ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਮ ਆਦਮੀ ਕਲੀਨਿਕਾਂ ’ਚ ਦੰਦਾਂ ਅਤੇ ਮੂੰਹ ਰੋਗਾਂ ਦਾ ਹੋਵੇਗਾ ਇਲਾਜ: ਡਾ. ਬਲਬੀਰ ਸਿੰਘ

08:02 AM Aug 13, 2024 IST

ਗੁਰਨਾਮ ਸਿੰਘ ਅਕੀਦਾ
ਪਟਿਆਲਾ, 12 ਅਗਸਤ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਖਿਆ ਕਿ ਡੈਂਟਲ ਮੈਡੀਕਲ ਕਾਲਜਾਂ ਵਿੱਚ 50 ਦੇ ਕਰੀਬ ਫੈਕਲਟੀ ਦੀ ਭਰਤੀ ਦਾ ਕੰਮ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਅੱਜ ਇੱਥੇ ਪੰਜਾਬ ਸਰਕਾਰ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਮਾਡਰਨ ਮੋਬਾਈਲ ਡੈਂਟਲ ਕਲੀਨਿਕ ਵੈਨ ਨੂੰ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ ਤੋਂ ਰਵਾਨਾ ਕੀਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਦੰਦਾਂ ਅਤੇ ਮੂੂੰਹ ਦੀਆਂ ਬਿਮਾਰੀਆਂ ਦਾ ਇਲਾਜ ਵੀ ਜਲਦ ਸ਼ੁਰੂ ਹੋਵੇਗਾ ਜਿਸ ਲਈ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ, ਕਿਉਂਕਿ ਲੋਕਾਂ ਵਿੱਚ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਦੀ ਬਹੁਤ ਘਾਟ ਹੈ ਤੇ ਦੰਦਾਂ ਤੇ ਮੂੰਹ ਦੇ ਕੈਂਸਰ ਦੀ ਵਧ ਰਹੀ ਬਿਮਾਰੀ ਦੀ ਰੋਕਥਾਮ ਲਈ ਦੰਦਾਂ ਦੇ ਡਾਕਟਰ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਇਸ ਅਤਿ-ਆਧੁਨਿਕ ਵੈਨ ਵਿੱਚ ਮਰੀਜ਼ਾਂ ਦੇ ਦੰਦਾਂ ਦੀ ਜਾਂਚ ਲਈ ਦੋ ਫਿਕਸਡ ਡੈਂਟਲ ਚੇਅਰ ਤੇ ਇੱਕ ਮੋਬਾਈਲ ਡੈਂਟਲ ਚੇਅਰ, ਏਸੀ, ਆਟੋ ਕਲੇਵ, ਜੈਨਰੇਟਰ ਅਤੇ ਪਾਵਰ ਬੈਕਅੱਪ ਮੌਜੂਦ ਹੈ, ਜੋ ਦੰਦਾਂ ਦੇ ਐਮਰਜੈਂਸੀ ਇਲਾਜ ਲਈ ਸਹਾਈ ਹੋਵੇਗਾ। ਇਸ ਮੌਕੇ ਡਾਇਰੈਕਟਰ ਮੈਡੀਕਲ ਐਜੂਕੇਸ਼ਨ ਤੇ ਰਿਸਰਚ ਡਾ. ਅਵਨੀਸ਼ ਕੁਮਾਰ, ਸੰਯੁਕਤ ਡਾਇਰੈਕਟਰ ਡਾ. ਪੁਨੀਤ ਗਿਰਧਰ ਤੇ ਡਾ. ਆਕਾਸ਼, ਕਰਨਲ ਜੇਵੀ ਸਿੰਘ, ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਜੇਐੱਸ ਮਾਨ ਮੌਜੂਦ ਸਨ।

Advertisement

Advertisement
Advertisement