ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਧਾਨੀ ਦੇ ਕਈ ਖੇਤਰਾਂ ਵਿੱਚ ਸੰਘਣੀ ਧੁੰਦ

07:14 AM Jan 03, 2025 IST
ਦਿੱਲੀ-ਗੁਰੂਗ੍ਰਾਮ ਐਕਸਪ੍ਰੈੱਸਵੇਅ ’ਤੇ ਵੀਰਵਾਰ ਨੂੰ ਧੁਆਂਖੀ ਧੁੰਦ ਦੌਰਾਨ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਆਪਣੀ ਮੰਜ਼ਿਲ ਵੱਲ ਵਧਦੇ ਹੋਏ ਵਾਹਨ ਚਾਲਕ। -ਫੋਟੋ: ਪੀਟੀਆਈ

ਨਵੀਂ ਦਿੱਲੀ, 2 ਜਨਵਰੀ
ਕੌਮੀ ਰਾਜਧਾਨੀ ਵਿੱਚ ਅੱਜ ਸਵੇਰੇ ਸੰਘਣੀ ਧੁੰਦ ਪਈ। ਇਸ ਕਾਰਨ ਸੜਕਾਂ ’ਤੇ ਆਵਜਾਈ ਕਾਫ਼ੀ ਪ੍ਰਭਾਵਿਤ ਹੋਈ। ਇਸ ਦੌਰਾਨ ਘੱਟ ਤੋਂ ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਦਿੱਤੀ ਸੀ ਕਿ ਵੀਰਵਾਰ ਨੂੰ ਸੰਘਣੀ ਧੁੰਦ ਅਤੇ ਠੰਢ ਨਾਲ ਆਮ ਜਨ ਜੀਵਨ ਪ੍ਰਭਾਵਿਤ ਹੋਵੇਗਾ। ਭਾਰਤ ਦੇ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ ਦੱਸਿਆ ਕਿ ਪਾਲਮ ਮੌਸਮ ਕੇਂਦਰ ਨੇ ਸਵੇਰੇ ਛੇ ਵਜੇ ਸੰਘਣੀ ਧੁੰਦ ਪੈਣ ਦੀ ਜਾਣਕਾਰੀ ਦਿੱਤੀ ਅਤੇ ਇਸ ਦੌਰਾਨ ਦਿਖਣ ਦੀ ਤੀਬਰਤਾ ਜ਼ੀਰੋ ਮੀਟਰ ਰਹੀ।
ਇਸ ਦੌਰਾਨ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਇੱਥੇ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਰਿਹਾ ਸੀ।
ਮੌਸਮ ਵਿਭਾਗ ਨੇ ਵੀਰਵਾਰ ਨੂੰ ਦੱਸਿਆ ਸੀ ਕਿ ਦੁਪਹਿਰ ਸਮੇਂ ਹਵਾ ਦੀ ਗਤੀ ਵੱਧ ਕੇ 12 ਤੋਂ 14 ਕਿੱਲੋਮੀਟਰ ਪ੍ਰਤੀ ਘੰਟਾ ਹੋ ਜਾਣ ਦੀ ਸੰਭਾਵਨਾ ਹੈ ਅਤੇ ਸ਼ਾਮ ਤੱਕ ਹੌਲੀ-ਹੌਲੀ ਘੱਟ ਕੇ ਅੱਠ ਕਿੱਲੋਮੀਟਰ ਪ੍ਰਤੀ ਘੰਟਾ ਤੋਂ ਘੱਟ ਹੋ ਜਾਵੇਗੀ। ਸ਼ਾਮ ਅਤੇ ਰਾਤ ਦੇ ਸਮੇਂ ਧੁੰਦ ਅਤੇ ਹਲਕੀ ਸੰਘਣੀ ਧੁੰਦ ਰਹਿਣ ਦੇ ਆਸਾਰ ਹਨ। ਅੱਜ ਸੰਘਣੀ ਧੁੰਦ ਪੈਣ ਕਾਰਨ ਜਿੱਥੇ ਸੜਕੀ ਆਵਾਜਾਈ ਪ੍ਰਭਾਵਿਤ ਰਹੀ ਉਥੇ ਹੀ ਵਾਹਨ ਚਾਲਕ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਆਪਣੀ ਮੰਜ਼ਿਲ ਵੱਲ ਵਧਦੇ ਦਿਖਾਈ ਦਿੱਤੇ। ਸੜਕਾਂ ’ਤੇ ਆਵਾਜਾਈ ਆਮ ਦਿਨਾਂ ਨਾਲੋਂ ਕਾਫ਼ੀ ਘੱਟ ਸੀ। ਜ਼ਿਕਰਯੋਗ ਹੈ ਕਿ ਰਾਜਧਾਨੀ ਵਿੱਚ ਸੂਰਜ ਨਾ ਨਿਕਲਣ ਬਜ਼ੁਰਗਾਂ ਅਤੇ ਬੱਚਿਆਂ ਦਾ ਕਾਫ਼ੀ ਬੁਰਾ ਹਾਲ ਹੈ। -ਪੀਟੀਆਈ

Advertisement

Advertisement