ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਏਪੀ ਮੁਹੱਈਆ ਕਰਵਾਉਣ ਲਈ ਵਿਭਾਗ ਸਰਗਰਮ

09:04 AM Nov 14, 2024 IST
ਸਪਲਾਈ ਲਈ ਭਰਿਆ ਡੀਏਪੀ ਖਾਦ ਦਾ ਟਰੱਕ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 13 ਨਵੰਬਰ
ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ, ਸਬਜ਼ੀਆਂ ਤੇ ਹੋਰ ਫ਼ਸਲਾਂ ਦੀ ਬਿਜਾਈ ਲਈ ਖਾਦਾਂ ਉਪਲਬਧ ਕਰਵਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸਰਗਰਮੀ ਨਾਲ ਆਪਣੀ ਭੂਮਿਕਾ ਨਿਭਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸਾਰੇ ਬਲਾਕਾਂ ਵਿੱਚ ਬਲਾਕ ਖੇਤੀਬਾੜੀ ਅਫ਼ਸਰ ਆਪਣੀ ਨਿਗਰਾਨੀ ਹੇਠ ਖਾਦ ਵਿਕਰੇਤਾਵਾਂ ਤੋਂ ਬਿਨਾਂ ਕਿਸੇ ਪੱਖਪਾਤ ਅਤੇ ਪਾਰਦਰਸ਼ੀ ਢੰਗ ਨਾਲ ਕਿਸਾਨਾਂ ਨੂੰ ਖਾਦ ਦੀ ਵੰਡ ਵਾਜਬ ਭਾਅ ’ਤੇ ਕਰਵਾਉਣੀ ਯਕੀਨੀ ਬਣਾਈ ਜਾ ਰਹੀ ਹੈ, ਤਾਂ ਜੋ ਡੀਏਪੀ ਤੇ ਹੋਰ ਖਾਦਾਂ ਦੀ ਕਾਲਾਬਜ਼ਾਰੀ ਅਤੇ ਜਮ੍ਹਾਂਖੋਰੀ ਨਾ ਹੋ ਸਕੇ। ਇਸੇ ਲਈ ਹਰ ਖਾਦ ਵਿਕਰੇਤਾ ਦੇ ਸਟਾਕ ਰਜਿਸਟਰ ਦੀ ਵੀ ਨਿਯਮਤ ਰੂਪ ਵਿੱਚ ਚੈਕਿੰਗ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸਾਰੇ ਬਲਾਕਾਂ ਵਿੱਚ ਖਾਦਾਂ ਦੀ ਸਪਲਾਈ ਨਿਰਵਿਘਨ ਕਰਵਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਿੱਟੀ ਦੀ ਲੋੜ ਅਨੁਸਾਰ ਹੀ ਖੇਤਾਂ ਵਿੱਚ ਖਾਦਾਂ ਦੀ ਵਰਤੋਂ ਕਰਨ।

Advertisement

Advertisement