For the best experience, open
https://m.punjabitribuneonline.com
on your mobile browser.
Advertisement

ਡਿਪਟੀ ਕਮਿਸ਼ਨਰ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਦੀ ਚੈਕਿੰਗ

05:02 AM Jan 22, 2025 IST
ਡਿਪਟੀ ਕਮਿਸ਼ਨਰ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਦੀ ਚੈਕਿੰਗ
ਗੁਰੂ ਨਾਨਕ ਦੇਵ ਹਸਪਤਾਲ ਦੀ ਚੈਕਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਜਨਵਰੀ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਦੀ ਚੈਕਿੰਗ ਕੀਤੀ ਅਤੇ ਉੱਥੇ ਇਲਾਜ ਕਰਵਾਉਣ ਆਏ ਮਰੀਜ਼ਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਮੈਡੀਕਲ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ ਅਤੇ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਹਸਪਤਾਲ ਵਿਖੇ ਉਪਲਬੱਧ ਹਰ ਸਹੂਲਤ ਮਰੀਜ਼ਾਂ ਨੂੰ ਮਿਲੇ।
ਡਿਪਟੀ ਕਮਿਸ਼ਨਰ ਨੇ ਐਮਰਜੈਂਸੀ ਵਾਰਡ, ਮੈਡੀਸਨ ਵਿਭਾਗ ਅਤੇ ਸਰਜਰੀ ਵਿਭਾਗ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਹਦਾਇਤ ਕੀਤੀ ਕਿ ਹਸਪਤਾਲ ਦੀ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ ਅਤੇ ਹਸਪਤਾਲ ਅੰਦਰ ਸਾਇਨ ਬੋਰਡ ਜ਼ਰੂਰ ਲਗਾਏ ਜਾਣ। ਉਨ੍ਹਾਂ ਕਿਹਾ ਕਿ ਹਸਪਤਾਲ ਅੰਦਰ ਬਣੇ ਵਾਸ਼ਰੂਮਾਂ ਦੀ ਸਫਾਈ ਵੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਮੈਡੀਕਲ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਮੈਨੇਜਮੈਂਟ ਕਮੇਟੀ ਗਠਿਤ ਕੀਤੀ ਜਾਵੇ ਜੋ ਹਰੇਕ ਹਫਤੇ ਚੱਲ ਰਹੇ ਕੰਮਾਂ ਅਤੇ ਮਰੀਜਾਂ ਦੀ ਸੰਤੁਸ਼ਟੀ ਬਾਰੇ ਸਮੀਖਿਆ ਕਰੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਵਾਰਡ ਨੂੰ ਅਪਗਰੇਡ ਕਰਨ ਲਈ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਹਸਪਤਾਲ ਲਈ ਫੰਡਾਂ ਦੀ ਕੋਈ ਘਾਟ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਫੰਡਾਂ ਸਬੰਧੀ ਸਿਹਤ ਵਿਭਾਗ ਨਾਲ ਸੰਪਰਕ ਸਥਾਪਤ ਕਰਕੇ ਫੰਡ ਦਾ ਪ੍ਰਬੰਧ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਸਪਤਾਲ ਵਿੱਚ ਰਾਤ ਸਮੇਂ ਲਾਈਟਾਂ ਦਾ ਪੂਰਾ ਇੰਤਜ਼ਾਮ ਹੋਣਾ ਚਾਹੀਦਾ ਹੈ ਅਤੇ ਮਰੀਜ਼ਾਂ ਦੇ ਨਾਲ ਆਏ ਪਰਿਵਾਰਾਂ ਦੀ ਸੁਰੱਖਿਆ ਸਬੰਧੀ ਵੀ ਪੂਰੇ ਪ੍ਰਬੰਧ ਕੀਤੇ ਜਾਣ। ਇਸ ਮਗਰੋਂ ਡਿਪਟੀ ਕਮਿਸ਼ਨਰ ਵੱਲੋਂ ਬਲੱਡ ਬੈਂਕ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਸਫਾਈ ਨੂੰ ਲੈ ਕੇ ਵਿਸ਼ੇਸ਼ ਹਦਾਇਤਾਂ ਕੀਤੀਆਂ। ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਆਈਪੀਐੱਸ ਗਰੋਵਰ ਤੇ ਸੁਪਰਡੈਂਟ ਲਵਲੀ ਕੁਮਾਰ ਤੋਂ ਇਲਾਵਾ ਹੋਰ ਡਾਕਟਰ ਵੀ ਹਾਜ਼ਰ ਸਨ।

Advertisement

Advertisement

Advertisement
Author Image

Harpreet Kaur

View all posts

Advertisement