ਪ੍ਰਭਾਵਿਤ ਹੋ ਰਹੀ ਹੈ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਉੱਚੇ ਖੇਤਰਾਂ ਵਿੱਚ ਸ਼ੁੱਕਰਵਾਰ ਨੂੰ ਹਲਕੀ ਬਰਫਬਾਰੀ ਵੀ ਹੋਈ, ਜਿਸ ਦਾ ਅਸਰ ਦਿੱਲੀ-ਐੱਨਸੀਆਰ ਵਿੱਚ ਵੀ ਦੇਖਣ ਨੂੰ ਮਿਲਿਆ। ਦਿੱਲੀ ਵਿੱਚ ਧੁੰਦ ਕਾਰਨ ਗੋਰਖਧਾਮ ਸੁਪਰਫਾਸਟ ਅਤੇ ਨਵੀਂ ਦਿੱਲੀ-ਵਾਰਾਨਸੀ ਵੰਦੇ ਭਾਰਤ ਐਕਸਪ੍ਰੈਸ ਸਣੇ ਕਈ ਰੇਲਾਂ ਦੇਰੀ ਨਾਲ ਚੱਲ ਰਹੀਆਂ ਸਨ, ਜਿਸ ਕਾਰਨ ਯਾਤਰੀ ਖਾਸੇ ਪ੍ਰੇਸ਼ਾਨ ਹਨ। ਇੱਕ ਯਾਤਰੀ ਨੇ ਦੱਸਿਆ, ‘‘ਅਸੀਂ ਪਰਿਵਾਰ ਸਮੇਤ ਆਗਰਾ ਜਾ ਰਹੇ ਹਾਂ, ਟਰੇਨਾਂ 3-4 ਘੰਟੇ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕਾਰਨ ਸਾਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੇਲਗੱਡੀ ਦੇ ਦੇਰੀ ਲਈ ਕੋਈ ਅਲਰਟ ਜਾਂ ਸੁਨੇਹਾ ਵੀ ਨਹੀਂ ਮਿਲਿਆ।’’ ਉਥੇ ਹੀ ਭਾਰਤੀ ਮੌਸਮ ਵਿਭਾਗ ਨੇ ਦੱਸਿਆ ਕਿ ਅੱਜ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਐਤਵਾਰ ਨੂੰ 6 ਡਿਗਰੀ ਅਤੇ ਸੋਮਵਾਰ ਤੱਕ 8 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਕੌਮੀ ਰਾਜਧਾਨੀ ਸਵੇਰੇ ਸੰਘਣੀ ਧੁੰਦ ਦੀ ਲਪੇਟ ਵਿਚ ਆ ਗਈ, ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਡਿਗਰੀ ਘੱਟ ਹੈ। ਇਹ ਪਿਛਲੇ ਤਿੰਨ ਸਾਲਾਂ ਵਿੱਚ ਗਣਤੰਤਰ ਦਿਵਸ ’ਤੇ ਦਿੱਲੀ ਦਾ ਸਭ ਤੋਂ ਘੱਟ ਅਤੇ ਪਿਛਲੇ ਦਹਾਕੇ ਵਿੱਚ 2021 ਤੋਂ ਬਾਅਦ ਦੂਜਾ ਸਭ ਤੋਂ ਘੱਟ ਤਾਪਮਾਨ ਸੀ। ਅੱਜ ਧੁੰਦ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਲਗਭਗ 25 ਉਡਾਣਾਂ ਦੇਰੀ ਨਾਲ ਉਡੀਆਂ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਸਵੇਰੇ 7 ਵਜੇ ਆਨੰਦ ਵਿਹਾਰ ਖੇਤਰ ਵਿੱਚ ਹਵਾ ਗੁਣਵੱਤਾ ਸੂਚਕਾਂਕ (ਏਕਿਊਆਈ) 450 ਦਰਜ ਕੀਤੇ ਜਾਣ ਨਾਲ ਸ਼ਹਿਰ ਦੀ ਹਵਾ ਤੇਜ਼ੀ ਨਾਲ ਲਾਲ ਜ਼ੋਨ ਵਿੱਚ ਜਾ ਰਹੀ ਹੈ।

Advertisement

Advertisement