ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੜ੍ਹ ਪੀੜਤ ਜਾਨਵਰਾਂ ਲਈ ਹਰੇ ਚਾਰੇ ਦੀਆਂ ਟਰਾਲੀਆਂ ਰਵਾਨਾ

09:00 AM Jul 17, 2023 IST
ਅਮਰਗਡ਼੍ਹ ਤੋਂ ਹਰੇ ਚਾਰੇ ਦੀਆਂ ਟਰਾਲੀਆਂ ਰਵਾਨਾ ਕਰਦੇ ਹੋਏ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ। ਫੋਟੋ ਜੈਦਕਾ

ਪੱਤਰ ਪ੍ਰੇਰਕ
ਅਮਰਗੜ੍ਹ 16 ਜੁਲਾਈ
ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਦਾਣਾ ਮੰਡੀ ਅਮਰਗੜ੍ਹ ਤੋਂ ਹੜ੍ਹ ਪ੍ਰਭਾਵਿਤ ਸ਼ਤਰਾਣਾ ਇਲਾਕੇ ਲਈ ਸੁੱਕੇ ਤੇ ਹਰੇ ਚਾਰੇ ਨਾਲ ਲੱਦੇ ਵਾਹਨਾਂ ਨੂੰ ਰਵਾਨਾ ਕਰਨ ਮੌਕੇ ਕਿਹਾ ਕਿ ਲਗਾਤਾਰ ਬਰਸਾਤ ਨਾਲ ਖੇਤਾਂ ਵਿਚ ਮੀਂਹ ਦਾ ਪਾਣੀ ਭਰ ਗਿਆ ਹੈ। ਸਰਕਾਰ ਵੱਲੋਂ ਮਨੁੱਖਾਂ ਦੇ ਨਾਲ ਨਾਲ ਜਾਨਵਰਾਂ ਦੀ ਮਦਦ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ ਜਨਿ੍ਹਾਂ ਖੇਤਾਂ ਵਿਚ ਪਾਣੀ ਭਰ ਗਿਆ ਉਥੇ ਹਰੇ ਚਾਰੇ ਦੀ ਭਾਰੀ ਦਿੱਕਤ ਆ ਰਹੀ ਹੈ। ਉਨ੍ਹਾਂ ਹਲਕਾ ਅਮਰਗੜ੍ਹ ਦੇ ਲੋਕਾਂ ਦਾ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਬੇਜ਼ੁਬਾਨਾਂ ਲਈ ਸੁੱਕਾ ਤੇ ਹਰਾ ਚਾਰਾ ਭੇਜਣ ਲਈ ਧੰਨਵਾਦ ਕੀਤਾ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਹਰਬੰਸ ਸਿੰਘ ਨੇ ਕਿਹਾ ਕਿ ਕੁਦਰਤੀ ਕਰੋਪੀ ਮੌਕੇ ਆਮ ਲੋਕਾਂ ਦੀ ਮਦਦ ਕਰਨ ਦੇ ਨਾਲ ਨਾਲ ਬੇਜ਼ੁਬਾਨ ਜਾਨਵਰਾਂ ਦੀ ਮਦਦ ਕਰਨ ਸਭ ਤੋਂ ਵੱਡਾ ਕਾਰਜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣ। ਇਸ ਮੌਕੇ ਨਗਰ ਸੁਧਾਰ ਟਰੱਸਟ ਮਾਲੇਰਕੋਟਲਾ ਦੇ ਚੇਅਰਮੈਨ ਕੇਵਲ ਸਿੰਘ ਜਾਗੋਵਾਲ , ਸੀਨੀਅਰ ਆਪ ਆਗੂ ਗੁਰਦੀਪ ਸਿੰਘ ਨਿਆਮਤਪੁਰ,ਪੀਏ ਰਾਜੀਵ ਕੁਮਾਰ ਤੋਗਾਹੇੜੀ,ਚੌਧਰੀ ਅਬਦੁਲ ਨਿਸਾਰ ਅਹਿਮਦਗੜ੍ਹ,ਨਿਰਭੈ ਸਿੰਘ ਨਾਰੀਕੇ, ਅਮਰੀਕ ਸਿੰਘ ਨਾਰੀਕੇ, ਪ੍ਰਭਦੀਪ ਬੱਬਰ ਬਾਗੜੀਆਂ, ਸਰਪੰਚ ਦਲਜੀਤ ਸਿੰਘ ਲਸੋਈ, ਗੁਰਸੇਵਕ ਸਿੰਘ ਮਾਨ ਭੂਮਸੀ , ਅਮਰਿੰਦਰ ਸਿੰਘ ਚੌਂਦਾ, ਨੰਬਰਦਾਰ ਸੁਰਿੰਦਰ ਸਿੰਘ ਸਲੇਮਪੁਰ ਆਦਿ ਹਾਜ਼ਰ ਸਨ।
ਕੁਤਰੇ ਹੋਏ ਪੱਠਿਆਂ ਦੀਆਂ ਚਾਰ ਟਰਾਲੀਆਂ ਮੂਣਕ ਰਵਾਨਾ
ਸ਼ੇਰਪੁਰ (ਪੱਤਰ ਪ੍ਰੇਰਕ): ਐਸਐਚਓ ਸ਼ੇਰਪੁਰ ਅਵਤਾਰ ਸਿੰਘ ਧਾਲੀਵਾਲ ਦੀ ਪ੍ਰੇਰਣਾ ਸਦਕਾ ਇਲਾਕੇ ਦੇ ਮੋਹਤਬਰਾਂ ਦੀ ਨੇ ਹਿੰਮਤ ਵਿਖਾਕੇ ਹੜ੍ਹ ਮਾਰੇ ਇਲਾਕਿਆਂ ਲਈ ਇੱਥੋਂ ਦੀ ਦਾਣਾ ਮੰਡੀ ਤੋਂ ਪੀੜਤ ਲੋਕਾਂ ਦੇ ਭੁੱਖੇ ਤਿਹਾਏ ਪਸ਼ੂਆਂ ਨੂੰ ਕੁਤਰੇ ਹੋਏ ਪੱਠਿਆਂ ਦੀਆਂ ਚਾਰ ਟਰਾਲੀਆਂ ਮੂਣਕ ਨੂੰ ਰਵਾਨਾ ਕੀਤੀਆਂ। ਇਸ ਮੌਕੇ ਐਸਐਚਓ ਸ਼ੇਰਪੁਰ ਨੇ ਇਲਾਕੇ ਦੇ ਲੋਕਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਆਪਣਾ ਇਨਸਾਨੀ ਫਰਜ਼ ਨਿਭਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਟਰਾਲੀਆਂ ਰਵਾਨਾ ਕਰਨ ਮੌਕੇ ਅਕਾਲੀ ਆਗੂ ਜਸਵਿੰਦਰ ਸਿੰਘ ਦੀਦਾਰਗੜ੍ਹ, ਕਾਂਗਰਸੀ ਆਗੂ ਕੁਲਦੀਪ ਸਿੰਘ ਈਨਾਬਾਜਵਾ, ਸਰਪੰਚ ਸੰਦੀਪ ਸਿੰਘ, ਸਾਬਕਾ ਸਰਪੰਚ ਪਵਿੱਤਰ ਸਿੰਘ, ਸਾਬਕਾ ਸਰਪੰਚ ਮਲਕੀਤ ਸਿੰਘ, ਮੁਨਸੀ ਰਾਮ ਸਿੰਘ ਆਦਿ ਹਾਜ਼ਰ ਸਨ।

Advertisement

Advertisement
Tags :
ਹੜ੍ਹਚਾਰੇਜਾਨਵਰਾਂਟਰਾਲੀਆਂਦੀਆਂਪੀੜਤਰਵਾਨਾ
Advertisement