For the best experience, open
https://m.punjabitribuneonline.com
on your mobile browser.
Advertisement

ਨਰਮੇ ਦੀ ਫ਼ਸਲ ਦੀ ਤੰਦਰੁਸਤੀ ਲਈ ਖੇਤੀਬਾੜੀ ਵਿਭਾਗ ਪੱਬਾਂ-ਭਾਰ

07:52 AM Jun 22, 2024 IST
ਨਰਮੇ ਦੀ ਫ਼ਸਲ ਦੀ ਤੰਦਰੁਸਤੀ ਲਈ ਖੇਤੀਬਾੜੀ ਵਿਭਾਗ ਪੱਬਾਂ ਭਾਰ
ਨਰਮੇ ਦੇ ਖੇਤਾਂ ’ਚ ਸਰਵੇ ਕਰਦੇ ਹੋਏ ਖੇਤੀ ਅਧਿਕਾਰੀ।
Advertisement

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 21 ਜੂਨ
ਨਰਮੇ ਦੀ ਕਾਸ਼ਤ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਉਪਰ ਹੋਣ ਕੀਟ ਅਤੇ ਬਿਮਾਰੀਆਂ ਦੇ ਹਮਲਿਆਂ ਨੂੰ ਰੋਕਣ ਲਈ ਵਿਸ਼ੇਸ਼ ਸਰਵੇ ਕੀਤਾ ਜਾ ਰਿਹਾ ਹੈ। ਇਸ ਵੇਲੇ ਨਰਮੇ ਦੀ ਫ਼ਸਲ ਕਰੀਬ 45 ਦਿਨਾਂ ਦੀ ਹੋ ਗਈ ਹੈ। ਇਸ ਸਮੇਂ ਹੀ ਕੀਟਾਂ ਦਾ ਹਮਲਾ ਹੁੰਦਾ ਹੈ। ਇਸਦੇ ਬਚਾਅ ਲਈ ਕੀੜੇ-ਮਕੌੜਿਆਂ ਦਾ ਸਰਵੇ ਕਰਨ ਲਈ 28 ਟੀਮਾਂ ਦਾ ਗਠਨ ਕੀਤਾ ਗਿਆ ਹੈ। ਮੁੱਖ ਖੇਤੀਬਾੜੀ ਅਫਸਰ ਗੁਰਨਾਮ ਸਿੰਘ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵਿੱਚ 61 ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹਨ। ਇਹ ਟੀਮਾਂ ਹਫਤੇ ’ਚ ਦੋ ਦਿਨ ਮੰਗਲਵਾਰ ਤੇ ਵੀਰਵਾਰ ਨੂੰ ਸਵੇਰੇ 8 ਵਜੇ ਤੋਂ 10 ਵਜੇ ਤੱਕ ਸਰਵੇਖਣ ਕਰਕੇ 30 ਸਤੰਬਰ ਤੱਕ ਰਿਪੋਰਟ ਪੇਸ਼ ਕਰਨਦੀਆਂ ਜਿਸਦੇ ਆਧਾਰ ’ਤੇ ਪਿੰਡ ਪੱਧਰ ਦੇ ਕਿਸਾਨ ਸਿਖ਼ਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਨਰਮੇਂ ਦੀ ਫ਼ਸਲ ਸਬੰਧੀ ਖਾਦਾਂ, ਕੀਟਨਾਸ਼ਕ ਅਤੇ ਉਲੀਨਾਸ਼ਕਾਂ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਇਹ ਸਲਾਹ ਹੈ ਕਿ ਨਰਮੇਂ ਦੀ ਫ਼ਸਲ ਉਪਰ ਜਦੋਂ ਕੋਈ ਕੀੜਾ ਮਕੌੜਾ ਨੁਕਸਾਨ ਦੀ ਹੱਦ ਵਿੱਚ ਆਉਂਦਾ ਹੈ ਤਾਂ ਉਸ ਸਮੇਂ ਹੀ ਕੀਟਨਾਸ਼ਕ ਦਵਾਈ ਦਾ ਛਿੜਕਾਅ ਕੀਤਾ ਜਾਵੇ।

Advertisement

Advertisement
Author Image

sukhwinder singh

View all posts

Advertisement
Advertisement
×